12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹਿੰਦੀ ਕੇਵਲ ਪ੍ਰਗਟਾਵੇ ਦਾ ਮਾਧਿਅਮ ਨਹੀਂ ਸਗੋਂ ਭਾਰਤੀ ਸਭਿਆਚਾਰ ਨੂੰ ਮਜ਼ਬੂਤ ਕਰਨ ਵਾਲੀ ਭਾਸ਼ਾ ਹੈ-ਜੇ.ਕੇ.ਪੀ. ਸਿੰਘ

ਕਪੂਰਥਲਾ, 11 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 12-09-2026
ਕਪੂਰਥਲਾ, 11 ਸਤੰਬਰ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਚ ਹਿੰਦੀ ਭਾਸ਼ਾ ਪੰਦਰਵਾੜੇ ਤਹਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੈਨਿਕ ਸਕੂਲ ਦੇ ਹਿੰਦੀ ਅਧਿਆਪਕ ਕਮ ਪੀ.ਆਰ.ਓ. ਜੇ.ਕੇ.ਪੀ. ਸਿੰਘ ਵਿਸ਼ੇਸ਼ ਬੁਲਾਰੇ ਵਜੋਂ ਸ਼ਾਮਲ ਹੋਏ | ਉਨ੍ਹਾਂ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ, ਇਸਦੇ ਅਮੀਰ ਸਾਹਿਤਕ ਇਤਿਹਾਸ ਅਤੇ ਰੋਜ਼ਾਨਾ ਜੀਵਨ ਵਿਚ ਹਿੰਦੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਹਿੰਦੀ ਕੇਵਲ ਪ੍ਰਗਟਾਵੇ ਦਾ ਮਾਧਿਅਮ ਨਹੀਂ ਸਗੋਂ ਭਾਰਤੀ ਸਭਿਆਚਾਰ, ਸਾਹਿਤ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਵਾਲੀ ਭਾਸ਼ਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਹਿੰਦੀ ਦੇ ਅਧਿਐਨ ਦੇ ਨਾਲ-ਨਾਲ ਇਸਦੀ ਵਿਵਹਾਰਿਕ ਵਰਤੋਂ ਵੱਲ ਵੀ ਵਿਸ਼ੇਸ਼ ਧਿਆਨ ਦੇਣ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਤੇ ਮੁਨਸ਼ੀ ਪੇ੍ਰਮ ਚੰਦ ਸਾਹਿਤ ਪ੍ਰੀਸ਼ਦ (ਗਰੈਜੂਏਟ ਹਿੰਦੀ ਵਿਭਾਗ) ਦੀ ਮੁਖੀ ਡਾ. ਕੁਲਵਿੰਦਰ ਕੌਰ ਨੇ ਮੁੱਖ ਬੁਲਾਰੇ ਜੇ.ਕੇ.ਪੀ. ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਹਿੰਦੀ ਭਾਸ਼ਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਸ ਤਰ੍ਹਾਂ ਦੇ ਉਪਰਾਲੇ ਨੂੰ ਲਾਹੇਵੰਦਾ ਦੱਸਿਆ |
ਪਿਛਲੀ ਖ਼ਬਰ ਵਿਦਿਆਰਥੀ ਅਸਫਲਤਾ ਤੋਂ ਡਰਨ ਦੀ ਬਜਾਏ ਉਸ ਤੋਂ ਸਿੱਖਣ ਦੀ ਆਦਤ ਵਿਕਸਿਤ ਕਰਨ-ਪ੍ਰੋ. ਮਨਮੋਹਨ ਕੁਮਾਰ ਕਲੱਬ ਵਲੋਂ ਕਾਲਜ ’ਚ... ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀ ਕੋਹੀਨੂਰ ਸਿੰਘ ਚੈੱਸ ਮੁਕਾਬਲੇ ’ਚ ਜ਼ਿਲ੍ਹੇ ’ਚੋਂ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।