05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਭੱਕੂਵਾਲ ਤੋਂ ਕਈ ਪਰਿਵਾਰ ਹੋਰ ਪਾਰਟੀਆਂ ਛੱਡ ਕੇ ਭਾਜਪਾ ’ਚ ਸ਼ਾਮਿਲ

ਨਡਾਲਾ, 4 ਸਤੰਬਰ (ਰਘਬਿੰਦਰ ਸਿੰਘ)-ਹਲਕਾ ਭੁਲੱਥ ਵਿਚ ਭਾਜਪਾ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਹਲਕਾ ਭੁਲੱਥ ਦੇ ਮੁੱਖ ਸੇਵਾਦਾਰ ਸੋਰਵ ਖੁੱਲਰ ਦੀ ਅਗਵਾਈ ਹੇਠ ਬਲਾਕ ਨਡਾਲਾ ਦੇ ਪਿੰਡ ਭੱਕੂਵਾਲ ਤੋਂ ਕਈ ਪਰਿਵਾਰਾਂ ਨੇ ਹੋਰ ਸਿਆਸੀ ਪਾਰਟੀਆਂ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਭੁਪਿੰਦਰ ਸਿੰਘ ਮੈਂਬਰ ਪੰਚਾਇਤ, ਗੁਰਦੇਵ ਸਿੰਘ ਮੈਂਬਰ ਪੰਚਾਇਤ, ਬਲਵੰਤ ਸਿੰਘ, ਤਰਸੇਮ ਸਿੰਘ, ਜਗਜੀਤ ਸਿੰਘ ਅਤੇ ਗੁਰਮੁਖ ਸਿੰਘ ਆਪਣੇ ਪਰਿਵਾਰਾਂ ਸਮੇਤ ਭਾਜਪਾ ਵਿਚ ਸ਼ਾਮਲ ਹੋਏ | ਸੋਰਵ ਖੁੱਲਰ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ‘ਤੇ ਖਰਾ ਉਤਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ‘ਤੇ ਲੋਕਾਂ ਦੀਆਂ ਜਾਇਜ਼ ਉਮੀਦਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਇਸ ਮੌਕੇ ਪੰਮਾ ਲਹੌਰੀਆ ਮੰਡਲ ਪ੍ਰਧਾਨ ਨਡਾਲਾ, ਹੀਰਕ ਜੋਸ਼ੀ ਮੰਡਲ ਪ੍ਰਧਾਨ ਭੁਲੱਥ, ਹਰਵਿੰਦਰ ਸਿੰਘ ਮੰਡਲ ਪ੍ਰਧਾਨ ਢਿਲਵਾਂ, ਅੰਮਿ੍ਤ ਸਿੰਘ ਖੱਖ, ਸਤਬਿੰਦਰ ਸਿੰਘ ਸਿੱਪੀ ਅਤੇ ਯੂਥ ਆਗੂ ਹੈਪੀ ਰਾਮਗੜ੍ਹ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ |

ਅਜੀਤ ਡੈਸਕ 05-09-2026

ਪਿਛਲੀ ਖ਼ਬਰ ਸਵਾਮੀ ਆਨੰਦ ਗਿਰੀ ਮਹਾਰਾਜ ਸਕੂਲ ਕਪੂਰਥਲਾ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਵਿਦਿਆਰਥੀਆਂ ਦੇ ਮਟਕੀ ਸਜਾਉਣ ਤੇ ਮਟਕਾ... ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਕਿਡਜ਼ ਪੈਰਾਡਾਈਜ਼ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।