01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

‘ ਮਿਸ਼ਨ ਕਲੀਨ ਪੰਜਾਬ ’ ਤਹਿਤ ਚੱਲ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ

ਫਗਵਾੜਾ, 31 ਅਗਸਤ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਫਗਵਾੜਾ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ | ਉਨ੍ਹਾਂ ਮੇਅਰ ਰਾਮਪਾਲ ਉੱਪਲ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਤੇ ਹੋਰ ਅਧਿਕਾਰੀਆਂ ਦੇ ਨਾਲ ਖੇੜਾ ਰੋਡ, ਬਸੰਤ ਨਗਰ, ਗੋਬਿੰਦਪੁਰਾ ਤੇ ਹਾਕੂਪੁਰਾ ਵਿਖੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ | ਉਨ੍ਹਾਂ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਦਿਆਂ ਦੇਖਿਆ ਕਿ ਸੈਨੀਟੇਸ਼ਨ ਟੀਮਾਂ ਵਲੋਂ ਜੇ.

ਅਜੀਤ ਡੈਸਕ 01-09-2026
ਫਗਵਾੜਾ, 31 ਅਗਸਤ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਫਗਵਾੜਾ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ | ਉਨ੍ਹਾਂ ਮੇਅਰ ਰਾਮਪਾਲ ਉੱਪਲ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਤੇ ਹੋਰ ਅਧਿਕਾਰੀਆਂ ਦੇ ਨਾਲ ਖੇੜਾ ਰੋਡ, ਬਸੰਤ ਨਗਰ, ਗੋਬਿੰਦਪੁਰਾ ਤੇ ਹਾਕੂਪੁਰਾ ਵਿਖੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ | ਉਨ੍ਹਾਂ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਦਿਆਂ ਦੇਖਿਆ ਕਿ ਸੈਨੀਟੇਸ਼ਨ ਟੀਮਾਂ ਵਲੋਂ ਜੇ.ਸੀ.ਬੀ. ਤੇ ਟਿੱਪਰਾਂ ਸਮੇਤ ਹੋਰ ਮਸ਼ੀਨਰੀ ਦੀ ਮਦਦ ਨਾਲ ਇਕੱਠੇ ਹੋਏ ਕੂੜੇ ਨੂੰ ਹਟਾਉਣ ਤੇ ਆਲੇ-ਦੁਆਲੇ ਦੀ ਸਫ਼ਾਈ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਸਫ਼ਾਈ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਟੀਮਾਂ ਨੂੰ ਸਫ਼ਾਈ ਕਾਰਜ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ | ਉਨ੍ਹਾਂ ਲੋਕਾਂ ਨੂੰ ਜਨਤਕ ਥਾਵਾਂ ‘ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਤੇ ਆਪਣੇ ਆਪਣੇ ਇਲਾਕਿਆਂ ‘ਚ ਸਫ਼ਾਈ ਬਣਾਈ ਰੱਖਣ ਲਈ ਸੈਨੀਟੇਸ਼ਨ ਟੀਮਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ | ਜਸਪ੍ਰੀਤ ਸਿੰਘ ਗੁਰਾਇਆ ਦਾ ਇੰਟਰਨੈਸ਼ਨਲ ਚੈਂਪੀਅਨ ਸ਼ੇਰਾ ਵਲੋਂ ਸਨਮਾਨ ਨਡਾਲਾ, 31 ਅਗਸਤ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਿਚ ਜਸਪ੍ਰੀਤ ਸਿੰਘ ਗੁਰਾਇਆ ਨੂੰ ਸੂਬਾ ਸਕੱਤਰ ਦੀ ਜ਼ਿੰਮੇਵਾਰੀ ਮਿਲਣ ‘ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਇੰਟਰਨੈਸ਼ਨਲ ਚੈਂਪੀਅਨ ਸ਼ਮਸ਼ੇਰ ਸਿੰਘ ਸ਼ੇਰਾ ਵੱਲੋਂ ਜਸਪ੍ਰੀਤ ਸਿੰਘ ਗੁਰਾਇਆ ਦਾ ਵਿਸ਼ੇਸ਼ ਤੌਰ ‘ਤੇ ਮਾਨ-ਸਨਮਾਨ ਕੀਤਾ ਗਿਆ | ਇਸ ਮੌਕੇ ਇੰਟਰਨੈਸ਼ਨਲ ਚੈਂਪੀਅਨ ਸ਼ੇਰਾ ਨੇ ਜਸਪ੍ਰੀਤ ਸਿੰਘ ਗੁਰਾਇਆ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਆਗੂ ਵੱਲੋਂ ਪਾਰਟੀ ਅਤੇ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ | ਜਸਪ੍ਰੀਤ ਸਿੰਘ ਗੁਰਾਇਆ ਨੇ ਸਨਮਾਨ ਲਈ ਇੰਟਰਨੈਸ਼ਨਲ ਚੈਂਪੀਅਨ ਸ਼ੇਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਜਾਰੀ ਰੱਖਣਗੇ | ਇਸ ਮੌਕੇ ਬਲਵਿੰਦਰ ਸਿੰਘ ਬਿੱਟੂ ਖੱਖ, ਰਣਜੀਤ ਸਿੰਘ ਮੱਲ੍ਹੀ, ਪਵਨ ਕੁਮਾਰ, ਅਰੁਣ ਕੁਮਾਰ ਅਤੇ ਹੋਰ ਹਾਜ਼ਰ ਸਨ
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਇੰਟਰ-ਹਾਊਸ ਬਾਸਕਟਬਾਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਤਕੀਏ ਤੋਂ ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।