29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਲਾਈਨ ਕਲੱਬ ਬੇਗੋਵਾਲ ਵਲੋਂ ਸੁਖਜੀਤ ਆਸ਼ਰਮ ਕਪੂਰਥਲਾ ਨੂੰ ਪੱਖੇ ਦਾਨ

ਬੇਗੋਵਾਲ, 28 ਅਗਸਤ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ ਵਿਚ ਮੋਹਰੀ ਜਾਣੀ ਜਾਂਦੀ ਲਾਇਨ ਕਲੱਬ ਬੇਗੋਵਾਲ ਮੇਨ ਵੱਲੋਂ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅਗਾਂਹ ਤੋਰਦਿਆਂ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਨੇ ਸੁਖਜੀਤ ਆਸ਼ਰਮ ਕਪੂਰਥਲਾ ਵਿਖੇ 10 ਪੱਖੇ ਦਾਨ ਦਿੱਤੇ | ਇਸ ਤੋਂ ਪਹਿਲਾਂ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਨੇ ਆਪਣੇ ਜਨਮ ਦਿਨ ਮੌਕੇ ਬਾਬਾ ਮੋਤੀ ਰਾਮ ਮਹਿਰਾ ਆਸ਼ਰਮ ਵਿਚ ਵੀ ਰਾਸ਼ਨ ਸਮਗਰੀ ਭੇਟ ਕੀਤੀ ਸੀ | ਇਸ ਮੌਕੇ ਅਜੀਤਪਾਲ ਸਿੰਘ ਬੰਟੀ ਨੇ ਕਿਹਾ ਕਿ ਜਿੱਥੇ, ਉਨ੍ਹਾਂ ਦੀ ਕਲੱਬ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ, ਉੱਥੇ ਹੀ ਉਹ ਵੀ ਆਪਣੀ ਨੇਕ ਕਮਾਈ ਚੋਂ ਦਸਵੰਧ ਕੱਢ ਕੇ ਵੱਖ-ਵੱਖ ਸਮਾਜ ਸੇਵੀ ਕੰਮਾਂ ਵਿਚ ਖ਼ਰਚ ਕਰਦੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਹੀ ਸਮਾਜ ਦੀ ਸੇਵਾ ਕਰਨਾ ਹੈ ਤੇ ਇਸੇ ਮੰਤਵ ਦੇ ਨਾਲ ਉਹ ਵੱਖ-ਵੱਖ ਪ੍ਰੋਜੈਕਟਾਂ ਤਹਿਤ ਲੋੜਵੰਦ ਲੋਕਾਂ ਦੀ ਮਦਦ ਕਰਦੇ ਰਹਿੰਦੇ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸੇ ਲੜੀ ਨੂੰ ਅਗਾਂਹ ਤੋਰਦਿਆਂ ਆਉਣ ਵਾਲੇ ਸਮੇਂ ਵਿਚ ਵੀ ਉਹ ਲੋੜਵੰਦਾਂ ਦੀ ਮਦਦ ਲਈ ਹੋਰ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਨਗੇ | ਇਸ ਮੌਕੇ ਆਸ਼ਰਮ ਦੇ ਸਮੂਹ ਸਟਾਫ਼ ਵੱਲੋਂ ਲਾਈਨ ਕਲੱਬ ਬੇਗੋਵਾਲ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ | ਇਸ ਮੌਕੇ ਹਰਵਿੰਦਰ ਸਿੰਘ ਬਾਵਾ, ਸਰਬਜੀਤ ਸਿੰਘ ਬਬਲਾ ਆਦੀ ਹਾਜ਼ਰ ਸਨ |

ਅਜੀਤ ਡੈਸਕ 29-08-2026

ਪਿਛਲੀ ਖ਼ਬਰ ਐਸ.ਆਈ.ਆਰ. ਸੰਬੰਧੀ ਨੋਟਿਸ ਜਮ੍ਹਾਂ ਕਰਵਾਉਣ ਸਮੇਂ ਪ੍ਰਸ਼ਾਸਨ ਵਲੋਂ ਕੀਤੇ ਗਏ ਮਾੜੇ ਪ੍ਰਬੰਧ ਲੋਕਾਂ ਲਈ ਪ੍ਰੇਸ਼ਾਨੀ ਦਾ ਕਾ... ਅਗਲੀ ਖ਼ਬਰ ਸ਼ਿਵ ਭਗਤਾਂ ਲਈ ਸਮੋਸੇ ਤੇ ਗੁਲਾਬ ਜਾਮਨ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।