30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਚੰਡੀਗੜ੍ਹ ’ਚ ਕਿਸਾਨ ਆਪਣੀਆਂ ਮੰਗਾਂ ਲਈ 1 ਸਤੰਬਰ ਤੋਂ 7 ਸਤੰਬਰ ਤੱਕ ਗਰਜਣਗੇ-ਰਘਬੀਰ ਸਿੰਘ ਮਹਿਰਵਾਲਾ

ਤਲਵੰਡੀ ਚੌਧਰੀਆਂ, 29 ਅਗਸਤ (ਪਰਸਨ ਲਾਲ ਭੋਲਾ)-ਪੰਜਾਬ ਦੇ ਸਮੂਹ ਵਰਗਾਂ ਦੀਆਂ ਭਖਦੀਆਂ ਮੰਗਾਂ ਤੇ ਕਿਸਾਨ, ਮਜ਼ਦੂਰ ਹੱਕਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਪੰਜਾਬ ਵਲੋਂ 48-49 ਸੈਕਟਰ ਨੇੜੇ 1 ਸਤੰਬਰ ਤੋਂ 7 ਸਤੰਬਰ ਤੱਕ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਵਜੋਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਪਿੰਡਾਂ ਵਿਚ ਮੀਟਿੰਗਾਂ ਕਰਨੀਆਂ ਸ਼ੁਰੂ ਕੀਤੀਆਂ ਹੋਈਆਂ ਹਨ | ਇਸੇ ਕੜੀ ਤਹਿਤ ਪਿੰਡ ਮੰਗੂਪੁਰ ਦੇ ਗੁਰਦੁਆਰਾ ਸਾਹਿਬ ਵਿਚ ਪਿੰਡ ਨੂਰੋਵਾਲ, ਮੰਗੂਪੁਰ ਅਤੇ ਹੁਸੈਨਪੁਰ ਦੂਲੋਵਾਲ ਦੇ ਕਿਸਾਨਾਂ ਦੀ ਸਾਂਝੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਘਬੀਰ ਸਿੰਘ ਮਹਿਰਵਾਲਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ, ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ ਡਾਕਟਰ ਐਮ. ਐਸ.

ਅਜੀਤ ਡੈਸਕ 30-08-2026
ਤਲਵੰਡੀ ਚੌਧਰੀਆਂ, 29 ਅਗਸਤ (ਪਰਸਨ ਲਾਲ ਭੋਲਾ)-ਪੰਜਾਬ ਦੇ ਸਮੂਹ ਵਰਗਾਂ ਦੀਆਂ ਭਖਦੀਆਂ ਮੰਗਾਂ ਤੇ ਕਿਸਾਨ, ਮਜ਼ਦੂਰ ਹੱਕਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਪੰਜਾਬ ਵਲੋਂ 48-49 ਸੈਕਟਰ ਨੇੜੇ 1 ਸਤੰਬਰ ਤੋਂ 7 ਸਤੰਬਰ ਤੱਕ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਵਜੋਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਪਿੰਡਾਂ ਵਿਚ ਮੀਟਿੰਗਾਂ ਕਰਨੀਆਂ ਸ਼ੁਰੂ ਕੀਤੀਆਂ ਹੋਈਆਂ ਹਨ | ਇਸੇ ਕੜੀ ਤਹਿਤ ਪਿੰਡ ਮੰਗੂਪੁਰ ਦੇ ਗੁਰਦੁਆਰਾ ਸਾਹਿਬ ਵਿਚ ਪਿੰਡ ਨੂਰੋਵਾਲ, ਮੰਗੂਪੁਰ ਅਤੇ ਹੁਸੈਨਪੁਰ ਦੂਲੋਵਾਲ ਦੇ ਕਿਸਾਨਾਂ ਦੀ ਸਾਂਝੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਘਬੀਰ ਸਿੰਘ ਮਹਿਰਵਾਲਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ, ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ ਡਾਕਟਰ ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਦੀ ਕਾਨੰੂਨੀ ਖ਼ਰੀਦ ਯਕੀਨੀ ਬਣਾਉਣਾ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨਾ, ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮੁਕਤ ਕਰਨ ਆਦਿ ਮੰਗਾਂ ਦੱਸੀਆਂ| ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਕਿਸਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਜਸਵਿੰਦਰ ਸਿੰਘ ਧੰਜੂ ਇਲਾਕਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਹੁਕਮ ਸਿੰਘ ਸੀਨੀਅਰ ਕਿਸਾਨ ਆਗੂ, ਰੇਸ਼ਮ ਸਿੰਘ ਕੈਸ਼ੀਅਰ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਨਿਰਮਲ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ, ਫੰੁਮਣ ਸਿੰਘ ਚਾਰੇ ਬਾਜੇ ਤੋਂ ਜੱਸਾ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਬਚਿੱਤਰ ਸਿੰਘ, ਗੁਰਚਰਨ ਸਿੰਘ ਟਾਟਾ ਵਾਲਾ, ਹਰਪ੍ਰੀਤ ਸਿੰਘ ਨੂਰੋਵਾਲ, ਗੁਰਦੀਪ ਸਿੰਘ, ਬਚਿੱਤਰ ਸਿੰਘ, ਮਹਿੰਦਰ ਸਿੰਘ ਮੰਗੂਪੁਰ, ਸੰਤੋਖ ਸਿੰਘ ਭਰੋਆਣੀਆਂ ਤੇ ਮੋਹਣ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭੁਲੱਥ ਵਿਖੇ ਕੜਾਕੇ ਦੀ ਗਰਮੀ ਵਿਚ ਬਿਜਲੀ ਦੇ ਲੰਬੇ ਕੱਟਾਂ ਤੋਂ ਲੋਕ ਬੇਹੱਦ ਪ੍ਰੇਸ਼ਾਨ ਅਗਲੀ ਖ਼ਬਰ ਫਗਵਾੜਾ ’ਚ 10 ਦਿਨਾਂ ਦਾ ਵਿਸ਼ੇਸ਼ ‘ਸਵੱਛਤਾ ਅਭਿਆਨ’ ਕੀਤਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।