03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜ਼ਿਲ੍ਹਾ ਪੱਧਰੀ ਪੇਪਰ ਬੈਗ ਮੇਕਿੰਗ ਮੁਕਾਬਲੇ ’ਚ ਗੁਰੂ ਅਮਰਦਾਸ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 2 ਸਤੰਬਰ (ਵਿ. ਪ੍ਰ.)

ਗੁਰਦੇਵ ਸਿੰਘ ਤੇ ਅਮਨਦੀਪ ਕੌਰ ਵਾਸੀ ਕਪੂਰਥਲਾ ਨੇ ਆਪਣੇ ਵਿਆਹ ਦੀ ਸਿਲਵਰ ਜੁਬਲੀ ਮਨਾਈ | 03-09-2026
ਕਪੂਰਥਲਾ, 2 ਸਤੰਬਰ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਜਲੰਧਰ ਦੇ ਸਹੋਦਿਆ ਸਕੂਲ ਕੰਪਲੈਕਸ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੇਪਰ ਬੈਗ ਦੇ ਇਕ ਮੁਕਾਬਲੇ ਵਿਚ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਸੁਰਵੀਨ ਕੌਰ ਤੇ ਕਸ਼ਿਕਾ ਨੇ ਜੇਤੂ ਰਹਿ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਜ਼ਿਲ੍ਹਾ ਜਲੰਧਰ ਦੇ 40 ਨਾਮਵਰ ਸਕੂਲਾਂ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ ਸੀ | ਸਕੂਲ ਦੀਆਂ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਕੂਲ ਦੀ ਆਰਟ ਅਧਿਆਪਕਾ ਕਿਰਨਜੀਤ ਅਟਵਾਲ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਮਿਹਨਤ ਸਦਕਾ ਸਕੂਲ ਇਸ ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ ਕਰਨ ਵਿਚ ਕਾਮਯਾਬ ਰਿਹਾ |
ਪਿਛਲੀ ਖ਼ਬਰ ਹਲਕਾ ਸੁਲਤਾਨਪੁਰ ਲੋਧੀ ਦੇ ਅਕਾਲੀ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋਣ-ਬੂਲੇ, ਢਿੱਲੋਂ ਅਗਲੀ ਖ਼ਬਰ ਬਾਵਾ ਚਰਨਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਅੱਜ ਕੋਚ ਹਰਜੀਤ ਪਨੇਸਰ ਦੀ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।