25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ

ਕਪੂਰਥਲਾ, 23 ਅਗਸਤ (ਵਿ. ਪ੍ਰ.)

ਅਜੀਤ ਡੈਸਕ 24-08-2026
ਕਪੂਰਥਲਾ, 23 ਅਗਸਤ (ਵਿ.ਪ੍ਰ.)-ਵਿਦੇਸ਼ ਭੇਜਣ ਦੇ ਝਾਂਸੇ 15 ਲੱਖ ਰੁਪਏ ਦੀ ਕਥਿਤ ਤੌਰ ‘ਤੇ ਠੱਗੀ ਮਾਰਨ ਦੇ ਮਾਮਲੇ ਵਿਚ ਥਾਣਾ ਕੋਤਵਾਲੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੀੜਤ ਗੁਰਦੀਪ ਸਿੰਘ ਵਾਸੀ ਕਾਂਜਲੀ ਨੇ ਥਾਣਾ ਕੋਤਵਾਲੀ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੇ ਉਦਿਤ ਕੁਮਾਰ, ਜਸਵਿੰਦਰ ਕੁਮਾਰ ਵਾਸੀਆਨ ਜੱਗੀ ਕਲੋਨੀ ਜ਼ਿਲ੍ਹਾ ਅੰਬਾਲਾ ਤੇ ਜਸਵਿੰਦਰ ਸਿੰਘ ਵਾਸੀ ਪਿੰਜੋਖੜਾ ਜ਼ਿਲ੍ਹਾ ਅੰਬਾਲਾ ਨੂੰ ਆਪਣੇ ਲੜਕੇ ਸੁਖਜਿੰਦਰ ਸਿੰਘ ਨੂੰ ਕਥਿਤ ਤੌਰ ‘ਤੇ ਇਕਰਾਰਨਾਮੇ ਤਹਿਤ ਵਿਦੇਸ਼ ਕੈਨੇਡਾ ਭੇਜਣ ਲਈ ਸਾਢੇ 15 ਲੱਖ ਦਿੱਤੇ ਸਨ ਤੇ ਹੁਣ ਉਸ ਨੇ ਉਸਦੇ ਲੜਕੇ ਨੂੰ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ | ਥਾਣਾ ਕੋਤਵਾਲੀ ਪੁਲਿਸ ਨੇ ਪੀੜਤ ਵਿਅਕਤੀ ਦੇ ਬਿਆਨਾਂ ਦੇ ਆਧਾਰ ‘ਤੇ ਤਿੰਨਾਂ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਏ.ਐਸ.ਆਈ. ਜਸਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਸ਼ਾਨਦਾਰ ਪ੍ਰਿੰਸੀਪਲ ਡਾ. ਦਲਜੀਤ... ਅਗਲੀ ਖ਼ਬਰ ਪਿੰਡ ਸਤੋਜ ਵਿਚ ਪੁਲਿਸ ਵਲੋਂ ਮੁਲਾਜ਼ਮਾਂ ’ਤੇ ਕੀਤੇ ਗਏ ਤਸ਼ੱਦਦ ਨਿੰਦਣਯੋਗ-ਸੁੱਚਾ ਸਿੰਘ, ਗੁਰਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।