ਕਪੂਰਥਲਾ, 8 ਸਤੰਬਰ (ਸਡਾਨਾ)-ਅੱਜ ਸ਼ਾਮ ਦੇ ਸਮੇਂ ਸਥਾਨਕ ਐਮ.ਡੀ.ਐਸ.ਡੀ. ਸਕੂਲ ਕੰਪਲੈਕਸ ਵਿਚ ਸਥਿਤ ਇਕ ਮਨੀ ਚੇਂਜਰ ਦੀ ਦੁਕਾਨ ਦੇ ਬਾਹਰੋਂ ਅਣਪਛਾਤੇ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸ਼ੀਲ ਨਾਰੰਗ ਨੇ ਦੱਸਿਆ ਕਿ ਉਹ ਕਰੀਬ 6 ਵਜੇ ਆਪਣੇ ਦਫ਼ਤਰ ਵਿਖੇ ਆਏ ਤੇ ਮੋਟਰਸਾਈਕਲ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਦੇ ਬਾਹਰ ਖੜ੍ਹਾ ਕਰ ਦਿੱਤਾ ਤੇ ਜਦੋਂ ਕੁੱਝ ਸਮੇਂ ਬਾਅਦ ਬਾਹਰ ਆ ਕੇ ਦੇਖਿਆ ਤਾਂ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ, ਬਹੁਤ ਭਾਲ ਕਰਨ ‘ਤੇ ਵੀ ਮੋਟਰਸਾਈਕਲ ਦਾ ਕੁੱਝ ਪਤਾ ਨਹੀਂ ਲੱਗਾ | ਉਨ੍ਹਾਂ ਦੱਸਿਆ ਕਿ ਚੋਰੀ ਹੋਏ ਪਲੈਟੀਨਾ ਮੋਟਰਸਾਈਕਲ ਨੰਬਰ ਪੀਬੀ09 ਪੀ 990 0 ਸਬੰਧੀ ਥਾਣਾ ਸਿਟੀ ਪੁਲਿਸ ਨੂੰ ਲਿਖ਼ਤੀ ਸ਼ਿਕਾਇਤ ਦੇ ਦਿੱਤੀ ਗਈ ਹੈ |