11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਕਪੂਰਥਲਾ, 10 ਸਤੰਬਰ (ਸਡਾਨਾ)-ਥਾਣਾ ਸਿਟੀ ਤੇ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਥਾਣਾ ਸਿਟੀ ਦੇ ਏ. ਐਸ.

ਅਜੀਤ ਡੈਸਕ 11-09-2026
ਕਪੂਰਥਲਾ, 10 ਸਤੰਬਰ (ਸਡਾਨਾ)-ਥਾਣਾ ਸਿਟੀ ਤੇ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਥਾਣਾ ਸਿਟੀ ਦੇ ਏ.ਐਸ.ਆਈ. ਹਰਜੀਤ ਸਿੰਘ ਨੇ ਮਾਰਕਫੈੱਡ ਚੌਂਕ ਨੇੜੇ ਕਥਿਤ ਦੋਸ਼ੀ ਗੁਰਪਾਲ ਸਿੰਘ ਉਰਫ ਗੋਰਾ ਵਾਸੀ ਬੱਕਰਖਾਨਾ ਨੂੰ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੱੁਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਤਹਿਤ ਥਾਣਾ ਸਦਰ ਦੇ ਏ.ਐਸ.ਆਈ. ਪਾਲ ਸਿੰਘ ਨੂੰ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਮਨਟੇਕ ਸਿੰਘ ਵਾਸੀ ਸੈਦੋ ਭੁਲਾਣਾ ਤੇ ਰਾਮ ਲੁਭਾਇਆ ਵਾਸੀ ਕਾਲਾ ਸੰਘਿਆਂ ਨਸ਼ੀਲੀਆਂ ਗੋਲੀਆਂ ਵੇਚਣ ਦਾ ਕੰਮ ਕਰਦੇ ਹਨ ਤੇ ਹੁਣ ਢੁੱਡੀਆਂਵਾਲ ਤੋਂ ਪੱਖੋਵਾਲ ਜਾਂਦੇ ਰਸਤੇ ‘ਤੇ ਗੋਲੀਆਂ ਵੇਚਣ ਲਈ ਮੌਜੂਦ ਹਨ | ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਥਾਂ ‘ਤੇ ਛਾਪੇਮਾਰੀ ਕਰਕੇ ਉਕਤ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਉਪਰੰਤ ਉਨ੍ਹਾਂ ਦੇ ਕਬਜ਼ੇ ਵਿਚੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਤੇ ਉਨ੍ਹਾਂ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਬੇਗੋਵਾਲ ਤੋਂ ਭੁਲੱਥ ਰੋਡ ’ਚ ਰੇਤਾ ਬਜਰੀ ਦੇ ਟਰਾਲੇ/ਟਰੱਕ ਦੀ ਆਵਾਜਾਈ ’ਤੇ ਸਵੇਰੇ 7 ਤੋਂ ਰਾਤ 9 ਵਜੇ ਤੱਕ ਪਾਬੰਦੀ ਦੇ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।