25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਨਡਾਲਾ ਕਾਲਜ ਵਿਖੇ ‘ਗ੍ਰੀਨਿੰਗ ਇੰਡੀਆ-ਬੰਜਰ ਧਰਤੀ ਤੋਂ ਹਰਿਆਲੀ ਵੱਲ’ ਰਾਸ਼ਟਰੀ ਮੁਹਿੰਮ ਤਹਿਤ ਬੂਟੇ ਲਗਾਏ

ਨਡਾਲਾ, 24 ਅਗਸਤ (ਰਘਬਿੰਦਰ ਸਿੰਘ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਦੇ ਕੈਂਪਸ ਵਿਚ ‘ਗ੍ਰੀਨਿੰਗ ਇੰਡੀਆ-ਬੰਜਰ ਧਰਤੀ ਤੋਂ ਹਰਿਆਲੀ ਵੱਲ’ ਰਾਸ਼ਟਰੀ ਮੁਹਿੰਮ ਤਹਿਤ ਬੂਟੇ ਲਗਾਉਣ ਦਾ ਵਿਸ਼ੇਸ਼ ਪ੍ਰੋਗਰਾਮ ਕਾਲਜ ਦੇ ਐਨ. ਸੀ.

ਅਜੀਤ ਡੈਸਕ 25-08-2026
ਨਡਾਲਾ, 24 ਅਗਸਤ (ਰਘਬਿੰਦਰ ਸਿੰਘ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਦੇ ਕੈਂਪਸ ਵਿਚ ‘ਗ੍ਰੀਨਿੰਗ ਇੰਡੀਆ-ਬੰਜਰ ਧਰਤੀ ਤੋਂ ਹਰਿਆਲੀ ਵੱਲ’ ਰਾਸ਼ਟਰੀ ਮੁਹਿੰਮ ਤਹਿਤ ਬੂਟੇ ਲਗਾਉਣ ਦਾ ਵਿਸ਼ੇਸ਼ ਪ੍ਰੋਗਰਾਮ ਕਾਲਜ ਦੇ ਐਨ.ਸੀ.ਸੀ ਯੂਨਿਟ ਵਲੋਂ ਆਯੋਜਿਤ ਕੀਤਾ ਗਿਆ | ਇਹ ਪ੍ਰੋਗਰਾਮ ਐਨ.ਸੀ.ਸੀ. 21 ਪੰਜਾਬ ਬਟਾਲੀਅਨ ਕਪੂਰਥਲਾ ਦੇ ਕਮਾਂਡਿੰਗ ਅਫ਼ਸਰ ਕਰਨਲ ਆਰ.ਕੇ. ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਕਰਵਾਇਆ ਗਿਆ | ਇਸ ਮੌਕੇ ਐਸ.ਡੀ.ਐਮ. ਭੁਲੱਥ ਰੁਪਿੰਦਰਪਾਲ ਸਿੰਘ ਅਤੇ ਲਾਇਨਜ਼ ਕਲੱਬ ਵਿਸ਼ਵਾਸ ਨਡਾਲਾ ਦੇ ਮੈਂਬਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੁਹਿੰਮ ਵਿਚ 21 ਪੰਜਾਬ ਬਟਾਲੀਅਨ ਐਨ.ਸੀ.ਸੀ. ਕਪੂਰਥਲਾ ਦੇ ਕਾਲਜ ਦੇ 10 ਕੈਡਿਟਾਂ ਸਮੇਤ ਕਾਲਜ ਦੇ ਅਧਿਆਪਕਾਂ ਤੇ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ | ਸਾਰੇ ਭਾਗੀਦਾਰਾਂ ਨੇ ਰੁੱਖਾਂ ਦੀ ਸੰਭਾਲ ਕਰਨ ਦਾ ਵੀ ਸੰਕਲਪ ਲਿਆ | ਅੰਤ ਵਿਚ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਤੇ ਲੈਫ਼ਟੀਨੈਂਟ ਜਗਬੀਰ ਭੁੱਲਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਭਾਗ ਲੈ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਨਵਪ੍ਰੀਤ ਕੌਰ, ਡਾ. ਰਣਜੀਤ ਕੌਰ, ਡਾ. ਨਵਨੀਤ ਸਿੰਘ, ਪ੍ਰੋ. ਹਰਜੀਤ ਸਿੰਘ, ਲੈਕਚਰਾਰ ਦਵਿੰਦਰ ਕੌਰ ਤੇ ਦਫ਼ਤਰ ਨਿਗਰਾਨ ਸੁਖਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰਾਨ ਹਾਜ਼ਰ ਸਨ |
ਪਿਛਲੀ ਖ਼ਬਰ ਜਲੰਧਰ ਇੰਟਰਪ੍ਰਾਈਜ਼ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਇਲੈਕਟੋ੍ਨਿਕ ਉਤਪਾਦਾਂ ’ਤੇ ਵਿਸ਼ੇਸ਼ ਛੋਟ ਅਗਲੀ ਖ਼ਬਰ ਐਸ. ਡੀ. ਕਾਲਜ ਫ਼ਾਰ ਵੁਮੈਨ ’ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।