31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕਿਸਾਨਾਂ ਵਲੋਂ ਮੰਗਾਂ ਸੰਬੰਧੀ ਨਗਰ ਨਿਗਮ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

ਫਗਵਾੜਾ, 30 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨ ਮਜ਼ਦੂਰ ਮੋਰਚੇ ਵਲੋਂ ਦਿੱਤੀ ਕਾਲ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮੈਂਬਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਚ ਭਲਕੇ ਰੋਸ ਪ੍ਰਦਰਸ਼ਨ ਕਰਦਿਆਂ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ | ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਕਿਸਾਨ ਸਵੇਰੇ ਕਰੀਬ 11 ਵਜੇ ਟਾਊਨ ਹਾਲ, ਨਗਰ ਨਿਗਮ ਫਗਵਾੜਾ ਵਿਖੇ ਇਕੱਠੇ ਹੋਣਗੇ | ਇਸ ਉਪਰੰਤ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਯੂਨੀਅਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਇਸ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ | ਇਸ ਤੋਂ ਇਲਾਵਾ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੇ ਸਮਾਨ ਦੀ ਹੋਈ ਕਥਿਤ ਚੋਰੀ ਦਾ ਮੁਆਵਜ਼ਾ ਦੇਣ ਦੀ ਮੰਗ ਵੀ ਮੰਗ ਪੱਤਰ ਰਾਹੀਂ ਉਠਾਈ ਜਾਵੇਗੀ | ਯੂਨੀਅਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਇਹ ਕਾਰਵਾਈ ਕਿਸਾਨ ਮਜ਼ਦੂਰ ਮੋਰਚੇ ਦੀ ਕਾਲ ਤਹਿਤ ਕੀਤੀ ਜਾ ਰਹੀ ਹੈ |

ਅਜੀਤ ਡੈਸਕ 31-08-2026

ਪਿਛਲੀ ਖ਼ਬਰ ਹਿਊਮਨ ਰਾਈਟਸ ਪ੍ਰੈੱਸ ਕਲੱਬ ਨੇ ਸ਼ਾਲੀਮਾਰ ਬਾਗ ਵਿਖੇ 44 ਫ਼ਲਦਾਰ ਬੂਟੇ ਲਗਾਏ ਅਗਲੀ ਖ਼ਬਰ ਜੀ.ਡੀ.ਆਰ. ਸਕੂਲ ਵਿਚ ਕਰਵਾਇਆ ਖੇਡ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।