8 ਸਤੰਬਰ ਨੂੰ ਅੰਮਿ੍ਤਸਰ ਵਿਖੇ ਹੋਵੇਗੀ ਕਿਸਾਨਾਂ ਦੀ ਮਹਾਂਪੰਚਾਇਤ
ਭੁਲੱਥ, 5 ਸਤੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ ਮੀਟਿੰਗ ਕਸਬਾ ਭੁਲੱਥ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਮੌਜੂਦਾ ਕਿਸਾਨੀ ਹਾਲਾਤਾਂ, ਪੰਜਾਬ ਦੇ ਪਾਣੀਆਂ, ਫ਼ਸਲਾਂ, ਬਿਜਲੀ ਸਪਲਾਈ, ਖੇਤੀ ਦੀ ਲਗਾਤਾਰ ਵੱਧ ਰਹੀ ਲਾਗਤ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਧਰਨਾ ਲਗਾ ਕੇ ਕਿਸਾਨੀ ਮੰਗਾਂ ਨੂੰ ਉਭਾਰਿਆ ਜਾ ਰਿਹਾ ਹੈ, ਜਦਕਿ ਹੋਰ ਕਿਸਾਨ ਜਥੇਬੰਦੀਆਂ ਵੀ ਆਪਣੇ-ਆਪਣੇ ਢੰਗ ਨਾਲ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾ ਰਹੀਆਂ ਹਨ | ਆਗੂਆਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ 8 ਸਤੰਬਰ, ਮੰਗਲਵਾਰ ਨੂੰ ਅੰਮਿ੍ਤਸਰ ਵਿਖੇ ਵਿਸ਼ਾਲ ਮਹਾਂ ਪੰਚਾਇਤ ਬੁਲਾਈ ਜਾ ਰਹੀ ਹੈ | ਇਸ ਮਹਾਂ ਪੰਚਾਇਤ ਵਿਚ ਕਿਸਾਨੀ ਨਾਲ ਸਬੰਧਿਤ ਅਹਿਮ ਮੁੱਦਿਆਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਭਵਿੱਖ ਦੇ ਸੰਘਰਸ਼ ਦੀ ਰੂਪ-ਰੇਖਾ ਤੈਅ ਕਰਨ ਸਬੰਧੀ ਵੀ ਵਿਚਾਰ ਕੀਤਾ ਜਾਵੇਗਾ| ਇਸ ਮੌਕੇ ਸੂਬਾ ਮੀਤ ਪ੍ਰਧਾਨ ਜਗਮੋਹਨ ਸਿੰਘ, ਕੈਪਟਨ ਬਖਸ਼ਿੰਦਰ ਸ ਿੰਘ, ਇਕਾਈ ਪ੍ਰਧਾਨ ਬਾਬਾ ਬਲਵਿੰਦਰ ਸਿੰਘ ਮੀਰਾਪੁਰ, ਸੂਬੇਦਾਰ ਸੁਰਿੰਦਰ ਪਾਲ ਸਿੰਘ, ਕਸ਼ਮੀਰ ਸਿੰਘ, ਕਰਤਾਰ ਸਿੰਘ, ਰਤਨ ਸਿੰਘ, ਪਰਮਜੀਤ ਸਿੰਘ, ਅਮਰੀਕ ਸਿੰਘ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਹਰਦੀਪ ਸਿੰਘ, ਸਾਹਿਬ ਜੋਤ ਸਿੰਘ, ਸੁਖਪਾਲ ਸਿੰਘ, ਹੁਸਨ ਲਾਲ ਅਤੇ ਵਿਕਾਸ ਸ਼ਰਮਾ ਹਾਜ਼ਰ ਸਨ |