ਬਿਜਲੀ ਦੀ ਨਿਰਵਿਘਨ 8 ਘੰਟੇ ਸਪਲਾਈ ਨਾ ਮਿਲੀ ਤਾਂ ਸੜਕਾਂ ਜਾਮ ਕਰਾਂਗੇ-ਬੀ.ਕੇ.ਯੂ. ਕਾਦੀਆਂ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਹੋਈ ਮੀਟਿੰਗ
ਨਡਾਲਾ, 13 ਸਤੰਬਰ (ਰਘਬਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਾਨਾ ਤਲਵੰਡੀ, ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਬਾਜਵਾ ਇਬਰਾਹੀਮਵਾਲ ਅਤੇ ਬਲਾਕ ਪ੍ਰਧਾਨ ਬੇਗੋਵਾਲ ਨਿਰਮਲ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਿਸਾਨੀ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ, ਖ਼ਾਸ ਕਰਕੇ ਜ਼ਿਲ੍ਹਾ ਕਪੂਰਥਲਾ ਵਿਚ ਬਿਜਲੀ ਦੀ ਸਪਲਾਈ ਦਾ ਗੰਭੀਰ ਸੰਕਟ ਬਣਿਆ ਹੋਇਆ ਹੈ | ਝੋਨੇ ਦੀ ਫ਼ਸਲ ਪੱਕਣ ਕਿਨਾਰੇ ਹੈ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਖ਼ਦਸ਼ਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ‘ਤੇ ਲੱਖਾਂ-ਕਰੋੜਾਂ ਰੁਪਏ ਖ਼ਰਚ ਕੀਤੇ ਹਨ | ਜੇਕਰ ਸਮੇਂ ਸਿਰ ਬਿਜਲੀ ਨਾ ਮਿਲੀ ਤਾਂ ਫ਼ਸਲ ਸੁੱਕਣ ਕਾਰਨ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਵੇਗਾ |ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਜਿੱਥੋਂ ਮਰਜ਼ੀ ਕੋਲਾ ਲਿਆ ਕੇ ਬਿਜਲੀ ਦਾ ਸੰਕਟ ਦੂਰ ਕਰੇ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਮੱਸਿਆ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਸੜਕਾਂ ‘ਤੇ ਉਤਰਨ ਅਤੇ ਸੜਕਾਂ ਜਾਮ ਕਰਨ ਲਈ ਮਜਬੂਰ ਹੋਣਗੇ | ਆਗੂਆਂ ਨੇ ਕਿਹਾ ਕਿ ਇਸ ਦਾ ਖ਼ਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ | ਇਸ ਤੋਂ ਇਲਾਵਾ ਉਨ੍ਹਾਂ ਮੰਗ ਕੀਤੀ ਕਿ ਕਿਸਾਨ ਸਹਿਕਾਰੀ ਸਭਾਵਾਂ ਨੂੰ ਯੂਰੀਆ, ਡੀ. ਏ.
ਨਡਾਲਾ, 13 ਸਤੰਬਰ (ਰਘਬਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਾਨਾ ਤਲਵੰਡੀ, ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਬਾਜਵਾ ਇਬਰਾਹੀਮਵਾਲ ਅਤੇ ਬਲਾਕ ਪ੍ਰਧਾਨ ਬੇਗੋਵਾਲ ਨਿਰਮਲ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਿਸਾਨੀ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ, ਖ਼ਾਸ ਕਰਕੇ ਜ਼ਿਲ੍ਹਾ ਕਪੂਰਥਲਾ ਵਿਚ ਬਿਜਲੀ ਦੀ ਸਪਲਾਈ ਦਾ ਗੰਭੀਰ ਸੰਕਟ ਬਣਿਆ ਹੋਇਆ ਹੈ | ਝੋਨੇ ਦੀ ਫ਼ਸਲ ਪੱਕਣ ਕਿਨਾਰੇ ਹੈ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਖ਼ਦਸ਼ਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ‘ਤੇ ਲੱਖਾਂ-ਕਰੋੜਾਂ ਰੁਪਏ ਖ਼ਰਚ ਕੀਤੇ ਹਨ | ਜੇਕਰ ਸਮੇਂ ਸਿਰ ਬਿਜਲੀ ਨਾ ਮਿਲੀ ਤਾਂ ਫ਼ਸਲ ਸੁੱਕਣ ਕਾਰਨ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਵੇਗਾ |ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਜਿੱਥੋਂ ਮਰਜ਼ੀ ਕੋਲਾ ਲਿਆ ਕੇ ਬਿਜਲੀ ਦਾ ਸੰਕਟ ਦੂਰ ਕਰੇ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਮੱਸਿਆ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਸੜਕਾਂ ‘ਤੇ ਉਤਰਨ ਅਤੇ ਸੜਕਾਂ ਜਾਮ ਕਰਨ ਲਈ ਮਜਬੂਰ ਹੋਣਗੇ | ਆਗੂਆਂ ਨੇ ਕਿਹਾ ਕਿ ਇਸ ਦਾ ਖ਼ਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ | ਇਸ ਤੋਂ ਇਲਾਵਾ ਉਨ੍ਹਾਂ ਮੰਗ ਕੀਤੀ ਕਿ ਕਿਸਾਨ ਸਹਿਕਾਰੀ ਸਭਾਵਾਂ ਨੂੰ ਯੂਰੀਆ, ਡੀ.ਏ.ਪੀ. ਅਤੇ ਐੱਨ.ਪੀ.ਕੇ. ਖਾਦ ਦੀ ਲੋੜ ਅਨੁਸਾਰ ਸਪਲਾਈ ਦਿੱਤੀ ਜਾਵੇ | ਖਾਦ ਦੇ ਨਾਲ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਜਾਂ ਵਾਧੂ ਸਮਾਨ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਸਬੰਧੀ ਚੰਡੀਗੜ੍ਹ ਤੋਂ ਜਾਰੀ ਹਦਾਇਤਾਂ ਸਹਿਕਾਰੀ ਸਭਾਵਾਂ ਤੱਕ ਪਹੁੰਚ ਚੁੱਕੀਆਂ ਹਨ | ਜੇਕਰ ਕੋਈ ਪ੍ਰਾਈਵੇਟ ਦੁਕਾਨਦਾਰ ਜਾਂ ਅਦਾਰਾ ਖਾਦ ਨਾਲ ਵਾਧੂ ਸਮਾਨ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਸ ਦੀ ਸੂਚਨਾ ਯੂਨੀਅਨ ਜਾਂ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੂੰ ਦਿੱਤੀ ਜਾਵੇ |ਕਿਸਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਵਿਚ ਸਟੋਰਾਂ ਵਿਚ ਪਈ ਕਣਕ ਅਤੇ ਹੋਰ ਅਨਾਜ ਨੂੰ ਜਲਦ ਤੋਂ ਜਲਦ ਦੂਸਰੇ ਸੂਬਿਆਂ ਵਿਚ ਵਿਸ਼ੇਸ਼ ਮਾਲ ਗੱਡੀਆਂ ਰਾਹੀਂ ਭੇਜ ਕੇ ਗੋਦਾਮ ਖਾਲੀ ਕੀਤੇ ਜਾਣ, ਤਾਂ ਜੋ ਆਉਣ ਵਾਲੇ ਝੋਨੇ ਦੀ ਫ਼ਸਲ ਲਈ ਮੰਡੀਆਂ ਵਿਚ ਲੋੜੀਂਦੀ ਥਾਂ ਉਪਲਬਧ ਹੋ ਸਕੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਖ਼ਰੀਦ ਤੋਂ ਪਹਿਲਾਂ ਮੰਡੀਆਂ ਵਿਚ ਬਾਰਦਾਨਾ, ਛਾਂ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਤੋਲ-ਤੁਲਾਈ ਸਮੇਤ ਹੋਰ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ |ਇਸ ਮੌਕੇ ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ, ਵਾਈਸ ਪ੍ਰਧਾਨ ਅਮਰੀਕ ਸਿੰਘ ਘੱਗ, ਜਸਵੰਤ ਸਿੰਘ ਸਕੱਤਰ ਇਬਰਾਹੀਮਵਾਲ, ਗੁਲਜ਼ਾਰ ਸਿੰਘ ਖੱਸਣ, ਲਖਵੀਰ ਸਿੰਘ ਮਕਸੂਦਪੁਰ, ਹਰਪ੍ਰੀਤ ਸਿੰਘ ਨੰਗਲ ਲੁਬਾਣਾ, ਭਜਨ ਸਿੰਘ,ਸਿਕੰਦਰ ਸਿੰਘ, ਮਲਕੀਤ ਸਿੰਘ, ਗੁਰਭਜਨ ਸਿੰਘ, ਆਤਮਾ ਸਿੰਘ ਖੱਖ, ਜਸਪਾਲ ਸਿੰਘ, ਅਜੀਤ ਸਿੰਘ ਖੱਖ, ਕੁਲਵੰਤ ਸਿੰਘ, ਅਨੂਪ ਸਿੰਘ,ਜਸਵਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਮੇਜ ਸਿੰਘ, ਧਰਮ ਸਿੰਘ, ਕੇਵਲ ਸਿੰਘ, ਸੁਖਵੰਤ ਸਿੰਘ,ਕਰਨੈਲ ਸਿੰਘ,ਜਸਪਾਲ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਕਿਸਾਨ ਆਗੂ ਅੱਜ ਸਨ