25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਸ਼ਾਨਦਾਰ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਦਿੱਤੀ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ

ਕਪੂਰਥਲਾ, 23 ਅਗਸਤ (ਵਿ. ਪ੍ਰ.)

ਅਜੀਤ ਡੈਸਕ 24-08-2026
ਕਪੂਰਥਲਾ, 23 ਅਗਸਤ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ ਰਾਧਾ ਵਿਭਾਗ ਦੀ ਮੁਖੀ ਤੇ ਕਲਾਸ ਕੋਆਰਡੀਨੇਟਰ ਨੇ ਦੱਸਿਆ ਕਿ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਚੌਥੇ ਸਮੈਸਟਰ ਦੀ ਵਿਦਿਆਰਥਣ ਨਵਦੀਪ ਕੌਰ 9.04 ਐਸ.ਜੀ.ਪੀ.ਏ. ਲੈ ਕੇ ਪਹਿਲੇ ਤੇ ਤਨਵੀਰ ਕੌਰ 8.74 ਐਸ.ਜੀ.ਪੀ.ਏ. ਲੈ ਕੇ ਦੂਜੇ ਸਥਾਨ ‘ਤੇ ਰਹੀ | ਇ ਸੇ ਤਰ੍ਹਾਂ ਦੂਜੇ ਸਮੈਸਟਰ ਦੀ ਨਵਜੋਤ ਕੌਰ ਨੇ 7.23 ਐਸ.ਜੀ.ਪੀ.ਏ. ਲੈ ਕੇ ਪਹਿਲਾ, ਸੁਖਮਨਦੀਪ ਕੌਰ ਤੇ ਕੋਮਲਪ੍ਰੀਤ ਕੌਰ ਨੇ 7.14 ਐਸ.ਜੀ.ਪੀ.ਏ. ਲੈ ਕੇ ਸਾਂਝੇ ਤੌਰ ‘ਤੇ ਦੂਜਾ ਤੇ ਜਸ਼ਨਪ੍ਰੀਤ ਕੌਰ ਨੇ 6.86 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਦੇ ਸ਼ਾਨਦਾਰ ਨਤੀਜੇ ਲਈ ਕਾਜਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਡਾ. ਖਹਿਰਾ ਨੇ ਕਿਹਾ ਕਿ ਅਜਿਹੇ ਸ਼ਾਨਦਾਰ ਨਤੀਜੇ ਹੋਰ ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ |
ਪਿਛਲੀ ਖ਼ਬਰ ਯੂਨੀਵਰਸਿਟੀ ਮੈਰਿਟ ਲਿਸਟ ’ਚ ਆਉਣ ਵਾਲੀ ਨਡਾਲਾ ਕਾਲਜ ਦੀ ਵਿਦਿਆਰਥਣ ਦਾ ਸੰਤ ਤਰਲੋਕ ਸਿੰਘ ਵਲੋਂ ਸਨਮਾਨ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।