23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮੁਲਾਜ਼ਮਾਂ ਦੇ ਡੀ . ਏ . ’ ਤੇ ਕੁੰਡਲੀ ਮਾਰ ਕੇ ਬੈਠੀ ਭਗਵੰਤ ਮਾਨ ਸਰਕਾਰ - ਕੈਂਥ

ਜਲੰਧਰ , 22 ਅਗਸਤ (ਜਤਿੰਦਰ ਪੰਮੀ)–ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁਲਾਜ਼ਮਾਂ ਦੇ ਹੱਕਾਂ ਪ੍ਰਤੀ ਬੇਰੁਖ਼ੀ ਹੁਣ ਬੇਨਕਾਬ ਹੋ ਚੁੱਕੀ ਹੈ। ਜਿਨ੍ਹਾਂ ਮੁਲਾਜ਼ਮਾਂ ਦੀ ਮਿਹਨਤ ਨਾਲ ਸਰਕਾਰੀ ਦਫ਼ਤਰ, ਹਸਪਤਾਲ, ਸਕੂਲ ਅਤੇ ਪ੍ਰਸ਼ਾਸਨ ਚੱਲਦੇ ਹਨ, ਉਨ੍ਹਾਂ ਨੂੰ ਉਨ੍ਹਾਂ ਦਾ ਜਾਇਜ਼ ਡੀ.

ਅਜੀਤ ਡੈਸਕ 23-08-2026
ਜਲੰਧਰ , 22 ਅਗਸਤ (ਜਤਿੰਦਰ ਪੰਮੀ)–ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁਲਾਜ਼ਮਾਂ ਦੇ ਹੱਕਾਂ ਪ੍ਰਤੀ ਬੇਰੁਖ਼ੀ ਹੁਣ ਬੇਨਕਾਬ ਹੋ ਚੁੱਕੀ ਹੈ। ਜਿਨ੍ਹਾਂ ਮੁਲਾਜ਼ਮਾਂ ਦੀ ਮਿਹਨਤ ਨਾਲ ਸਰਕਾਰੀ ਦਫ਼ਤਰ, ਹਸਪਤਾਲ, ਸਕੂਲ ਅਤੇ ਪ੍ਰਸ਼ਾਸਨ ਚੱਲਦੇ ਹਨ, ਉਨ੍ਹਾਂ ਨੂੰ ਉਨ੍ਹਾਂ ਦਾ ਜਾਇਜ਼ ਡੀ. ਏ. ਦੇਣ ਵੇਲੇ ਸਰਕਾਰ ਨੂੰ ਖ਼ਜ਼ਾਨਾ ਖਾਲੀ ਨਜ਼ਰ ਆਉਂਦਾ ਹੈ, ਪਰ ਆਪਣੀ ਸਰਕਾਰ ਦੀਆਂ ਉਪਲਬਧੀਆਂ ਦੇ ਇਸ਼ਤਿਹਾਰਾਂ ਅਤੇ ਸਿਆਸੀ ਪ੍ਰਚਾਰ ਲਈ ਪੈਸੇ ਦੀ ਕੋਈ ਕਮੀ ਨਹੀਂ ਦਿਸਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ/ਡੀਆਰ) ਦੇ ਬਕਾਏ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 8 ਅਪ੍ਰੈਲ ਨੂੰ ਪੰਜਾਬ ਸਰਕਾਰ ਨੂੰ ਬਕਾਇਆ ਡੀਏ/ਡੀਆਰ ਦੀਆਂ ਕਿਸ਼ਤਾਂ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ 3 ਅਗਸਤ ਨੂੰ ਡਿਵੀਜ਼ਨ ਬੈਂਚ ਨੇ ਸਰਕਾਰ ਦੀਆਂ ਅਪੀਲਾਂ ਖਾਰਜ ਕਰਦਿਆਂ ਬਕਾਇਆ ਡੀਏ/ਡੀਆਰ ਨੂੰ 14 ਦਿਨਾਂ ਦੇ ਅੰਦਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਬਕਾਇਆ ਰਕਮ ਦੀ ਅਦਾਇਗੀ ਹੋਣ ਤੱਕ ਸਰਕਾਰ ਨੂੰ ਵੱਡੇ ਪੱਧਰ ’ਤੇ ਇਸ਼ਤਿ ਹਾਰੀ ਮੁਹਿੰਮਾਂ ਵਰਗੇ ਗੈਰ-ਉਤਪਾਦਕ ਖਰਚਿਆਂ ਤੋਂ ਬਚਣਾ ਚਾਹੀਦਾ ਹੈ। ਕੈਂਥ ਨੇ ਕਿਹਾ ਕਿ ਜੇਕਰ ਸਰਕਾਰ ਕੋਲ ਮੁਲਾਜ਼ਮਾਂ ਦੇ ਬਕਾਏ ਦੇਣ ਲਈ ਪੈਸਾ ਨਹੀਂ ਹੈ ਤਾਂ ਉਹ ਪੰਜਾਬ ਦੀ ਜਨਤਾ ਨੂੰ ਦੱਸੇ ਕਿ ਇਸ਼ਤਿਹਾਰਬਾਜ਼ੀ, ਸਿਆਸੀ ਸਮਾਗਮਾਂ ਅਤੇ ਸਰਕਾਰੀ ਪ੍ਰਚਾਰ ’ਤੇ ਕਿੰਨਾ ਪੈਸਾ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਦੀਆਂ ਗੱਲਾਂ ਨਹੀਂ, ਆਪਣੇ ਖਾਤਿਆਂ ਵਿੱਚ ਆਪਣੇ ਹੱਕ ਦੀ ਰਕਮ ਦੇਖਣਾ ਚਾਹੁੰਦੇ ਹਨ ।
ਪਿਛਲੀ ਖ਼ਬਰ ਹੜਤਾਲ ’ ਤੇ ਗਏ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ ਤੇ ਮੰਨੀਆਂ ਜਾਣ - ਰਜਿੰਦਰ ਬੇਰੀ ਅਗਲੀ ਖ਼ਬਰ ਕੌਂਸਲਰ ਹੈਪੀ ਨੇ ਨਿਗਮ ਹਾਊਸ ਦੀ ਮੀਟਿੰਗ ਸੱਦਣ ’ ਤੇ ਮੇਅਰ ਦਾ ਕੀਤਾ ਧੰਨਵਾਦ ਕਿਹਾ ਇਸ ਨਾਲ ਸ਼ਹਿਰ ਦੇ ਵਿਕਾਸ ਕੰਮਾਂ ਵਿਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।