15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਲੀਵਰ ਦੀ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਮਾਹਿਰ ਡਾ. ਦੀਸ਼ਾ ਨੇ ਦਿੱਤੇ ਅਹਿਮ ਸੁਝਾਅ

ਫਗਵਾੜਾ, 14 ਸਤੰਬਰ (ਹਰਜੋਤ ਸਿੰਘ ਚਾਨਾ)-ਸੁਪਰ ਲਿਵਿੰਗ ਇੰਡੀਆ ਕੰਪਨੀ ਵਲੋਂ ਲੋਕਾਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਰੀਜੈਂਟਾ ਹੋਟਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਮਾਹਿਰਾਂ ਨੇ ਲੋਕਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਸਿਹਤਮੰਦ ਖ਼ੁਰਾਕ, ਕਸਰਤ ਅਤੇ ਹੋਰ ਜ਼ਰੂਰੀ ਆਦਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਲੀਵਰ ਮਾਹਿਰ ਡਾ. ਦੀਸ਼ਾ ਨੇ ਕਿਹਾ ਕਿ ਸਿਹਤਮੰਦ ਜੀਵਨ ਲਈ ਖ਼ੁਰਾਕ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ | ਉਨ੍ਹਾਂ ਚੰਗੀ ਪ੍ਰੋਟੀਨ ਵਾਲੀਆਂ ਖੁਰਕੀ ਵਸਤਾਂ ਨੂੰ ਭੋਜਨ ਦਾ ਹਿੱਸਾ ਬਣਾਉਣ ਦੇ ਨਾਲ-ਨਾਲ ਸਵੇਰੇ ਸੈਰ ਅਤੇ ਕਸਰਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ | ਡਾ.

ਸੁਪਰ ਲਿਵਿੰਗ ਇੰਡੀਆ ਵਲੋਂ ਕਰਵਾਏ ਸਮਾਗਮ ਦਾ ਦਿ੍ਸ਼ | ਤਸਵੀਰ: ਚਾਨਾ 15-09-2026
ਫਗਵਾੜਾ, 14 ਸਤੰਬਰ (ਹਰਜੋਤ ਸਿੰਘ ਚਾਨਾ)-ਸੁਪਰ ਲਿਵਿੰਗ ਇੰਡੀਆ ਕੰਪਨੀ ਵਲੋਂ ਲੋਕਾਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਰੀਜੈਂਟਾ ਹੋਟਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਮਾਹਿਰਾਂ ਨੇ ਲੋਕਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਸਿਹਤਮੰਦ ਖ਼ੁਰਾਕ, ਕਸਰਤ ਅਤੇ ਹੋਰ ਜ਼ਰੂਰੀ ਆਦਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਲੀਵਰ ਮਾਹਿਰ ਡਾ. ਦੀਸ਼ਾ ਨੇ ਕਿਹਾ ਕਿ ਸਿਹਤਮੰਦ ਜੀਵਨ ਲਈ ਖ਼ੁਰਾਕ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ | ਉਨ੍ਹਾਂ ਚੰਗੀ ਪ੍ਰੋਟੀਨ ਵਾਲੀਆਂ ਖੁਰਕੀ ਵਸਤਾਂ ਨੂੰ ਭੋਜਨ ਦਾ ਹਿੱਸਾ ਬਣਾਉਣ ਦੇ ਨਾਲ-ਨਾਲ ਸਵੇਰੇ ਸੈਰ ਅਤੇ ਕਸਰਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ | ਡਾ. ਦੀਸ਼ਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਲੀਵਰ ‘ਚ ਸੋਜ ਜਾਂ ਕਿਸੇ ਹੋਰ ਤਰ੍ਹਾਂ ਦੀ ਸਮੱਸਿਆ ਹੈ, ਉਨ੍ਹਾਂ ਨੂੰ ਡਾਕਟਰੀ ਸਲਾਹ ਅਨੁਸਾਰ ਸਮੇਂ-ਸਮੇਂ ‘ਤੇ ਫਾਈਬਰੋਸਕੈਨ ਵਰਗੀਆਂ ਜਾਂਚਾਂ ਕਰਵਾਉਂਦੇ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ’ਚ ਜਾਂਚ ਦੀ ਮਿਆਦ ਵਿਅਕਤੀ ਦੀ ਸਿਹਤ ਦੀ ਸਥਿਤੀ ਅਨੁਸਾਰ ਤਿੰਨ ਜਾਂ ਛੇ ਮਹੀਨੇ ਹੋ ਸਕਦੀ ਹੈ | ਇਸ ਮੌਕੇ ਕੰਪਨੀ ਦੇ ਐਮ.ਡੀ. ਮਾਨਵ ਦੀਪ ਸਿੰਘ ਤੇ ਗੁਰਜੋਤ ਕੌਰ ਨੇ ਦੱਸਿਆ ਕਿ ਫਗਵਾੜਾ ਵਾਸੀ ਹੋਣ ਦੇ ਨਾਤੇ ਉਹ ਲੋਕਾਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਕੰਪਨੀ ਰਾਹੀਂ ਯਤਨ ਕਰ ਰਹੇ ਹਨ | ਸਮਾਗਮ ਦੇ ਅੰਤ ਵਿਚ ਡਾ. ਦੀਸ਼ਾ ਨੇ ਹਾਜ਼ਰ ਲੋਕਾਂ ਵੱਲੋਂ ਸਿਹਤ ਨਾਲ ਸਬੰਧਿਤ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਰੋਟੇਰੀਅਨ ਜਤਿੰਦਰ ਸਿੰਘ, ਪੰਕਜ ਗੌਤਮ, ਸਰਨਪ੍ਰੀਤ, ਅਮਿੰਦਰਪ੍ਰੀਤ ਕੌਰ ਰੂਬੀ, ਪਿ੍ੰ. ਇੰਦਰਜੀਤ ਸਿੰਘ ਵਾਸੂ, ਸੁਖਰਾਜ ਸਿੰਘ, ਰਸ਼ਪਾਲ ਬਾਵਾ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਸਚਿਨ ਪਾਇਲਟ ਦੀ ਨਿਯੁਕਤੀ ’ਤੇ ਜੈਨਪੁਰ ਵਲੋਂ ਰਾਹੁਲ ਗਾਂਧੀ ਦਾ ਧੰਨਵਾਦ ਅਗਲੀ ਖ਼ਬਰ ਕੈਪਸੂਲਾਂ ਤੇ ਸ਼ਰਾਬ ਸਣੇ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।