21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਹਿੰਦੂ ਕੰਨਿਆ ਕਾਲਜ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਲਗਾਇਆ ਵੋਟਰ ਰਜਿਸਟਰੇਸ਼ਨ ਕੈਂਪ

ਕਪੂਰਥਲਾ, 20 ਅਗਸਤ (ਵਿ. ਪ੍ਰ.)

ਅਜੀਤ ਡੈਸਕ 21-08-2026
ਕਪੂਰਥਲਾ, 20 ਅਗਸਤ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਦੀ ਅਗਵਾਈ ਵਿਚ ਵਿਦਿਆਰਥਣਾਂ ਵਿਚ ਲੋਕਤੰਤਰੀ ਜਾਗਰੂਕਤਾ ਪੈਦਾ ਕਰਨ ਲਈ ਇਕ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ | ਇਸ ਮੌਕੇ ਬੋਲਦਿਆਂ ਨਗਰ ਕੌਂਸਲਰ ਮੋਨਿਕਾ ਗੋਇਲ ਨੇ ਵਿਦਿਆਰਥਣਾਂ ਨੂੰ ਮਹੱਤਵਪੂਰਨ ਪਹਿਚਾਣ ਦਸਤਾਵੇਜ਼ ਵਜੋਂ ਵੋਟਰ ਆਈ.ਡੀ. ਕਾਰਡ ਦੀ ਮਹੱਤਤਾ ਤੇ ਆਧਾਰ ਕਾਰਡ ਤੇ ਆਯੂਸ਼ਮਾਨ ਭਾਰਤ ਸਿਹਤ ਕਾਰਡ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥਣਾਂ ਨੂੰ ਸਿਹਤ ਤੇ ਸਮਾਜਿਕ ਸੁਰੱਖਿਆ ਲਈ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਤਸ਼ਾਹਿਤ ਕੀਤਾ | ਬੀ.ਐਲ.ਓ. ਪ੍ਰਮੋਦ ਕੁਮਾਰ ਨੇ ਨਵੇਂ ਵੋਟਰ ਆਈ.ਡੀ. ਕਾਰਡਾਂ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ ਤੇ ਪਹਿਲੀਵਾਰ ਵੋਟਰ ਬਣਨ ਵਾਲੇ ਵੋਟਰਾਂ ਨੂੰ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਵਿਦਿਆਰਥਣਾਂ ਨੂੰ ਜਾਣੂ ਕਰਵਾਇਆ | ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਕੈਂਪ ਲਗਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਕੈਂਪ ਨੌਜਵਾਨ ਨਾਗਰਿਕਾਂ ਨੂੰ ਜ਼ਿੰਮੇਵਾਰ ਵੋਟਰ ਬਣਨ ਤੇ ਦੇਸ਼ ਦੇ ਵਿਕਾਸ ਵਿਚ ਹਿੱਸਾ ਪਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਕਲੱਬ ਦੀ ਇੰਚਾਰਜ ਵਰਿੰਦਰ ਕੌਰ ਤੇ ਸਪਨਾ ਭੱਲਾ ਨੇ ਕੈਂਪ ਨੂੰ ਸਫ਼ਲ ਬਣਾਉਣ ਵਿਚ ਵਿਸ਼ੇਸ਼ ਯੋਗਦਾਨ ਪਾਇਆ |
ਪਿਛਲੀ ਖ਼ਬਰ ਸ਼ਿਵ ਮੰਦਿਰ ਕਚਿਹਰੀ ਚੌਂਕ ਵਿਚ 21 ਤੋਂ 27 ਅਗਸਤ ਤੱਕ ਹੋਵੇਗੀ ਸ੍ਰੀ ਭਗਤ ਮਾਲ ਕਥਾ ਅਗਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ’ਤੇ 6 ਸਕੂਲੀ ਬੱਸਾਂ ਦੇ ਚਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।