ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਰੱਖੜੀ ਦਾ ਤਿਉਹਾਰ ਮਨਾਇਆ
ਕਪੂਰਥਲਾ, 29 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਰੱਖੜੀ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ, ਗੀਤ ਨਾਟਕ ਤੇ ਹੋਰ ਸਭਿਆਚਾਰਕ ਗਤੀਵਿਧੀਆਂ ਪੇਸ਼ ਕਰਕੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ, ਪਿਆਰ, ਸਤਿਕਾਰ ਤੇ ਆਪਸੀ ਸਹਿਯੋਗ ਦਾ ਸੰਦੇਸ਼ ਦਿੱਤਾ | ਇਸ ਮੌਕੇ ਛੋਟੇ ਬੱਚਿਆਂ ਵਲੋਂ ਰੱਖੜੀਆਂ ਤੇ ਆਰਤੀ ਦੀਆਂ ਥਾਲੀਆਂ ਤਿਆਰ ਕੀਤੀਆਂ ਗਈਆਂ | ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ, ਸਕੂਲ ਦੇ ਸਹਾਇਕ ਸਟਾਫ਼ ਤੇ ਹੋਰ ਕਰਮਚਾਰੀਆਂ ਨੂੰ ਰੱਖੜੀ ਬੰਨ ਕੇ ਉਨ੍ਹਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕੀਤਾ | ਇਸਤੋਂ ਇਲਾਵਾ ਵਿਦਿਆਰਥੀਆਂ ਨੇ ਇਕ ਦੂਜੇ ਦੇ ਵੀ ਰੱਖੜੀਆਂ ਬੰਨੀਆਂ ਤੇ ਬਾਅਦ ਵਿਚ ਰੁੱਖਾਂ ਨੂੰ ਰੱਖੜੀਆਂ ਬੰਨ ਕੇ ਕੁਦਰਤ ਦੀ ਰੱਖਿਆ ਦਾ ਸੰਕਲਪ ਲਿਆ | ਸਕੂਲ ਦੇ ਡਾਇਰੈਕਟਰ ਇੰਜ. ਗੁਰਬਿੰਦਰ ਸਿੰਘ, ਸਕੱਤਰ ਰਾਜਬੀਰ ਕੌਰ ਤੇ ਪਿ੍ੰਸੀਪਲ ਸਪਨਾ ਚੱਢਾ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ ਤੇ ਕਿਹਾ ਕਿ ਇਹ ਤਿਉਹਾਰ ਸਾਨੂੰ ਪਿਆਰ, ਵਿਸ਼ਵਾਸ ਤੇ ਆਪਸੀ ਸਤਿਕਾਰ ਤੇ ਜ਼ਿੰਮੇਵਾਰੀ ਭਾਵਨਾ ਨਾਲ ਜੋੜਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਰਿਵਾਰ, ਅਧਿਆਪਕਾਂ, ਸਾਥੀਆਂ ਸਮਾਜ ਤੇ ਕੁਦਰਤ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਤੇ ਮਨੁੱਖੀ ਮੁੱਲਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ |