29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹਿੰਦੂ ਕੰਨਿਆ ਕਾਲਜ ਦੀਆਂ ਚਾਰ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਰਹੀਆਂ

ਕਪੂਰਥਲਾ, 28 ਅਗਸਤ (ਵਿ. ਪ੍ਰ.)

ਅਜੀਤ ਡੈਸਕ 29-08-2026
ਕਪੂਰਥਲਾ, 28 ਅਗਸਤ (ਵਿ. ਪ੍ਰ.) -ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀਆਂ ਬੀ.ਕਾਮ ਸਮੈਸਟਰ ਚੌਥਾ ਦੀਆਂ ਹੋਣਹਾਰ ਵਿਦਿਆਰਥਣਾਂ ਨਿਕਿਤਾ ਪੁੱਤਰੀ ਜਸਪਾਲ ਚਾਵਲਾ ਨੇ 8.14 ਸੀ.ਜੀ.ਪੀ.ਏ., ਕਮਲਜੀਤ ਕੌਰ ਪੁੱਤਰੀ ਹਰਜੀਤ ਸਿੰਘ ਨੇ 8.04 ਸੀ.ਜੀ.ਪੀ.ਏ., ਕੁਲਜਿੰਦਰ ਪੁੱਤਰੀ ਤੇਜਵਿੰਦਰ ਸਿੰਘ ਨੇ 8.00 ਸੀ.ਜੀ.ਪੀ.ਏ. ਤੇ ਜੀਆ ਚੁੱਘ ਪੁੱਤਰੀ ਮੁਨੀਸ਼ ਕੁਮਾਰ ਨੇ 7.88 ਸੀ.ਜੀ.ਪੀ.ਏ. ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਕ੍ਰਮਵਾਰ 18ਵਾਂ, 28ਵਾਂ, 36ਵਾਂ ਤੇ 52 ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਤੇ ਕਾਲਜ ਦਾ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕਰਾਜ ਅਗਰਵਾਲ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਕਾਲਜ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸੇ ਦੌਰਾਨ ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਮੈਰਿਟ ਸੂਚੀ ਵਿਚ ਰਹੀਆਂ ਹੋਣਹਾਰ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਕਾਮਰਸ ਵਿਭਾਗ ਦੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ‘ਤੇ ਜ਼ੋਰ ਦਿੰਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਹਿੰਦੂ ਕੰਨਿਆ ਕਾਲਜ ਵਿਚ ਦਾਖਲ ਕਰਵਾਉਣ |
ਪਿਛਲੀ ਖ਼ਬਰ ਰੱਖੜੀ ਦਾ ਤਿਉਹਾਰ ਉਤਸ਼ਾਹ ਪੂਰਵਕ ਮਨਾਇਆ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਤੇ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ 31 ਨੂੰ- ਭਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।