14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਿਹਤਰੀਨ ਸੇਵਾਵਾਂ ਬਦਲੇ ਕਬੱਡੀ ਕੋਚ ਸਤਨਾਮ ਸਿੰਘ ਨਾਮੀ ਸਨਮਾਨਿਤ

ਡਡਵਿੰਡੀ, 13 ਸਤੰਬਰ (ਦਿਲਬਾਗ ਸਿੰਘ ਝੰਡ)-ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਕਬੱਡੀ ਕੋਚ ਸਤਨਾਮ ਸਿੰਘ ਨਾਮੀ ਨੂੰ ਖੇਡ ਵਿਭਾਗ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਖੇਡ ਵਿਭਾਗ ਦੇ ਜ਼ਿਲ੍ਹਾ ਕਪੂਰਥਲਾ ਦੇ ਖੇਡ ਅਫ਼ਸਰ ਕੁਲਵਿੰਦਰ ਸਿੰਘ, ਬਲਾਕ ਇੰਚਾਰਜ ਇੰਦਰਜੀਤ ਕੌਰ ਸਮੇਤ ਹੋਰ ਅਧਿਕਾਰੀਆਂ ਵੱਲੋਂ ਕੋਚ ਸਤਨਾਮ ਸਿੰਘ ਨਾਮੀ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਸਾਬਕਾ ਸਰਪੰਚ ਸਤਨਾਮ ਸਿੰਘ ਨਾਮੀ ਪਿੰਡ ਡਡਵਿੰਡੀ ਦੇ ਜੰਮਪਲ ਹਨ ਅਤੇ ਉਹ ਖੁਦ ਵੀ ਕਬੱਡੀ ਦੇ ਨਾਮਵਰ ਖਿਡਾਰੀ ਰਹਿ ਚੁੱਕੇ ਹਨ | ਖੇਡ ਪ੍ਰਤੀ ਆਪਣੇ ਜਨੂੰਨ ਅਤੇ ਤਜਰਬੇ ਨੂੰ ਅੱਗੇ ਵਧਾਉਂਦਿਆਂ ਉਹ ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਕਬੱਡੀ ਅਕੈਡਮੀਆਂ ਵਿਚ ਖਿਡਾਰੀਆਂ ਨੂੰ ਕੋਚਿੰਗ ਦੇ ਰਹੇ ਹਨ | ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਦਿੱਤੀ ਗਈ ਸਿਖਲਾਈ ਨਾਲ ਤਿਆਰ ਹੋਏ ਕਈ ਖਿਡਾਰੀ ਅੱਜ ਜ਼ਿਲ੍ਹਾ, ਸੂਬਾ, ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ | ਉਨ੍ਹਾਂ ਵੱਲੋਂ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਕਬੱਡੀ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਖੇਡ ਪ੍ਰੇਮੀਆਂ ਵੱਲੋਂ ਵੀ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਨੂੰ ਚੁਫੇਰਿਓਾ ਵਧਾਈਆਂ ਮਿਲ ਰਹੀਆਂ ਹਨ |

ਅਜੀਤ ਡੈਸਕ 14-09-2026

ਪਿਛਲੀ ਖ਼ਬਰ ਜੀਐੱਨਏ ਯੂਨੀਵਰਸਿਟੀ ’ਚ ਇੰਟਰਨਲ ਹੈਕਾਥਾਨ, 81 ਟੀਮਾਂ ਨੇ ਲਿਆ ਭਾਗ ਅਗਲੀ ਖ਼ਬਰ ਲੋਹੇ ਦਾ ਦਰਵਾਜ਼ਾ ਚੋਰੀ ਕਰਨ ਵਾਲੇ ਦੋ ਨੌਜਵਾਨ ਕਾਬੂ, ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।