ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦਿੱਤਾ ਜਾਵੇਗਾ–ਜਥੇਦਾਰ ਮੁਖ਼ਤਿਆਰ ਸਿੰਘ ਸੋਢੀ
ਡਡਵਿੰਡੀ, 20 ਅਗਸਤ (ਦਿਲਬਾਗ ਸਿੰਘ ਝੰਡ)- ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਚਾਰ ਵੱਖ-ਵੱਖ ਮੁਕੱਦਮੇ ਦਰਜ ਕਰਕੇ 17 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੇ ਮਾਮਲੇ ਵਿਚ ਵੱਖ-ਵੱਖ ਧਾਰਮਿਕ, ਰਾਜਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ ਜਿਸ ਦਾ ਸ਼੍ਰੋਮਣੀ ਅਕਾਲੀ ਦਲ (ਅ) ਪੂਰਨ ਸਮਰਥਨ ਕਰੇਗਾ | ਉਕਤ ਵਿਚਾਰ ਡਡਵਿੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਨੇ ਪੈੱ੍ਸ ਕਾਨਫ਼ਰੰਸ ਦੌਰਾਨ ਪ੍ਰਗਟ ਕੀਤੇ | ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਸਮੇਤ ਚਾਰੋਂ ਮੁਕੱਦਮੇ ਤੁਰੰਤ ਰੱਦ ਕਰਕੇ ਗਿ੍ਫ਼ਤਾਰ ਕੀਤੇ ਸਾਰੇ ਵਿਅਕਤੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ, ਨਾਮਜ਼ਦ ਆਗੂਆਂ, ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ-ਪਰੇਸ਼ਾਨ ਕਰਨਾ ਬੰਦ ਕੀਤਾ ਜਾਵੇ | ਇਸ ਮੌਕੇ ਸੰਤੋਖ ਸਿੰਘ, ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ), ਜ਼ਿਲ੍ਹਾ ਕਪੂਰਥਲਾ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ ਰਾਣਾ, ਹਰਦੀਪ ਸਿੰਘ ਜੱਜ, ਪਰਮਜੀਤ ਸਿੰਘ ਅਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ |