02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਧਰਨਾ ਜਾਰੀ

ਕਪੂਰਥਲਾ, 1 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਹੜਤਾਲ ਅਜੇ ਵੀ ਜਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਯੂਨੀਅਨ ਦੀਆਂ ਮੰਗਾਂ ਸਬੰਧੀ ਪਿਛਲੇ ਦਿਨੀਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈਆਂ ਬੈਠਕਾਂ ਤਕਰੀਬਨ ਬੇਸਿੱਟਾ ਹੀ ਰਹੀਆਂ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਕਲ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ਤੋਂ ਉਕਤ ਕਰਮਚਾਰੀਆਂ ਨੂੰ ਬਹੁਤ ਉਮੀਦਾਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਉਹ ਸਾਰੇ ਵਾਅਦੇ ਭੁੱਲ ਗਈ | ਇਸ ਮੌਕੇ ਡਾ. ਯੋਗੇਸ਼ ਸਹਿਗਲ, ਡਾ.

ਅਜੀਤ ਡੈਸਕ 02-09-2026
ਕਪੂਰਥਲਾ, 1 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਹੜਤਾਲ ਅਜੇ ਵੀ ਜਾਰੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਯੂਨੀਅਨ ਦੀਆਂ ਮੰਗਾਂ ਸਬੰਧੀ ਪਿਛਲੇ ਦਿਨੀਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈਆਂ ਬੈਠਕਾਂ ਤਕਰੀਬਨ ਬੇਸਿੱਟਾ ਹੀ ਰਹੀਆਂ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਕਲ 2 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ਤੋਂ ਉਕਤ ਕਰਮਚਾਰੀਆਂ ਨੂੰ ਬਹੁਤ ਉਮੀਦਾਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਉਹ ਸਾਰੇ ਵਾਅਦੇ ਭੁੱਲ ਗਈ | ਇਸ ਮੌਕੇ ਡਾ. ਯੋਗੇਸ਼ ਸਹਿਗਲ, ਡਾ. ਨਵਪ੍ਰੀਤ ਕੌਰ, ਪੰਕਜ ਵਾਲੀਆ, ਪਿ੍ਅੰਕਾ ਸ਼ਰਮਾ, ਜੋਤੀ ਆਨੰਦ, ਸੰਤੋਸ਼ ਕੁਮਾਰੀ, ਮਨੀਸ਼ ਕੁਮਾਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਗੁਰਵਿੰਦਰ, ਗੈਰੀ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਆਈ.ਆਰ. ਤਹਿਤ 6 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲੱਗਣਗੇ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੀਆਂ ਬੀ.ਏ. ਸਮੈਸਟਰ ਚੌਥਾ ਦੀਆਂ 14 ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਰਹੀਆਂ ਗੁਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।