12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀ ਕੋਹੀਨੂਰ ਸਿੰਘ ਚੈੱਸ ਮੁਕਾਬਲੇ ’ਚ ਜ਼ਿਲ੍ਹੇ ’ਚੋਂ ਅੱਵਲ

ਕਪੂਰਥਲਾ, 11 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 12-09-2026
ਕਪੂਰਥਲਾ, 11 ਸਤੰਬਰ (ਵਿ.ਪ੍ਰ.)-ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਅੰਡਰ-19 ਚੈੱਸ ਦੇ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀ ਕੋਹੀਨੂਰ ਸਿੰਘ ਥਿੰਦ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਸ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਕੋਹੀਨੂਰ ਸਿੰਘ ਦੀ ਸਟੇਟ ਪੱਧਰ ਚੈੱਸ ਮੁਕਾਬਲੇ ਲਈ ਚੋਣ ਕੀਤੀ ਗਈ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਕੋਹੀਨੂਰ ਸਿੰਘ ਥਿੰਦ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਦੀ ਅਧਿਆਪਕਾ ਬਲਜੀਤ ਕੌਰ ਨੂੰ ਵੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਗਤੀਵਿਧੀਆਂ ਵੱਲ ਵੀ ਨਿਰੰਤਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਹਿੰਦੀ ਕੇਵਲ ਪ੍ਰਗਟਾਵੇ ਦਾ ਮਾਧਿਅਮ ਨਹੀਂ ਸਗੋਂ ਭਾਰਤੀ ਸਭਿਆਚਾਰ ਨੂੰ ਮਜ਼ਬੂਤ ਕਰਨ ਵਾਲੀ ਭਾਸ਼ਾ ਹੈ-ਜੇ.ਕੇ.ਪੀ. ਸਿੰਘ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ’ਤੇ ਸਤਵੀਰ ਮਾਹੀਪਾਲ ਦਾ ਕਬਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।