ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਨਡਾਲਾ, 3 ਸਤੰਬਰ (ਰਘਬਿੰਦਰ ਸਿੰਘ)-ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਵਿਖੇ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਾਇੰਸ ਵਿਦਿਆਰਥੀਆਂ ਵਿਚਾਲੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਵਿਗਿਆਨਕ ਵਿਸ਼ਿਆਂ ਨਾਲ ਸਬੰਧਿਤ ਪੋਸਟਰ ਤਿਆਰ ਕਰਕੇ ਆਪਣੀ ਕਲਾ ਅਤੇ ਵਿਗਿਆਨਕ ਸੋਚ ਦਾ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਮੁਕਾਬਲੇ ਵਿਚ ਭਾਗ ਲਿਆ | ਇਸ ਦੌਰਾਨ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਸਕੂਲ ਪਿ੍ੰਸੀਪਲ ਗਗਨਦੀਪ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਵਿਗਿਆਨਕ ਸੋਚ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ |