11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮੌਜੂਦਾ ਸਰਕਾਰ ਦੇ ਰਾਜ ’ਚ ਜਮਹੂਰੀ ਹੱਕਾਂ ਦਾ ਸ਼ਰੇਆਮ ਘਾਣ ਹੋ ਰਿਹਾ-ਟਾਂਡੀ

ਭੁਲੱਥ, 10 ਸਤੰਬਰ (ਮੇਹਰ ਚੰਦ ਸਿੱਧੂ)-ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ, ਕੋਰ ਕਮੇਟੀ ਮੈਂਬਰ ਤੇ ਜ਼ਿਲ੍ਹਾ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਸੂਬੇ ਵਿਚ ਵਿਗੜ ਰਹੇ ਹਾਲਾਤਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ‘ਆਪ’ ਸਰਕਾਰ ’ਤੇ ਜਮਹੂਰੀ ਹੱਕਾਂ ਨੂੰ ਦਬਾਉਣ ਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਦੇ ਗੰਭੀਰ ਦੋਸ਼ ਲਗਾਏ ਹਨ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਤੋਂ ਸਵਾਲ ਪੁੱਛਣਾ ਤੇ ਆਪਣੀ ਗੱਲ ਰੱਖਣਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ, ਪਰ ਪੰਜਾਬ ਵਿਚ ਸਵਾਲ ਕਰਨ ਵਾਲਿਆਂ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਜਾ ਰਿਹਾ ਹੈ, ਉਹ ਬੇਹੱਦ ਚਿੰਤਾਜਨਕ ਹੈ | ਟਾਂਡੀ ਨੇ ਕਿਹਾ ਕ ਿ ਪਿਛਲੇ ਦਿਨੀਂ ਮੋਹਨਜੀਤ ਸਿੰਘ ਸ਼ੇਰੋਂ ਵਲੋਂ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਰੋਸ ਜਤਾਉਣ ਤੋਂ ਬਾਅਦ ਉਸ ਨਾਲ ਕਥਿਤ ਪੁਲਿਸ ਤਸ਼ੱਦਦ ਦੀ ਘਟਨਾ ਸਾਹਮਣੇ ਆਈ ਹੈ ਤੇ ਉਹ ਹਾਲੇ ਵੀ ਇਲਾਜ ਅਧੀਨ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਅਜੀਤ ਡੈਸਕ 11-09-2026

ਪਿਛਲੀ ਖ਼ਬਰ ਅਵਤਾਰ ਸਿੰਘ ਭੁੰਗਰਨੀ ਨੂੰ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 1 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।