25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਲਾਇਨ ਕਲੱਬ ਬੇਗੋਵਾਲ ਵਲੋਂ ਸਕੂਲ ਨੂੰ ਪੱਖੇ ਭੇਟ

ਬੇਗੋਵਾਲ, 24 ਅਗਸਤ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ ਵਿਚ ਮੋਹਰੀ ਜਾਣੀ ਜਾਂਦੀ ਲਾਇਨ ਕਲੱਬ ਬੇਗੋਵਾਲ ਵੱਲੋਂ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅਗਾਂਹ ਤੋਰਦਿਆਂ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਬੇਗੋਵਾਲ ਦੇ ਬੱਚਿਆਂ ਲਈ ਪੱਖੇ ਦਾਨ ਦਿੱਤੇ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵੱਲੋਂ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਤੇ ਸਮੂਹ ਲਾਈਨ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਇਨ ਕਲੱਬ ਬੇਗੋਵਾਲ ਦੇ ਇਹ ਸ਼ਲਾਘਾਯੋਗ ਕੰਮ ਹਨ ਜੋ ਸਮੇਂ-ਸਮੇਂ ਤੇ ਸਕੂਲਾਂ ਵਿਚ ਬੱਚਿਆਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਉਂਦੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਉਹ ਸਮੂਹ ਕਲੱਬ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਦੇ ਸਕੂਲ ਨੂੰ ਅਡਾਪਟ ਕੀਤਾ ਹੈ ਤਾਂ ਜੋ ਸਕੂਲੀ ਬੱਚਿਆਂ ਨੂੰ ਸਮੇਂ ਸਮੇਂ ਤੇ ਉਨ੍ਹਾਂ ਨੂੰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਇਆ ਜਾਣ | ਇਸ ਮੌਕੇ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਹੀ ਸਮਾਜ ਦੀ ਸੇਵਾ ਕਰਨਾ ਹੈ ਤੇ ਉਨ੍ਹਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਆਲੇ ਦੁਆਲੇ ਰਹਿ ਰਹੇ ਲੋੜਵੰਦ ਲੋਕਾਂ ਦੀ ਕਿਸੇ ਨਾ ਕਿਸੇ ਰੂਪ ਵਿਚ ਮਦਦ ਕਰਨ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਲੱਬ ਵੱਲੋਂ ਆਉਣ ਵਾਲੇ ਸਮੇਂ ਵਿਚ ਵੀ ਸਕੂਲ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ | ਇਸ ਮੌਕੇ ਉਨ੍ਹਾਂ ਸਕੂਲ ਦੇ ਸਮੂਹ ਸਟਾਫ਼ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਅਜੀਤਪਾਲ ਸਿੰਘ ਬੰਟੀ, ਸਰਬਜੀਤ ਸਿੰਘ ਬਬਲਾ ਸੈਕਟਰੀ, ਹਰਵਿੰਦਰ ਸਿੰਘ ਬਾਵਾ ਕੈਸ਼ੀਅਰ, ਐਮ. ਜੀ.

ਅਜੀਤ ਡੈਸਕ 25-08-2026
ਬੇਗੋਵਾਲ, 24 ਅਗਸਤ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ ਵਿਚ ਮੋਹਰੀ ਜਾਣੀ ਜਾਂਦੀ ਲਾਇਨ ਕਲੱਬ ਬੇਗੋਵਾਲ ਵੱਲੋਂ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅਗਾਂਹ ਤੋਰਦਿਆਂ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਬੇਗੋਵਾਲ ਦੇ ਬੱਚਿਆਂ ਲਈ ਪੱਖੇ ਦਾਨ ਦਿੱਤੇ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵੱਲੋਂ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਤੇ ਸਮੂਹ ਲਾਈਨ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਇਨ ਕਲੱਬ ਬੇਗੋਵਾਲ ਦੇ ਇਹ ਸ਼ਲਾਘਾਯੋਗ ਕੰਮ ਹਨ ਜੋ ਸਮੇਂ-ਸਮੇਂ ਤੇ ਸਕੂਲਾਂ ਵਿਚ ਬੱਚਿਆਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਉਂਦੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਉਹ ਸਮੂਹ ਕਲੱਬ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਦੇ ਸਕੂਲ ਨੂੰ ਅਡਾਪਟ ਕੀਤਾ ਹੈ ਤਾਂ ਜੋ ਸਕੂਲੀ ਬੱਚਿਆਂ ਨੂੰ ਸਮੇਂ ਸਮੇਂ ਤੇ ਉਨ੍ਹਾਂ ਨੂੰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਇਆ ਜਾਣ | ਇਸ ਮੌਕੇ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਹੀ ਸਮਾਜ ਦੀ ਸੇਵਾ ਕਰਨਾ ਹੈ ਤੇ ਉਨ੍ਹਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਆਲੇ ਦੁਆਲੇ ਰਹਿ ਰਹੇ ਲੋੜਵੰਦ ਲੋਕਾਂ ਦੀ ਕਿਸੇ ਨਾ ਕਿਸੇ ਰੂਪ ਵਿਚ ਮਦਦ ਕਰਨ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਲੱਬ ਵੱਲੋਂ ਆਉਣ ਵਾਲੇ ਸਮੇਂ ਵਿਚ ਵੀ ਸਕੂਲ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ | ਇਸ ਮੌਕੇ ਉਨ੍ਹਾਂ ਸਕੂਲ ਦੇ ਸਮੂਹ ਸਟਾਫ਼ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਅਜੀਤਪਾਲ ਸਿੰਘ ਬੰਟੀ, ਸਰਬਜੀਤ ਸਿੰਘ ਬਬਲਾ ਸੈਕਟਰੀ, ਹਰਵਿੰਦਰ ਸਿੰਘ ਬਾਵਾ ਕੈਸ਼ੀਅਰ, ਐਮ.ਜੀ.ਐਫ. ਅਮਰਜੋਤ ਸਿੰਘ ਜੱਜ, ਰਜਿੰਦਰ ਸਿੰਘ ਲਾਡੀ ਕੌਂਸਲਰ, ਸੰਦੀਪ ਸਿੰਘ ਸੰਨੀ ਸੁਦਾਮਾ ਤੇ ਅੰਮਿ੍ਤਪਾਲ ਸਿੰਘ ਬਾਜਵਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਘਰੇਲੂ ਝਗੜੇ ਨੂੰ ਲੈ ਕੇ ਦਿਉਰ ਵਲੋਂ ਭਰਜਾਈ ਦੀ ਕੁੱਟਮਾਰ ਅਗਲੀ ਖ਼ਬਰ ਗੁਰਪ੍ਰੀਤ ਕੌਰ ਨੂੰ ਨਾਮਵਰ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫ਼ੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।