27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਬੀ.ਸੀ.ਏ ਸਮੈਸਟਰ ਚੌਥਾ ਦਾ ਨਤੀਜਾ ਰਿਹਾ 100 ਫ਼ੀਸਦੀ ਭੁਲੱਥ ਕੋਆਪਰੇਟਿਵ ਸੁਸਾਇਟੀ ਦੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਸਿਆਸੀ ਤਕਰਾਰ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਬੋਲੀ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ ਸੀ

ਨਡਾਲਾ, 26 ਅਗਸਤ (ਰਘਬਿੰਦਰ ਸਿੰਘ)-ਭੁਲੱਥ ਕੋਆਪਰੇਟਿਵ ਸੁਸਾਇਟੀ ਦੀ ਜ਼ਮੀਨ ਦੀ ਹੋਈ ਬੋਲੀ ਨੂੰ ਲੈ ਕੇ ਸਿਆਸੀ ਤਕਰਾਰ ਤੇਜ਼ ਹੋ ਗਈ ਹੈ | ਬੋਲੀ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਦੋਸ਼ ਲਗਾਇਆ ਗਿਆ ਸੀ ਕਿ ਹਲਕਾ ਇੰਚਾਰਜ ਦੀ ਕਥਿਤ ਸ਼ਹਿ ‘ਤੇ ਕਰੋੜਾਂ ਰੁਪਏ ਦੀ ਜ਼ਮੀਨ ਦੀ ਬੋਲੀ ਘੱਟ ਰੇਟ ‘ਤੇ ਕਰਵਾਈ ਗਈ ਹੈ | ਇਨ੍ਹਾਂ ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਭੁਲੱਥ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਨਡਾਲਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੋਆਪਰੇਟਿਵ ਸੁਸਾਇਟੀ ਦੀ ਜ਼ਮੀਨ ਦੀ ਬੋਲੀ ਬਾਰੇ ਉਨ੍ਹਾਂ ਨੂੰ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ | ਉਨ੍ਹਾਂ ਕਿਹਾ ਕਿ ਉਹ ਉਸ ਸਮੇਂ ਢਿਲਵਾਂ ਵਿਖੇ ਆਪਣੇ ਰੁਝੇਵਿਆਂ ਵਿਚ ਵਿਅਸਤ ਸਨ ਅਤੇ ਨਾ ਤਾਂ ਉਨ੍ਹਾਂ ਨੂੰ ਪਤਾ ਸੀ ਕਿ ਬੋਲੀ ਕੌਣ ਕਰਵਾ ਰਿਹਾ ਹੈ ਅਤੇ ਨਾ ਹੀ ਇਹ ਜਾਣਕਾਰੀ ਸੀ ਕਿ ਬੋਲੀ ਕਿਸ ਦੇ ਨਾਮ ‘ਤੇ ਹੋ ਰਹੀ ਹੈ |ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਬੋਲੀ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਮਿਲੀ | ਇਸ ਤੋਂ ਬਾਅਦ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ-ਪੜਤਾਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜਾਂਚ ਤੋਂ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਇਸ ਮਾਮਲੇ ਦੀ ਅਸਲੀਅਤ ਲੋਕਾਂ ਦੇ ਸਾਹਮਣੇ ਰੱਖੀ ਜਾਵੇਗੀ | ਉਨ੍ਹਾਂ ਦੇ ਇਸ ਬਿਆਨ ਨਾਲ ਕੋਆਪਰੇਟਿਵ ਸੁਸਾਇਟੀ ਦੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਚੱਲ ਰਹੀ ਸਿਆਸੀ ਚਰਚਾ ਹੋਰ ਤੇਜ਼ ਹੋ ਗਈ ਹੈ |

ਅਜੀਤ ਡੈਸਕ 27-08-2026

ਪਿਛਲੀ ਖ਼ਬਰ ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਆਪਣੇ ਭਰਾਵਾਂ ਤੋਂ ਤੋਹਫ਼ੇ ਦੀ ਬਜਾਏ ਨਸ਼ਾ ਛੱਡਣ ਦਾ ਵਾਅਦਾ ਲੈਣ-ਸੌਰਵ ਖੁੱਲਰ ਅਗਲੀ ਖ਼ਬਰ ਜਿਨ੍ਹਾਂ ਔਰਤਾਂ ਨੂੰ ਸਦੀਆਂ ਤੋਂ ਲਤਾੜਿਆ ਜਾਂਦਾ ਸੀ ਉਨ੍ਹਾਂ ਨੂੰ ਮਾਨ ਸਰਕਾਰ ਵਲੋਂ ਮਿਲ ਰਿਹਾ ਪੂਰਾ ਮਾਣ ਸਤਿਕਾਰ-ਵਿਜੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।