ਲੋੜਵੰਦ ਕਿਰਤੀਆਂ ਦੀਆਂ ਅੱਖਾਂ ਦੀ ਜਾਂਚ ਅਤੇ ਮੁਫ਼ਤ ਆਪ੍ਰੇਸ਼ਨ
ਬੇਗੋਵਾਲ, 6 ਸਤੰਬਰ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਦੇ ਪ੍ਰਧਾਨ ਮਹਾਂਨੰਦ ਮਹਿਤਾ ਤੇ ਸਕੱਤਰ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਅਧਿਆਪਕ ਦਿਵਸ ਮੌਕੇ ਇਲਾਕੇ ਦੇ 6 ਨਾਮਵਰ ਤੇ ਮਿਹਨਤੀ ਅਧਿਆਪਕਾਂ ਦਾ ਸਨਮਾਨ ਸਥਾਨਕ ਕਸਬੇ ਦੇ ਟਾਊਨ ਹਾਰਟ ਹੋਟਲ ਵਿਚ ਹੋਏ ਸਮਾਗਮ ਦੌਰਾਨ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਮਹਾਨੰਦ ਮਹਿਤਾ ਅਤੇ ਸਕੱਤਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਰੋਟਰੀ ਕਲੱਬ ਬੇਗੋਵਾਲ ਵੱਲੋਂ ਜਿੱਥੇ ਹਮੇਸ਼ਾ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ, ਉੱਥੇ ਮਿਹਨਤਕਸ਼ ਲੋਕਾਂ ਦਾ ਸਨਮਾਨ ਕਰਨਾ ਕਲੱਬ ਆਪਣਾ ਫਰਜ ਸਮਝਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਪ੍ਰੋਫੈਸਰ ਜਸਵੰਤ ਸਿੰਘ ਮੁਰੱਬੀਆ, ਪਿਆਰਾ ਸਿੰਘ, ਪ੍ਰੇਮ ਸਿੰਘ, ਵਤਿੰਦਰ ਕਾਲੀਆ, ਸਰਵਜੀਤ ਸਿੰਘ, ਮਨਮੋਹਨ ਸਿੰਘ ਅਤੇ ਸਾਡੇ ਕਲੱਬ ਦੇ ਸੀਨੀਅਰ ਮੈਂਬਰ ਮਾਸਟਰ ਗੁਰਦੇਵ ਸਿੰਘ ਦਾ ਵੀ ਸਨਮਾਨ ਕੀਤਾ ਗਿਆ ਹੈ | ਸਮਾਗਮ ਦੌਰਾਨ ਵੱਖ-ਵੱਖ ਰੋਟਰੀ ਕਲੱਬ ਦੇ ਮੈਂਬਰਾਂ ਵੱਲੋਂ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਉਹ ਦੀਵਾ ਹੈ ਜੋ ਖ਼ੁਦ ਜਲ ਕੇ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਰੌਸ਼ਨ ਕਰਦਾ ਹੈ | ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਦੇ ਦੂਜੇ ਰਾਸ਼ਟਰਪਤੀ ਮਹਾਨ ਸਿੱਖਿਆ ਸ਼ਾਸਤਰੀ ਅਤੇ ਦਾਰਸ਼ਨਿਕ ਡਾ. ਸਰਬਪਲੀ ਰਾਧਾ ਕਿ੍ਸ਼ਨਨ ਦੇ ਜਨਮ ਦਿਨ ਨੂੰ ਇਹ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ ਇਹ ਬਿਨ ਸਾਡੇ ਜੀਵਨ ਵਿਚ ਅਧਿਆਪਕਾਂ ਦੀ ਯੋਗਦਾਨ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਸਮਰਪਣ ਦਾ ਧੰਨਵਾਦ ਕਰਨ ਦਾ ਦਿਨ ਹੈ | ਅੰਤ ਵਿਚ ਕਲੱਬ ਦੇ ਸੀਨੀਅਰ ਮੈਂਬਰ ਡਾਕਟਰ ਤਰਸੇਮ ਸਿੰਘ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਆਪਣੇ ਸਾਥੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਇਹ ਸਮਾਗਮ ਸਫਲਤਾ ਪੂਰਵ ਨਾਲ ਸੰਪੰਨ ਹੋਇਆ ਇਸ ਸਮੇਂ ਹੋਰਨਾਂ ਤੋਂ ਇਲਾਵਾ ਸਤਵਿੰਦਰ ਸਿੰਘ ਬੱਸੀ ਡਾ ਤਰਸੇਮ ਸਿੰਘ, ਗੁਰਦੀਪ ਸਿੰਘ ਤੁਲੀ ,ਬਲਦੇਵ ਸਿੰਘ ਅਵਾਣ, ਕੁਲਦੀਪ ਕੁਮਾਰ ਬੱਬੂ, ਚਾਨਣ ਸਿੰਘ, ਡਾਕਟਰ ਸੇਵਕ ਸਿੰਘ ਮਨਜੀਤ ਪਾਲ ਸਿੰਘ ਪਰੀਕਸ਼ਤ ਵਰਮਾ, ਵਿੱਕੀ ਸੇਠੀ, ਹਰਜਿੰਦਰ ਸਿੰਘ, ਰਘਬੀਰ ਸਿੰਘ ਤੇ ਸੁਰਿੰਦਰ ਸਿੰਘ ਟਿੱਬੇ ਵਾਲੇ ਆਦਿ ਹਾਜ਼ਰ ਸਨ |