ਸਮਾਜ ਸੇਵੀਆਂ ਨੇ ਸਰਕਾਰੀ ਹਸਪਤਾਲ ਨੂੰ ਦਵਾਈਆਂ ਕੀਤੀਆਂ ਭੇਟ
ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ)-ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਸਮਾਜ ਸੇਵੀਆਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਕੜੀ ਤਹਿਤ ਸਮਾਜ ਸੇਵੀ ਤਰਲੋਚਨ ਸਿੰਘ ਦੋਦਾ ਵਜ਼ੀਰ, ਕੁਲਦੀਪ ਸਿੰਘ ਮਹਿਜੀਤਪੁਰ, ਬਲਦੇਵ ਸਿੰਘ ਗੱਟੀ ਰਾਏਪੁਰ, ਹਰਜਿੰਦਰ ਸਿੰਘ ਲਾਡੀ ਅਤੇ ਮਹਿੰਦਰ ਸਿੰਘ ਵੱਲੋਂ ਸਰਕਾਰੀ ਹਸਪਤਾਲ ਸੁਲਤਾਨਪੁਰ ਲੋਧੀ ਨੂੰ ਲੋੜੀਂਦੀਆਂ ਦਵਾਈਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸਮਾਜ ਸੇਵੀਆਂ ਨੇ ਕਿਹਾ ਕਿ ਸਿਹਤ ਸਹੂਲਤਾਂ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਸਰਕਾਰੀ ਹਸਪਤਾਲ ਵਿਚ ਇਲਾਜ ਲਈ ਆਉਣ ਵਾਲੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਸੇਵਾ ਕਾਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਤੋਂ ਵੱਡਾ ਕੋਈ ਹੋਰ ਉਪਰਾਲਾ ਨਹੀਂ ਅਤੇ ਭਵਿੱਖ ਵਿਚ ਵੀ ਲੋਕ ਭਲਾਈ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ | ਇਸ ਮੌਕੇ ਐੱਸ. ਐੱਮ.
ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ)-ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਸਮਾਜ ਸੇਵੀਆਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਕੜੀ ਤਹਿਤ ਸਮਾਜ ਸੇਵੀ ਤਰਲੋਚਨ ਸਿੰਘ ਦੋਦਾ ਵਜ਼ੀਰ, ਕੁਲਦੀਪ ਸਿੰਘ ਮਹਿਜੀਤਪੁਰ, ਬਲਦੇਵ ਸਿੰਘ ਗੱਟੀ ਰਾਏਪੁਰ, ਹਰਜਿੰਦਰ ਸਿੰਘ ਲਾਡੀ ਅਤੇ ਮਹਿੰਦਰ ਸਿੰਘ ਵੱਲੋਂ ਸਰਕਾਰੀ ਹਸਪਤਾਲ ਸੁਲਤਾਨਪੁਰ ਲੋਧੀ ਨੂੰ ਲੋੜੀਂਦੀਆਂ ਦਵਾਈਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸਮਾਜ ਸੇਵੀਆਂ ਨੇ ਕਿਹਾ ਕਿ ਸਿਹਤ ਸਹੂਲਤਾਂ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਸਰਕਾਰੀ ਹਸਪਤਾਲ ਵਿਚ ਇਲਾਜ ਲਈ ਆਉਣ ਵਾਲੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਸੇਵਾ ਕਾਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਤੋਂ ਵੱਡਾ ਕੋਈ ਹੋਰ ਉਪਰਾਲਾ ਨਹੀਂ ਅਤੇ ਭਵਿੱਖ ਵਿਚ ਵੀ ਲੋਕ ਭਲਾਈ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ | ਇਸ ਮੌਕੇ ਐੱਸ.ਐੱਮ.ਓ. ਡਾ. ਆਸ਼ੀਸ਼ ਜੇਤਲੀ, ਡਾ . ਅਮਿਤ ਆਨੰਦ ਅਤੇ ਫਾਰਮੇਸੀ ਅਫ਼ਸਰ ਅਮਰਿੰਦਰਜੀਤ ਸਿੰਘ ਨੇ ਦਵਾਈਆਂ ਭੇਟ ਕਰਨ ਵਾਲੇ ਸਮਾਜ ਸੇਵੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਇਹ ਸੇਵਾ ਲੋੜਵੰਦ ਮਰੀਜ਼ਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਸਮਾਜ ਦੇ ਲੋਕਾਂ ਵੱਲੋਂ ਸਿਹਤ ਸੰਸਥਾਵਾਂ ਨੂੰ ਦਿੱਤਾ ਜਾਣ ਵਾਲਾ ਸਹਿਯੋਗ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ |