25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪਿੰਡ ਸਤੋਜ ਵਿਚ ਪੁਲਿਸ ਵਲੋਂ ਮੁਲਾਜ਼ਮਾਂ ’ਤੇ ਕੀਤੇ ਗਏ ਤਸ਼ੱਦਦ ਨਿੰਦਣਯੋਗ-ਸੁੱਚਾ ਸਿੰਘ, ਗੁਰਦੀਪ ਸਿੰਘ

ਕਪੂਰਥਲਾ, 23 ਅਗਸਤ (ਵਿ. ਪ੍ਰ.)

ਨਵੀਂ ਦਿੱਲੀ ਵਿਖੇ ਖੁਨਯਿੰਗ ਪਤਾਮਾ ਨਾਲ ਮੁਲਾਕਾਤ ਕਰਦੇ ਹੋਏ ਸਕੱਤਰ ਰਿਤਿਨ ਖੰਨਾ। ਤਸਵੀਰ-ਅਜੀਤ 24-08-2026
ਕਪੂਰਥਲਾ, 23 ਅਗਸਤ (ਵਿ.ਪ੍ਰ.)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁੱਚਾ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਨੇ ਇਕ ਬਿਆਨ ਵਿਚ ਪੰਜਾਬ ਮੁਲਾਜ਼ਮ ਮੰਚ ਤੇ ਪੁਰਾਣੀ ਪੈਨਸ਼ਨ ਬਹਾਲੀ ਯੂਨੀਅਨ ਵਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਮੁੱਖ ਮੰਤਰੀ ਦੇ ਪਿੰਡ ਸਤੋਜ ਦੇ ਘੇਰਾਓ ਮੌਕੇ ਪੁਲਿਸ ਵਲੋਂ ਮੁਲਾਜ਼ਮਾਂ ‘ਤੇ ਕੀਤੇ ਗਏ ਤਸ਼ੱਦਦ ਤੇ ਉਨ੍ਹਾਂ ‘ਤੇ ਬੇਰਹਿਮੀ ਨਾਲ ਪਾਣੀਆਂ ਦੀਆਂ ਬੁਛਾੜਾਂ ਮਾਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਪਿੰਡ ਸਤੋਜ ਦੀ ਹੱਦ ਵਿਚ ਵੜਣ ਤੋਂ ਪਹਿਲਾਂ ਹੀ ਬੈਰੀਕੇਟਿੰਗ ਲਗਾ ਕੇ ਰੋਕ ਦਿੱਤਾ ਗਿਆ ਤੇ ਜਦੋਂ ਮੁਲਾਜ਼ਮਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਨਾਲ ਮੁਲਾਜ਼ਮਾਂ ਦੀਆਂ ਪੱਗਾਂ ਉਤਾਰ ਦਿੱਤੀਆਂ ਤੇ ਲਾਠੀਚਾਰਜ ਨਾਲ ਵੱਡੀ ਗਿਣਤੀ ਵਿਚ ਮੁਲਾਜ਼ਮ ਜ਼ਖਮੀ ਵੀ ਹੋਏ | ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਦੀ ਬਹਾਲੀ, ਕੱਚੇ ਮੁਲਾਜ਼ਮ ਪੱਕੇ ਕਰਨ, 18 ਪ੍ਰਤੀਸ਼ਤ ਡੀ.ਏ. ਦੀ ਅਦਾਇਗੀ, ਪੈਨਸ਼ਨਰਾਂ ਨੂੰ 2.59 ਦੇ ਗੁਣਾਂਕ ਨਾਲ ਸੋਧੀ ਪੈਨਸ਼ਨ ਦੇਣ ਤੋਂ ਟਾਲਾ ਵੱਟ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਐਸੋਸੀਏਸ਼ਨ ਦੇ ਆਗੂਆਂ ਨੇ ਮੁਲਾਜ਼ਮਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨ |
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਇਮਾਨਦਾਰੀ ਅਜੇ ਜ਼ਿੰਦਾ ਹੈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।