08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਲੰਡਨ ਵਿਚ ਸੰਤ ਸੀਚੇਵਾਲ ਦਾ ਗੁਰੂ ਨਾਨਕ ਸਿੱਖ ਅਕੈਡਮੀ ਵਲੋਂ ਸਨਮਾਨ

ਸੁਲਤਾਨਪੁਰ ਲੋਧੀ, 7 ਸਤੰਬਰ (ਨਰੇਸ਼ ਹੈਪੀ)-ਇੰਗਲੈਂਡ ਦੀ ਯਾਤਰਾ ’ਤੇ ਗਏ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਲੰਡਨ ਸਥਿਤ ਗੁਰੂ ਨਾਨਕ ਸਿੱਖ ਅਕੈਡਮੀ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਅਕੈਡਮੀ ਦੇ ਪ੍ਰਬੰਧਕਾਂ ਅਤੇ ਸੰਗਤ ਵਲੋਂ ਪੰਜਾਬ ਦੇ ਪਾਣੀਆਂ, ਨਦੀਆਂ ਅਤੇ ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸੰਤ ਸੀਚੇਵਾਲ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ | ਸੰਤ ਸੀਚੇਵਾਲ ਨੇ ਕਿਹਾ ਕਿ ਗੁਰਬਾਣੀ ਦੇ ਵਾਤਾਵਰਨ ਸੰਦੇਸ਼ ਨੂੰ ਅਮਲੀ ਰੂਪ ਦਿੰਦਿਆਂ ਸੰਗਤ ਅਤੇ ਕਾਰਸੇਵਾ ਦੇ ਸਹਿਯੋਗ ਨਾਲ ਪਵਿੱਤਰ ਕਾਲੀ ਵੇਈਂ ਦੀ ਸਫ਼ਾਈ ਅਤੇ ਪੁਨਰ-ਸੁਰਜੀਤੀ ਦਾ ਕਾਰਜ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਾਣੀਆਂ ਦੀ ਸੰਭਾਲ ਲਈ ਜਗਾਈ ਗਈ ਚੇਤਨਾ ਹੁਣ ਪੰਜਾਬ ਤੋਂ ਲੈ ਕੇ ਵਿਦੇਸ਼ਾਂ ਤੱਕ ਲੋਕ ਲਹਿਰ ਦਾ ਰੂਪ ਧਾਰ ਰਹੀ ਹੈ |ਉਨ੍ਹਾਂ ਆਸ ਪ੍ਰਗਟਾਈ ਕਿ ਸਾਂਝੇ ਯਤਨਾਂ ਨਾਲ ਆਉਣ ਵਾਲੇ ਸਮੇਂ ਵਿਚ ਬੁੱਢਾ ਦਰਿਆ ਵੀ ਸਾਫ਼-ਸੁਥਰਾ ਵਗੇਗਾ | ਇਸ ਮੌਕੇ ਗੁਰੂ ਨਾਨਕ ਸਿੱਖ ਅਕੈਡਮੀ ਦੇ ਸੰਸਥਾਪਕ ਚੇਅਰਮੈਨ ਬਾਬਾ ਅਮਰ ਸਿੰਘ ਜੀ ਨੇ ਸੰਤ ਸੀਚੇਵਾਲ ਦੇ ਵਾਤਾਵਰਣ ਸੰਭਾਲ ਕਾਰਜਾਂ ਦੀ ਸ਼ਲਾਘਾ ਕੀਤੀ| ਇਸ ਮੌਕੇ ਭਾਈ ਅਮਰਜੀਤ ਸਿੰਘ, ਸਰਬਜੀਤ ਸਿੰਘ ਧੰਜਲ (ਟਰੱਸਟੀ), ਜਸਕਮਲ ਸਿੰਘ ਸਿੱਧੂ, ਦਲਬੀਰ ਸਿੰਘ ਗਿੱਲ, ਅਮਨਦੀਪ ਸਿੰਘ, ਮਨਵਿੰਦਰ ਸਿੰਘ ਲਾਡੀ, ਗੁਰਵਿੰਦਰ ਸਿੰਘ ਅਤੇ ਕੌਂਸਲਰ ਰਾਜੂ ਸੰਸਾਰਪੁਰੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ |

ਅਜੀਤ ਡੈਸਕ 08-09-2026

ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਅਧਿਆਪਕ ਦਿਵਸ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਵੱਲੋਂ 73ਵੀਂ ਰਾਮ ਲੀਲ੍ਹਾ ਦੇ ਆਗਾਜ਼ ਸੰਬੰਧੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।