22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੇ ਸੱਦੇ ਨੂੰ ਫਗਵਾੜੇ ’ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸਮਰਥਨ

ਫਗਵਾੜਾ, 20 ਅਗਸਤ (ਹਰਜੋਤ ਸਿੰਘ ਚਾਨਾ)-ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨ, ਮੁਸਲਿਮ ਅਤੇ ਦਲਿਤ ਜਥੇਬੰਦੀਆਂ, ਮਿੰਨੀ ਬੱਸ ਆਪਰੇਟਰ ਯੂਨੀਅਨ, ਦੁਕਾਨਦਾਰ ਕਮੇਟੀਆਂ ਵੱਲੋਂ ਕੱਲ੍ਹ ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਸਵੇਰੇ 7 ਤੋ ਦੁਪਹਿਰ 2 ਵਜੇ ਤੱਕ ਫਗਵਾੜਾ ਬੰਦ ਦਾ ਸਮਰਥਨ ਕੀਤਾ ਗਿਆ ਹੈ | ਅੱਜ ਗੁਰਦੁਆਰਾ ਭਾਈ ਘਨੱਈਆ ਜੀ ਕੇਂਦਰ ਚਾਹਲ ਨਗਰ ਵਿਖੇ ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨ ਦੇ ਸੱਦੇ ‘ਤੇ ਫਗਵਾੜੇ ਦੇ ਮੁਸਲਿਮ ਆਗੂ, ਦਲਿਤ ਜਥੇਬੰਦੀਆਂ ਦੇ ਆਗੂ, ਦੁਕਾਨਦਾਰ ਅਤੇ ਮਿੰਨੀ ਬੱਸ ਆਪਰੇਟਰ ਯੂਨੀਅਨ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਹੋਈ ਜਿਸ ‘ਚ ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਦੀ ਕਾਲ ਨੂੰ ਸਮਰਥਨ ਦਿੰਦਿਆਂ ਫਗਵਾੜਾ ਬੰਦ ਰੱਖਣ ਦਾ ਐਲਾਨ ਕੀਤਾ | ਸਿਆਸੀ ਸਿੱਖ ਕੈਦੀਆ ਦੀ ਰਿਹਾਈ ਲਈ ਲੱਗੇ ਮੋਰਚੇ ਨੂੰ ਸਮਰਥਨ ਦਿੰਦਿਆਂ ਮੁਸਲਿਮ, ਦਲਿਤ, ਅਤੇ ਦੁਕਾਨਦਾਰ ਜਥੇਬੰਦੀਆਂ , ਮਿੰਨੀ ਬੱਸ ਆਪਰੇਟਰ ਯੂਨੀਅਨ ਆਗੂਆਂ ਤੋ ਇਲਾਵਾ ਸਕੂਲ ਅਤੇ ਕਾਲਜ ਮੈਨੇਜਮੈਂਟ ਵੱਲੋਂ ਸਮਰਥਨ ਦੇਣ ਦਾ ਐਲਾਨ ਕੀਤਾ | ਸਮੂਹ ਧਾਰਮਿਕ ਅਤੇ ਰਾਜਨੀਤਕ ਆਗੂਆਂ ‘ਚ ਅਲਾਇੰਸ ਆਗੂ ਸੁਖਦੇਵ ਸਿੰਘ ਫਗਵਾੜਾ, ਮੁਸਲਿਮ ਆਗੂ ਸਰਬਰ ਗੁਲਾਮ ਸੱਬਾ, ਹਰਭਜਨ ਸੁਮਨ ਅੰਬੇਡਕਰ ਸੈਨਾ ਮੂਲਨਿਵਾਸੀ, ਬਲਵਿੰਦਰ ਬੋਧ, ਅਕਾਲੀ ਆਗੂ ਸਰਬਜੀਤ ਸਿੰਘ ਆਦਿ ਨੇ ਸਾਲਾ ਤੋ ਲਟਕਾਈ ਜਾ ਰਹੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਲੜਾਈ ‘ਚ ਫਗਵਾੜਾ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕੱਲ੍ਹ ਸਵੇਰੇ 7 ਵਜੇ ਤੋ ਦੁਪਹਿਰ 2 ਵਜੇ ਤੱਕ ਦੁਕਾਨਾਂ ਸਕੂਲ ਅਤੇ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਅਤੇ ਪਹਿਲਾ ਤੋ ਬੰਦ ਦਾ ਸਮਰਥਨ ਕਰਨ ਵਾਲੀਆ ਦੁਕਾਨਦਾਰ ਐਸੋਸੀਏਸ਼ਨ ਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ |

ਅਜੀਤ ਡੈਸਕ 21-08-2026

ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਰੋਲ ਪਲੇਅ ਤੇ ਫੋਕ ਡਾਂਸ ਦਾ ਮੁਕਾਬਲਾ ਅਗਲੀ ਖ਼ਬਰ ਸੁਰੱਖਿਅਤ ਤੇ ਸੁਖਾਵੇਂ ਮਾਹੌਲ ਦੀ ਸਿਰਜਣਾ ਲਈ ਹਰ ਵਿਦਿਆਰਥੀ ਦੀ ਜ਼ਿੰਮੇਵਾਰੀ ਬਣਦੀ ਹੈ-ਡਾ. ਦਲਜੀਤ ਸਿੰਘ ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।