15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਪਾਰਟੀ ’ਚ ਸ਼ਾਮਿਲ ਕਰਕੇ ‘ਆਪ’ ਦੋਗਲੀ ਨੀਤੀ ਦਾ ਸਬੂਤ ਦੇ ਰਹੀ ਹੈ-ਐਚ.ਐਸ. ਵਾਲੀਆ

ਕਪੂਰਥਲਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਕਥਿਤ ਤੌਰ ’ਤੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਆਪਣੀ ਪਾਰਟੀ ’ਚ ਸ਼ਾਮਿਲ ਕਰਕੇ ਦੋਗਲੀ ਨੀਤੀ ਦਾ ਸਬੂਤ ਦੇ ਰਹੀ ਹੈ | ਇਹ ਗੱਲ ਐਚ. ਐਸ.

ਅਜੀਤ ਡੈਸਕ 15-09-2026
ਕਪੂਰਥਲਾ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਕਥਿਤ ਤੌਰ ’ਤੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਆਪਣੀ ਪਾਰਟੀ ’ਚ ਸ਼ਾਮਿਲ ਕਰਕੇ ਦੋਗਲੀ ਨੀਤੀ ਦਾ ਸਬੂਤ ਦੇ ਰਹੀ ਹੈ | ਇਹ ਗੱਲ ਐਚ.ਐਸ. ਵਾਲੀਆ ਹਲਕਾ ਇੰਚਾਰਜ ਕਪੂਰਥਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਇਕ ਚਰਚਿਤ ਅਪਰਾਧਿਕ ਪਿਛੋਕੜ ਵਾਲੇ ਵਿਅਕਤੀ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਤੇ ਹੁਣ ‘ਆਪ’ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਵਲੋਂ ਇਕ ਅਪਰਾਧਿਕ ਪਿਛੋਕੜ ਵਾਲੇ ਵਿਅਕਤੀ ਨੂੰ ਪਾਰਟੀ ’ਚ ਸ਼ਾਮਿਲ ਕਰਨ ਦੀ ਨੀਤੀ ਕਈ ਸਵਾਲ ਖੜ੍ਹੇ ਕਰਦੀ ਹੈ | ਐਚ.ਐਸ. ਵਾਲੀਆ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਨੇ ਇਹ ਨੀਤੀ ਅਖ਼ਤਿਆਰ ਕੀਤੀ ਤਾਂ ਪੰਜਾਬ ਦਾ ਭਵਿੱਖ ਦਾਅ ‘ਤੇ ਲੱਗ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਕਾਨੂੰਨ ਦਾ ਰਾਜ ਸਥਾਪਿਤ ਕਰਨ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਤੇ ਆਪ ਦੀ ਸਰਕਾਰ ਦੇ ਰਾਜ ਦੇ ਲਗਭਗ ਪੌਣੇ 5 ਵਰ੍ਹੇ ਬੀਤ ਚੁੱਕੇ ਹਨ ਤੇ ਸਰਕਾਰ ਵਲੋਂ ਮੁਲਾਜ਼ਮਾਂ ਤੇ ਹੋਰ ਵਰਗਾਂ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਜਾਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਜਨਰਲ ਕੌਂਸਲ ਦੇ ਮੈਂਬਰ ਜਗਜੀਤ ਸਿੰਘ ਸ਼ੰਮੀ, ਕਪੂਰਥਲਾ ਦੇ ਸ਼ਹਿਰੀ ਪ੍ਰਧਾਨ ਅਜੈ ਬਬਲਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਅਕਾਲੀ ਦਲ ਦੇ ਦਿਹਾਤੀ ਦੇ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟੈਲੇਂਟ ਹੰਟ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਵੱਡੇ ਮੰਚ ਤੱਕ ਲੈ ਕੇ ਜਾਣ ਲਈ ਮਜ਼ਬੂਤ ਆਧਾਰ ਬਣਦੇ ਹਨ-ਪਿ੍ੰਸੀਪਲ ਢਿੱਲੋਂ ਅਗਲੀ ਖ਼ਬਰ ਨੇਤਹਰੀਣ ਆਸ਼ਰਮ ਸਪਰੋੜ ਵਿਖੇ ਗੁਰੂ ਘਰਾਂ ਦੇ ਵਜ਼ੀਰਾਂ ਦੇ ਸਨਮਾਨ ਸੰਬੰਧੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।