04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੋਟਰਾਂ ਦੀ ਬਿਜਲੀ ‘ਅੱਖ-ਮਟੱਕਾ’ ਕਰਦੀ ਰਹੀ, ਝੋਨੇ ਦੀ ਫ਼ਸਲ ਸੁੱਕਣ ਦੇ ਕਿਨਾਰੇ ਚਾਰ ਘੰਟੇ ਬਿਜਲੀ ਨਾਲ ਕਿਵੇਂ ਬਚੇਗੀ ਕਿਸਾਨਾਂ ਦੀ ਫਸਲ - ਕਿਸਾਨ ਆਗੂ

ਭੁਲੱਥ, 3 ਸਤੰਬਰ (ਮਨਜੀਤ ਸਿੰਘ ਰਤਨ)-ਝੋਨੇ ਦੀ ਫ਼ਸਲ ਨੂੰ ਇਸ ਸਮੇਂ ਪਾਣੀ ਦੀ ਸਖ਼ਤ ਲੋੜ ਹੋਣ ਦੇ ਬਾਵਜੂਦ ਮੋਟਰਾਂ ਲਈ ਬਿਜਲੀ ਸਪਲਾਈ ਵਿਚ ਲਗਾਤਾਰ ਵਿਘਨ ਪੈਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਮੋਟਰਾਂ ਵਾਲੀ ਬਿਜਲੀ ‘ਅੱਖ-ਮਟੱਕਾ’ ਕਰ ਰਹੀ ਹੈ ਅਤੇ ਕਈ ਵਾਰ ਕੇਵਲ ਚਾਰ ਘੰਟੇ ਦੇ ਕਰੀਬ ਬਿਜਲੀ ਮਿਲਣ ਕਾਰਨ ਖੇਤਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਦਲਬੀਰ ਸਿੰਘ ਨਾਨਕਪੁਰ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ, ਸਰਬਜੀਤ ਸਿੰਘ ਧੀਰਪੁਰ ਜਨਰਲ ਸਕੱਤਰ ਅਤੇ ਜਸਵਿੰਦਰ ਸਿੰਘ ਮਾਨਾ ਤਲਵੰਡੀ ਮੀਤ ਪ੍ਰਧਾਨ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਇਸ ਸਮੇਂ ਝੋਨੇ ਦੀ ਫ਼ਸਲ ਨਸਾਰੇ ‘ਤੇ ਆਈ ਹੋਈ ਹੈ ਅਤੇ ਖੇਤਾਂ ਨੂੰ ਲਗਾਤਾਰ ਪਾਣੀ ਦੀ ਲੋੜ ਹੈ | ਪਰ ਬਿਜਲੀ ਸਪਲਾਈ ਦੀ ਮਾੜੀ ਹਾਲਤ ਕਾਰਨ ਕਿਸਾਨਾਂ ਨੂੰ ਆਪਣੀਆਂ ਮੋਟਰਾਂ ਚਲਾਉਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਨਾ ਤਾਂ ਮੌਸਮ ਨੇ ਕਿਸਾਨਾਂ ਦਾ ਸਾਥ ਦਿੱਤਾ ਅਤੇ ਨਾ ਹੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀ ਪੂਰੀ ਨਿਰਭਰਤਾ ਟਿਊਬਵੈੱਲਾਂ ‘ਤੇ ਹੈ | ਕਿਸਾਨ ਆਗੂਆਂ ਨੇ ਸਰਕਾਰ ਦੇ ਬਿਜਲੀ ਸਪਲਾਈ ਸਬੰਧੀ ਦਾਅਵਿਆਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਸਰਕਾਰੀ ਦਾਅਵਿਆਂ ਤੋਂ ਬਿਲਕੁਲ ਵੱਖਰੀ ਹੈ | ਜੇਕਰ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਨਹੀਂ ਮਿਲੇਗੀ ਤਾਂ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਅਤੇ ਕੁਦਰਤੀ ਮੁਸ਼ਕਲਾਂ ਨਾਲ ਜੂਝ ਰਹੇ ਹਨ ਅਤੇ ਹੁਣ ਬਿਜਲੀ ਦੀ ਸਮੱਸਿਆ ਨੇ ਉਨ੍ਹਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ | ਉਨ੍ਹਾਂ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਖੇਤੀਬਾੜੀ ਲਈ ਘੱਟੋ-ਘੱਟ 12 ਘੰਟੇ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨ ਸਮੇਂ ਸਿਰ ਆਪਣੀ ਫ਼ਸਲ ਦੀ ਸਿੰਚਾਈ ਕਰ ਸਕਣ ਅਤੇ ਫ਼ਸਲ ਨੂੰ ਸੁੱਕਣ ਤੋਂ ਬਚਾਇਆ ਜਾ ਸਕੇ |

ਕਿਸਾਨ ਆਗੂ ਦਲਬੀਰ ਸਿੰਘ ਨਾਨਕਪੁਰ, ਸਰਬਜੀਤ ਸਿੰਘ ਧੀਰਪੁਰ ਅਤੇ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀਆਂ ਤਸਵੀਰਾਂ | ਤਸਵੀਰਾਂ- ਮਨਜੀਤ ਸਟੂਡੀਓ 04-09-2026

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਕਾਲਜ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਸੰਘਰਸ਼ ਰੁਕੇਗਾ ਨਹੀਂ ਸਗੋਂ ਤਿੱਖਾ ਹੋਵੇਗਾ-ਜਸਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।