28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਇੰਗਲੈਂਡ ਦੇ ਵਿਕਾਸ ਵਿਚ ਪੰਜਾਬੀਆਂ ਦਾ ਵੱਡਾ ਯੋਗਦਾਨ- ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 27 ਅਗਸਤ (ਨਰੇਸ਼ ਹੈਪੀ)- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਰਵਾਸੀ ਪੰਜਾਬੀਆਂ ਵਲੋਂ ਇੰਗਲੈਂਡ ਦੀ ਧਰਤੀ ‘ਤੇ ਹੱਡ ਭੰਨਵੀਂ ਮਿਹਨਤ ਨਾਲ ਖੜੇ ਕੀਤੇ ਵਪਾਰਕ ਅਦਾਰਿਆਂ ਨੂੰ ਸਿੱਜਦਾ ਕੀਤਾ | ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਤਰੱਕੀ ਅਤੇ ਵਿਕਾਸ ਵਿਚ ਪਰਵਾਸੀ ਪੰਜਾਬੀਆਂ ਦਾ ਮਹੱਤਵਪੂਰਨ ਯੋਗਦਾਨ ਹੈ | ਇਸ ਮੌਕੇ ਉਨ੍ਹਾਂ ਜੇ ਐਸ ਬੀ ਡਰਾਈਵਿੰਗ ਸਕੂਲ ਅਤੇ ਸੁਖੀ ਟਾਇਰ ਕੰਪਨੀ ਦਾ ਦੌਰਾ ਕਰਕੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ | ਸੰਤ ਸੀਚੇਵਾਲ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤਾਂ ‘ਤੇ ਚੱਲਦਿਆਂ ਮਿਹਨਤ ਦੀ ਕਮਾਈ ਕਰ ਰਹੇ ਹਨ ਅਤੇ ਸਮਾਜ ਦੀ ਭਲਾਈ ਵਿਚ ਵੀ ਯੋਗਦਾਨ ਪਾ ਰਹੇ ਹਨ | ਉਨ੍ਹਾਂ ਕਾਰੋਬਾਰੀਆਂ ਨੂੰ ਆਪਣੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਕੇ ਲੋਕ ਭਲਾਈ ਦੇ ਕਾਰਜਾਂ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ | ਸੰਤ ਸੀਚੇਵਾਲ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਦਾ ਲੋਹਾ ਤਾਂ ਅੰਗਰੇਜ਼ੀ ਹਕੂਮਤ ਨੇ ਸੰਸਾਰ ਜੰਗਾਂ ਦੌਰਾਨ ਹੀ ਮੰਨ ਲਿਆ ਸੀ | ਅੱਜ ਵੀ ਪੰਜਾਬੀ ਜਿੱਥੇ ਵੱਸਦੇ ਹਨ, ਉੱਥੇ ਮਿਹਨਤ, ਸੇਵਾ ਅਤੇ ਸਾਂਝ ਦੀ ਪਰੰਪਰਾ ਨੂੰ ਅੱਗੇ ਵਧਾ ਰਹੇ ਹਨ, ਭਾਵੇਂ ਉਹ ਦੁਨੀਆ ਦੇ ਜਿਹੜੇ ਵੀ ਮਹਾਂਦੀਪ ਵਿਚ ਵੱਸਦੇ ਹੋਣ | ਇਸ ਦੌਰਾਨ ਉਨ੍ਹਾਂ ਵੱਲੋਂ ਐਨ. ਆਰ.

ਅਜੀਤ ਡੈਸਕ 28-08-2026
ਸੁਲਤਾਨਪੁਰ ਲੋਧੀ, 27 ਅਗਸਤ (ਨਰੇਸ਼ ਹੈਪੀ)- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਰਵਾਸੀ ਪੰਜਾਬੀਆਂ ਵਲੋਂ ਇੰਗਲੈਂਡ ਦੀ ਧਰਤੀ ‘ਤੇ ਹੱਡ ਭੰਨਵੀਂ ਮਿਹਨਤ ਨਾਲ ਖੜੇ ਕੀਤੇ ਵਪਾਰਕ ਅਦਾਰਿਆਂ ਨੂੰ ਸਿੱਜਦਾ ਕੀਤਾ | ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਤਰੱਕੀ ਅਤੇ ਵਿਕਾਸ ਵਿਚ ਪਰਵਾਸੀ ਪੰਜਾਬੀਆਂ ਦਾ ਮਹੱਤਵਪੂਰਨ ਯੋਗਦਾਨ ਹੈ | ਇਸ ਮੌਕੇ ਉਨ੍ਹਾਂ ਜੇ ਐਸ ਬੀ ਡਰਾਈਵਿੰਗ ਸਕੂਲ ਅਤੇ ਸੁਖੀ ਟਾਇਰ ਕੰਪਨੀ ਦਾ ਦੌਰਾ ਕਰਕੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ | ਸੰਤ ਸੀਚੇਵਾਲ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤਾਂ ‘ਤੇ ਚੱਲਦਿਆਂ ਮਿਹਨਤ ਦੀ ਕਮਾਈ ਕਰ ਰਹੇ ਹਨ ਅਤੇ ਸਮਾਜ ਦੀ ਭਲਾਈ ਵਿਚ ਵੀ ਯੋਗਦਾਨ ਪਾ ਰਹੇ ਹਨ | ਉਨ੍ਹਾਂ ਕਾਰੋਬਾਰੀਆਂ ਨੂੰ ਆਪਣੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਕੇ ਲੋਕ ਭਲਾਈ ਦੇ ਕਾਰਜਾਂ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ | ਸੰਤ ਸੀਚੇਵਾਲ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਦਾ ਲੋਹਾ ਤਾਂ ਅੰਗਰੇਜ਼ੀ ਹਕੂਮਤ ਨੇ ਸੰਸਾਰ ਜੰਗਾਂ ਦੌਰਾਨ ਹੀ ਮੰਨ ਲਿਆ ਸੀ | ਅੱਜ ਵੀ ਪੰਜਾਬੀ ਜਿੱਥੇ ਵੱਸਦੇ ਹਨ, ਉੱਥੇ ਮਿਹਨਤ, ਸੇਵਾ ਅਤੇ ਸਾਂਝ ਦੀ ਪਰੰਪਰਾ ਨੂੰ ਅੱਗੇ ਵਧਾ ਰਹੇ ਹਨ, ਭਾਵੇਂ ਉਹ ਦੁਨੀਆ ਦੇ ਜਿਹੜੇ ਵੀ ਮਹਾਂਦੀਪ ਵਿਚ ਵੱਸਦੇ ਹੋਣ | ਇਸ ਦੌਰਾਨ ਉਨ੍ਹਾਂ ਵੱਲੋਂ ਐਨ.ਆਰ.ਆਈ. ਘਣਵੀਰ ਸਿੰਘ ਵੱਲੋਂ ਚਲਾਏ ਜਾ ਰਹੇ ਜੇ.ਐਸ.ਬੀ. ਡਰਾਈਵਿੰਗ ਸਕੂਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਨੂੰ ਡਰਾਈਵਿੰਗ ਲਾਇਸੈਂਸ ਹਾਸਲ ਕਰਨ ਵਿਚ ਸਹਾਇਤਾ ਕਰਨਾ ਸ਼ਲਾਘਾਯੋਗ ਸੇਵਾ ਹੈ | ਉਨ੍ਹਾਂ ਸੁਖੀ ਟਾਇਰ ਕੰਪਨੀ ਦਾ ਵੀ ਦੌਰਾ ਕਰਦਿਆਂ ਪ੍ਰਬੰਧਕਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ | ਸੰਤ ਸੀਚੇਵਾਲ ਨੇ ਦੱਸਿਆ ਕਿ ਸਾਲ 2014 ਤੋਂ ਵਾਟਰ ਸਪੋਰਟਸ ਸੈਂਟਰ ਰਾਹੀਂ ਕੈਕਿੰਗ, ਕਨਾਇੰਗ ਅਤੇ ਡ੍ਰੈਗਨ ਬੋਟ ਵਰਗੀਆਂ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇੱਥੋਂ ਦੇ ਖਿਡਾਰੀ ਕੌਮੀ ਪੱਧਰ ‘ਤੇ ਸੋਨੇ ਤੇ ਚਾਂਦੀ ਦੇ ਤਗਮੇ ਜਿੱਤਣ ਦੇ ਨਾਲ ਕੌਮਾਂਤਰੀ ਸੰਤ ਸੀਚੇਵਾਲ ਨੇ ਪਰਵਾਸੀ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇੰਗਲੈਂਡ ਦੀ ਤਰੱਕੀ ਵਿਚ ਯੋਗਦਾਨ ਪਾਉਣ ਦੇ ਨਾਲ ਪੰਜਾਬ ਵਿਚ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ |
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਵਿਅਕਤੀਆਂ ਦੀ ਕੁੱਟਮਾਰ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਸਿਵਲ ਹਸਪਤਾਲ ’ਚ ਇਲਾਜ ਦੌਰਾਨ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।