ਡੱਲਾ ਸਾਹਿਬ ਵਿਖੇ ਮਾਤਾ ਦਮੋਦਰੀ ਜੀ ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਦਾ ਸਮਾਗਮ ਕੱਲ੍ਹ ਤੋਂ
ਡਡਵਿੰਡੀ, 3 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਦਮੋਦਰੀ ਜੀ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਵਿਆਹ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ 5 ਤੋਂ 7 ਸਤੰਬਰ ਤੱਕ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਅਤੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਨੇ ਦੱਸਿਆ ਕਿ 5 ਸਤੰਬਰ ਨੂੰ ਵਿਆਹ ਪੁਰਬ ਦੇ ਸੰਬੰਧ ਵਿਚ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 7 ਸਤੰਬਰ ਨੂੰ ਪੈਣਗੇ | ਉਨ੍ਹਾਂ ਦੱਸਿਆ ਕਿ ਇਸੇ ਦਿਨ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਸੁੰਦਰ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦਾ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਵਿਖੇ ਪਹੁੰਚਣ ‘ਤੇ ਸਮਾਪਤੀ ਵੇਲੇ ਨਿੱਘਾ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ | ਇਸ ਮੌਕੇ ਜਥੇਦਾਰ ਹਰਜਿੰਦਰ ਸਿੰਘ ਵਿਰਕ, ਨਰਿੰਦਰ ਸਿੰਘ ਖਿੰਡਾ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਭਾਈ ਜਸਬੀਰ ਸਿੰਘ ਝੰਡੇਰ, ਭਾਈ ਗੁਰਜੰਟ ਸਿੰਘ ਗ੍ਰੰਥੀ, ਅਕਾਊਾਟੈਂਟ ਕੁਲਬੀਰ ਸਿੰਘ, ਲਖਵਿੰਦਰ ਸਿੰਘ ਬਿਜਲੀ ਮਿਸਤਰੀ, ਸੁਖਦੇਵ ਸਿੰਘ ਗ੍ਰੰਥੀ, ਸੰਦੀਪ ਸਿੰਘ ਗ੍ਰੰਥੀ, ਸੁਖਵਿੰਦਰ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ |
ਜ
ਜਾਣਕਾਰੀ ਦਿੰਦੇ ਹੋਏ ਜਥੇ. ਬਲਦੇਵ ਸਿੰਘ ਕਲਿਆਣ, ਮੈਨੇਜਰ ਭਾਈ ਕੁਲਵਿੰਦਰ ਸਿੰਘ ਅਤੇ ਹੋਰ | ਤਸਵੀਰ: ਦਿਲਬਾਗ ਸਿੰਘ ਝੰਡ
04-09-2026