31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਚੌਥੇ ਦਿਨ ਚੇਅਰਮੈਨ ਕੰਵਰ ਇਕਬਾਲ ਸਿੰਘ ਨੇ ਕੀਤੀ ਸ਼ਿਰਕਤ ਮਿਸ਼ਨ ਕਲੀਨ ਪੰਜਾਬ ਦੇ ਦੂਸਰੇ ਦਿਨ ਸਫ਼ਾਈ ਮੁਹਿੰਮ ਚਲਾਈ

ਕਪੂਰਥਲਾ, 30 ਅਗਸਤ (ਸਡਾਨਾ)-ਗੁਰੂ ਨਾਨਕ ਸਟੇਡੀਅਮ ਵਿਖੇ ਚੱਲ ਰਹੀਆਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਚੌਥੇ ਦਿਨ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਜ਼ਿਲ੍ਹਾ ਚੇਅਰਮੈਨ ਅਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਤਕਨਾਲੋਜੀ ਵਿਭਾਗ ਦੇ ਮੈਂਬਰ ਸ਼ਾਇਰ ਕੰਵਰ ਇਕਬਾਲ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਕੁਮਾਰ ਭੱਲਾ ਦੀ ਅਗਵਾਈ ਹੇਠ ਚੱਲ ਰਹੀਆਂ ਇਨ੍ਹਾਂ 70ਵੀਆਂ ਖੇਡਾਂ ਦੇ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਵਿਖੇ ਵੀ ਹੋ ਰਹੇ ਹਨ | ਇਸ ਟੂਰਨਾਮੈਂਟ ਵਿਚ ਹਾਜ਼ਰ ਹੋਏ ਚੇਅਰਮੈਨ ਕੰਵਰ ਇਕਬਾਲ ਸਿੰਘ ਦਾ ਡੀ. ਐਮ.

ਅਜੀਤ ਡੈਸਕ 31-08-2026
ਕਪੂਰਥਲਾ, 30 ਅਗਸਤ (ਸਡਾਨਾ)-ਗੁਰੂ ਨਾਨਕ ਸਟੇਡੀਅਮ ਵਿਖੇ ਚੱਲ ਰਹੀਆਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਚੌਥੇ ਦਿਨ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਜ਼ਿਲ੍ਹਾ ਚੇਅਰਮੈਨ ਅਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਤਕਨਾਲੋਜੀ ਵਿਭਾਗ ਦੇ ਮੈਂਬਰ ਸ਼ਾਇਰ ਕੰਵਰ ਇਕਬਾਲ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਕੁਮਾਰ ਭੱਲਾ ਦੀ ਅਗਵਾਈ ਹੇਠ ਚੱਲ ਰਹੀਆਂ ਇਨ੍ਹਾਂ 70ਵੀਆਂ ਖੇਡਾਂ ਦੇ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਵਿਖੇ ਵੀ ਹੋ ਰਹੇ ਹਨ | ਇਸ ਟੂਰਨਾਮੈਂਟ ਵਿਚ ਹਾਜ਼ਰ ਹੋਏ ਚੇਅਰਮੈਨ ਕੰਵਰ ਇਕਬਾਲ ਸਿੰਘ ਦਾ ਡੀ.ਐਮ. ਸਪੋਰਟਸ ਸੁਖਵਿੰਦਰ ਸਿੰਘ ਖੱਸਣ, ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਮਨਜੀਤ ਸਿੰਘ, ਪਿ੍ੰਸੀਪਲ ਨਵਚੇਤਨ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਪਿ੍ੰਸੀਪਲ ਗੁਰਚਰਨ ਸਿੰਘ ਚਾਹਲ, ਅਜੀਤਪਾਲ ਸਿੰਘ ਟਿੱਬਾ, ਮਨਜੀਤ ਸਿੰਘ, ਜਗੀਰ ਸਿੰਘ ਤੇ ਵਿੱਤ ਸਕੱਤਰ ਜਸਵੰਤ ਸਿੰਘ ਲੈਕਚਰਾਰ ਵਲੋਂ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ | ਉਨ੍ਹਾਂ ਦੇ ਨਾਲ ਚੇਅਰਮੈਨ ਨਵਜੀਤ ਸਿੰਘ ਰਾਜੂ, ਪੁਸ਼ਪਿੰਦਰ ਸਿੰਘ, ਅਵਤਾਰ ਸਿੰਘ, ਤੇਜਬੀਰ ਸਿੰਘ, ਤੇ ਕੌਂਸਲਰ ਗੌਰਵ ਕੰਡਾ ਵੀ ਮੌਜੂਦ ਸਨ | ਚੇਅਰਮੈਨ ਕੰਵਰ ਇਕਬਾਲ ਸਿੰਘ ਨੇ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨਾਲ ਜਾਣ ਪਹਿਚਾਣ ਉਪਰੰਤ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਤੇ ਨਿਰੰਤਰ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਸਟੇਡੀਅਮ ਤੇ ਜਿੰਮ ਬਣਾ ਕੇ ਵੱਡੇ ਉਪਰਾਲੇ ਕਰ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜ ਸਕੇ | ਚੌਥੇ ਦਿਨ ਵਾਲੀਬਾਲ, ਕਬੱਡੀ ਆਦਿ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਿੱਖਿਆ ਵਿਭਾਗ ਨਾਲ ਸਬੰਧਿਤ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡੱਲਾ ਸਾਹਿਬ ਵਿਖੇ ਮਾਤਾ ਦਮੋਦਰੀ ਜੀ ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮਨਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਸਕੂਲ ’ਚੋਂ ਉੱਠੀ ਪੁਕਾਰ-ਬੰਦੀ ਸਿੰਘ ਰਿਹਾਅ ਕਰੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।