27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਖੇ ਕਰਵਾਇਆ ਵਿਦਿਆਰਥਣਾਂ ਦੀ ਆਮਦ ਸੰਬੰਧੀ ਸਮਾਗਮ ਪਿ੍ੰਸੀਪਲ ਤੇ ਹੋਰ ਸਟਾਫ਼ ਮੈਂਬਰਾਂ ਵਲੋਂ ਮਿਸ ਫਰੈਸ਼ਰ ਤੇ ਮਿਸ ਚਾਰਮਿੰਗ ਦਾ ਸਨਮਾਨ

ਕਪੂਰਥਲਾ, 26 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੇ ਕਾਮਰਸ ਵਿਭਾਗ ਵਲੋਂ ਕਾਲਜ ਵਿਚ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਦੀ ਆਮਦ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੇ ਸੀਨੀਅਰ ਅਤੇ ਅਧਿਆਪਕਾਂ ਨਾਲ ਮਿਲਣ ਦਾ ਮੌਕਾ ਪ੍ਰਦਾਨ ਕਰਨਾ ਸੀ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ ਤੇ ਬਾਅਦ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਤੇ ਮਨੋਰੰਜਨ ਪੇਸ਼ਕਾਰੀਆਂ ਦਿੱਤੀਆਂ ਗਈਆਂ | ਗਿੱਧਾ, ਭੰਗੜਾ ਸਮਾਗਮ ਦਾ ਮੁੱਖ ਆਕਰਸ਼ਨ ਰਿਹਾ | ਇਸ ਤੋਂ ਇਲਾਵਾ ਵਿਦਿਆਰਥਣਾਂ ਦੀਆਂ ਮਨੋਰੰਜਨ ਖੇਡਾਂ ਵੀ ਕਰਵਾਈਆਂ ਗਈਆਂ | ਇਸ ਮੌਕੇ ਮਿਸ ਫਰੈਸ਼ਰ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਆਤਮਵਿਸ਼ਵਾਸ਼ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਵਿਚ ਆਂਚਲਪ੍ਰੀਤ ਕੌਰ ਮਿਸ ਫਰੈਸ਼ਰ ਤੇ ਅਮਨਪ੍ਰੀਤ ਕੌਰ ਮਿਸ ਚਾਰਮਿੰਗ ਚੁਣੀ ਗਈ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਕਾਲਜ ਵਿਚ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਨੂੰ ਜੀ ਆਇਆ ਕਿਹਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ.

ਅਜੀਤ ਡੈਸਕ 27-08-2026
ਕਪੂਰਥਲਾ, 26 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੇ ਕਾਮਰਸ ਵਿਭਾਗ ਵਲੋਂ ਕਾਲਜ ਵਿਚ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਦੀ ਆਮਦ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੇ ਸੀਨੀਅਰ ਅਤੇ ਅਧਿਆਪਕਾਂ ਨਾਲ ਮਿਲਣ ਦਾ ਮੌਕਾ ਪ੍ਰਦਾਨ ਕਰਨਾ ਸੀ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ ਤੇ ਬਾਅਦ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਤੇ ਮਨੋਰੰਜਨ ਪੇਸ਼ਕਾਰੀਆਂ ਦਿੱਤੀਆਂ ਗਈਆਂ | ਗਿੱਧਾ, ਭੰਗੜਾ ਸਮਾਗਮ ਦਾ ਮੁੱਖ ਆਕਰਸ਼ਨ ਰਿਹਾ | ਇਸ ਤੋਂ ਇਲਾਵਾ ਵਿਦਿਆਰਥਣਾਂ ਦੀਆਂ ਮਨੋਰੰਜਨ ਖੇਡਾਂ ਵੀ ਕਰਵਾਈਆਂ ਗਈਆਂ | ਇਸ ਮੌਕੇ ਮਿਸ ਫਰੈਸ਼ਰ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਆਤਮਵਿਸ਼ਵਾਸ਼ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਵਿਚ ਆਂਚਲਪ੍ਰੀਤ ਕੌਰ ਮਿਸ ਫਰੈਸ਼ਰ ਤੇ ਅਮਨਪ੍ਰੀਤ ਕੌਰ ਮਿਸ ਚਾਰਮਿੰਗ ਚੁਣੀ ਗਈ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਕਾਲਜ ਵਿਚ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਨੂੰ ਜੀ ਆਇਆ ਕਿਹਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ. ਖਹਿਰਾ ਤੇ ਹੋਰ ਸਟਾਫ਼ ਮੈਂਬਰਾਂ ਨੇ ਮਿਸ ਫਰੈਸ਼ਰ ਆਂਚਲਪ੍ਰੀਤ ਕੌਰ ਤੇ ਮਿਸ ਚਾਰਮਿੰਗ ਅਮਨਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ | ਕਾਮਰਸ ਵਿਭਾਗ ਦੇ ਅਧਿਆਪਕਾਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਬੱਚਿਆਂ ਦੀ ਸੁਰੱਖਿਆ ਲਈ ਮੈਟਾ ਨਾਲ 17.1 ਅਰਬ ਡਾਲਰ ਤੱਕ ਦਾ ਇਤਿਹਾਸਕ ਸਮਝੌਤਾ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਬੀ.ਸੀ.ਏ ਸਮੈਸਟਰ ਚੌਥਾ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।