26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਰਕਲ ਸਟਾਈਲ ਕਬੱਡੀ ਦੇ ਮੁਕਾਬਲੇ ਵਿਚ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਲਿਆ

ਕਪੂਰਥਲਾ, 24 ਅਗਸਤ (ਵਿ. ਪ੍ਰ.)

ਅਜੀਤ ਡੈਸਕ 25-08-2026
ਕਪੂਰਥਲਾ, 24 ਅਗਸਤ (ਵਿ.ਪ੍ਰ.)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਜ਼ੋਨਲ ਪੱਧਰ ਦੀਆਂ ਖੇਡਾਂ ਵਿਚ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੀ ਅੰਡਰ-19 ਸਰਕਲ ਸਟਾਈਲ ਕਬੱਡੀ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਸਲ ਵਿਚ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਸਕੂਲਾਂ ਦੇ ਅੰਡਰ-19 ਵਰਗ ਦੇ ਵਿਦਿਆਰਥੀ ਭਾਗ ਲੈ ਰਹੇ ਹਨ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਰਜਿੰਦਰ ਕੌਰ ਨੇ ਸਰਕਲ ਸਟਾਈਲ ਦੀ ਜੇਤੂ ਟੀਮ, ਉਨ੍ਹਾਂ ਦੀ ਪੀ.ਟੀ.ਆਈ ਅਧਿਆਪਕ ਰਣਜੀਤ ਕੌਰ ਨੂੰ ਮੁਬਾਰਕਬਾਦ ਦਿੱਤੀ | ਪਿ੍ੰਸੀਪਲ ਨੇ ਦੱਸਿਆ ਕਿ ਇਸ ਸਕੂਲ ਦੀ ਸਰਕਲ ਸਟਾਈਲ ਦੀ ਕਬੱਡੀ ਦੀ ਟੀਮ ਵਿਚੋਂ ਕੁੱਝ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰ ਮੁਕਾਬਲਿਆਂ ਲਈ ਚੁਣਿਆ ਗਿਆ ਹੈ |
ਪਿਛਲੀ ਖ਼ਬਰ ਸ੍ਰੀ ਭਾਰਦਵਾਜ ਗਰਾਮ ਉਦਯੋਗ ਸੇਵਾ ਸੰਸਥਾ ਵਲੋਂ ਮੁਹੱਲਾ ਮਹਿਤਾਬਗੜ੍ਹ ਵਿਚ ਏਡਜ਼ ਤੇ ਨਸ਼ਿਆਂ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸੱਜਣ ਕੁਮਾਰ ਤੇ ਕਾਂਗਰਸ ਦਾ ਪੁਤਲਾ ਜਲਾ ਕੇ ਕੀਤਾ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।