02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਤਲਵੰਡੀ ਚੌਕ ’ਚ ਭਿਆਨਕ ਜਾਮ-ਤਪਦੀ ਗਰਮੀ ’ਚ ਬੱਸਾਂ ਅੰਦਰ ਘੰਟਾ ਭਰ ਵਿਲਕਦੇ ਰਹੇ ਸਕੂਲੀ ਬੱਚੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਦੀ ਟ੍ਰੈਫਿਕ ਵਿਵਸਥਾ ਦਾ ਬੁਰਾ ਹਾਲ

ਸੁਲਤਾਨਪੁਰ ਲੋਧੀ, 1 ਸਤੰਬਰ (ਨਰੇਸ਼ ਹੈਪੀ)-ਇਤਿਹਾਸਕ ਤੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਚ ਟ੍ਰੈਫਿਕ ਵਿਵਸਥਾ ਪੂਰੀ ਤਰ੍ਹਾਂ ਲੀਹੋਂ ਲਹਿ ਚੁੱਕੀ ਹੈ | ਅੱਜ ਦੁਪਹਿਰ ਤਲਵੰਡੀ ਚੌਕ ਵਿਚ ਲੱਗੇ ਕਰੀਬ ਅੱਧੇ ਘੰਟੇ ਤੋਂ ਵੀ ਵੱਧ ਸਮੇਂ ਦੇ ਭਿਆਨਕ ਜਾਮ ਨੇ ਸ਼ਹਿਰ ਦੀ ਰਫ਼ਤਾਰ ਰੋਕ ਕੇ ਰੱਖ ਦਿੱਤੀ, ਜਿਸ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਮ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਜਾਮ ਦੀ ਸਭ ਤੋਂ ਵੱਧ ਮਾਰ ਸਕੂਲਾਂ ਤੋਂ ਛੁੱਟੀ ਤੋਂ ਬਾਅਦ ਘਰਾਂ ਨੂੰ ਪਰਤ ਰਹੀਆਂ ਸਕੂਲੀ ਬੱਸਾਂ ’ਤੇ ਪਈ | ਅੱਗ ਵਰ੍ਹਾਉਂਦੀ ਤਪਦੀ ਗਰਮੀ ਦੌਰਾਨ ਬੱਸਾਂ ਅੰਦਰ ਬੈਠੇ ਮਾਸੂਮ ਬੱਚੇ ਬੁਰੀ ਤਰ੍ਹਾਂ ਵਿਲਕਦੇ ਤੇ ਬੇਹਾਲ ਹੁੰਦੇ ਰਹੇ | ਹੈਰਾਨੀ ਦੀ ਗੱਲ ਇਹ ਰਹੀ ਕਿ ਕਰੀਬ ਪੌਣਾ ਘੰਟਾ ਆਵਾਜਾਈ ਠੱਪ ਰਹਿਣ ਦੇ ਬਾਵਜੂਦ ਚੌਕ ਵਿਚ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਕੋਈ ਵੀ ਪੁਲਿਸ ਮੁਲਾਜ਼ਮ ਮੌਕੇ ’ਤੇ ਮੌਜੂਦ ਨਹੀਂ ਸੀ ਜਿਸ ਨੂੰ ਲੈ ਕੇ ਮਾਪਿਆਂ ਅਤੇ ਸਥਾਨਕ ਲੋਕਾਂ ’ਚ ਪ੍ਰਸ਼ਾਸਨ ਵਿਰੁੱਧ ਭਾਰੀ ਰੋਸ ਫੈਲ ਗਿਆ | ਸ਼ਹਿਰ ਨੂੰ ‘ਸਮਾਰਟ ਸਿਟੀ’ ਵਜੋਂ ਵਿਕਸਤ ਕਰਨ ਦੇ ਵੱਡੇ-ਵੱਡੇ ਸਰਕਾਰੀ ਦਾਅਵਿਆਂ ਦੀ ਹਕੀਕਤ ਜ਼ਮੀਨ ’ਤੇ ਪੂਰੀ ਤਰ੍ਹਾਂ ਖੋਖਲੀ ਸਾਬਤ ਹੋ ਰਹੀ ਹੈ | ਸਥਾਨਕ ਲੋਕਾਂ ਅਨੁਸਾਰ ਤਲਵੰਡੀ ਚੌਕ ਸਮੇਤ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਨਾਜਾਇਜ਼ ਪਾਰਕਿੰਗ ਅਤੇ ਕਬਜ਼ਿਆਂ ਨੇ ਪਹਿਲਾਂ ਹੀ ਤੰਗ ਰਸਤਿਆਂ ਦਾ ਗਲ਼ ਘੁੱਟ ਰੱਖਿਆ ਹੈ | ਸਕੂਲਾਂ ਦੀ ਛੁੱਟੀ ਦੇ ਪੀਕ ਆਵਰ ਦੌਰਾਨ ਸਥਿਤੀ ਬੇਕਾਬੂ ਹੋ ਜਾਂਦੀ ਹੈ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਇਸ ਮੌਕੇ ਬੱਚਿਆਂ ਦੇ ਮਾਪੇ ਸੁਖਜੀਤ ਸਿੰਘ ਅਤੇ ਜੋਗਾ ਸਿੰਘ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਇੱਕ ਪ੍ਰਮੁੱਖ ਧਾਰਮਿਕ ਕੇਂਦਰ ਹੈ ਜਿੱਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਸ਼ਨਾਂ ਲਈ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਪਹੁੰਚਦੀ ਹੈ | ਬਾਹਰੀ ਵਾਹਨਾਂ ਦੇ ਸ਼ਹਿਰ ਅੰਦਰ ਦਾਖ਼ਲ ਹੋਣ ਕਾਰਨ ਟ੍ਰੈਫਿਕ ਦਾ ਦਬਾਅ ਲਗਾਤਾਰ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਪੱਕਾ ਹੱਲ ਸਿਰਫ਼ ਤੇ ਸਿਰਫ਼ ਸ਼ਹਿਰ ਦੇ ਆਲੇ-ਦੁਆਲੇ ਰਿੰਗ ਰੋਡ ਬਣਾ ਕੇ ਹੀ ਸੰਭਵ ਹੋ ਸਕਦਾ ਹੈ ਤਾਂ ਜੋ ਬਾਹਰੀ ਆਵਾਜਾਈ ਬਾਹਰੋਂ ਹੀ ਲੰਘ ਸਕੇ | ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਨੂੰ ਸਿੱਧਾ ਸਵਾਲ ਕੀਤਾ ਕਿ ਜਦੋਂ ਤਪਦੀ ਗਰਮੀ ਵਿਚ ਮਾਸੂਮ ਬੱਚੇ ਜਾਮ ਵਿਚ ਫਸੇ ਤੜਫ਼ ਰਹੇ ਹੋਣ ਅਤੇ ਸੜਕਾਂ ‘ਤੇ ਕੋਈ ਪੁਲਿਸ ਮੁਲਾਜ਼ਮ ਨਾ ਹੋਵੇ ਤਾਂ ਕੀ ਸ਼ਹਿਰ ਦੀ ਸੁਰੱਖਿਆ ਤੇ ਵਿਵਸਥਾ ਰੱਬ ਆਸਰੇ ਛੱਡ ਦਿੱਤੀ ਗਈ ਹੈ? ਲੋਕਾਂ ਨੇ ਮੰਗ ਕੀਤੀ ਹੈ ਕਿ ਨਾਜਾਇਜ਼ ਪਾਰਕਿੰਗ ਖ਼ਿਲਾਫ਼ ਤੁਰੰਤ ਸਖ਼ਤ ਮੁਹਿੰਮ ਵਿੱਢੀ ਜਾਵੇ, ਸਕੂਲਾਂ ਦੀ ਛੁੱਟੀ ਵੇਲੇ ਚੌਂਕਾਂ ਵਿਚ ਪੁਲਿਸ ਕਰਮੀਆਂ ਦੀ ਪੱਕੀ ਤਾਇਨਾਤੀ ਕੀਤੀ ਜਾਵੇ ਅਤੇ ਰਿੰਗ ਰੋਡ ਦੇ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ ‘ਤੇ ਅਮਲ ਵਿਚ ਲਿਆਂਦਾ ਜਾਵੇ ਤਾਂ ਜੋ ਲੋਕਾਂ ਨੂੰ ਰੋਜ਼-ਰੋਜ਼ ਦੇ ਇਸ ਨਰਕ ਤੋਂ ਮੁਕਤੀ ਮਿਲ ਸਕੇ |

ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਕ ਵਿਖੇ ਲੱਗੇ ਜਾਮ ਦਾ ਦਿ੍ਸ਼ | ਤਸਵੀਰ : ਲਾਡੀ ਸਟੂਡੀਓ 02-09-2026

ਪਿਛਲੀ ਖ਼ਬਰ ਸ਼ੋ੍ਮਣੀ ਅਕਾਲੀ ਦਲ ਦਿਹਾਤੀ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸੁਖਚੈਨ ਸਿੰਘ ਖਹਿਰਾ ਤੇ ਹੋਰ ਆਗੂਆਂ ਦੇ ਤਬਾਦਲੇ ਰੱਦ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।