03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਟਰੱਕ ਦੀ ਟੱਕਰ ਨਾਲ ਛੋਟਾ ਹਾਥੀ ਪਲਟਿਆ, 11 ਜ਼ਖ਼ਮੀ

ਫਗਵਾੜਾ, 2 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ-ਲੁਧਿਆਣਾ ਮਾਰਗ ‘ਤੇ ਫਲੋਰ ਇਲਾਕੇ ਨੇੜੇ ਵਾਪਰੇ ਸੜਕ ਹਾਦਸੇ ਵਿਚ ਛੋਟਾ ਹਾਥੀ ਸਵਾਰ 11 ਵਿਅਕਤੀ ਜ਼ਖਮੀ ਹੋ ਗਏ | ਜ਼ਖਮੀਆਂ ਵਿਚ ਪ੍ਰਵਾਸੀ ਮਜ਼ਦੂਰਾਂ ਤੋਂ ਇਲਾਵਾ ਮਹਿਲਾਵਾਂ ਵੀ ਸ਼ਾਮਲ ਹਨ | ਸਾਰੇ ਜ਼ਖਮੀਆਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ | ਜ਼ਖਮੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਛੋਟੇ ਹਾਥੀ ਵਿਚ ਸਵਾਰ ਹੋ ਕੇ ਅੰਮਿ੍ਤਸਰ ਕੰਮ ਲਈ ਜਾ ਰਹੇ ਸਨ | ਜਦੋਂ ਉਹ ਫਲੋਰ ਇਲਾਕੇ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਇੱਕ ਟਰੱਕ ਨੇ ਛੋਟੇ ਹਾਥੀ ਨੂੰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜ਼ਬਰਦਸਤ ਸੀ ਕਿ ਛੋਟਾ ਹਾਥੀ ਸੜਕ ‘ਤੇ ਹੀ ਪਲਟ ਗਿਆ ਅਤੇ ਉਸ ਵਿਚ ਸਵਾਰ ਸਾਰੇ 11 ਵਿਅਕਤੀ ਜ਼ਖਮੀ ਹੋ ਗਏ | ਹਾਦਸੇ ਦੀ ਸੂਚਨਾ ਮਿਲਣ ‘ਤੇ ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਉਧਰ, ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ |

ਅਜੀਤ ਡੈਸਕ 03-09-2026

ਪਿਛਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ ਸਬੰਧੀ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ 11 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।