15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਟੈਲੇਂਟ ਹੰਟ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਵੱਡੇ ਮੰਚ ਤੱਕ ਲੈ ਕੇ ਜਾਣ ਲਈ ਮਜ਼ਬੂਤ ਆਧਾਰ ਬਣਦੇ ਹਨ-ਪਿ੍ੰਸੀਪਲ ਢਿੱਲੋਂ

ਕਪੂਰਥਲਾ, 14 ਸਤੰਬਰ (ਅਮਰਜੀਤ ਕੋਮਲ)-ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ਵਿਸ਼ੇਸ਼ ਟੈਲੇਂਟ ਹੰਟ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਗਾਇਣ, ਲੋਕ ਗੀਤ, ਕਵਿਤਾ, ਭਾਸ਼ਣ, ਗਿੱਧਾ, ਭੰਗੜਾ, ਸੰਗੀਤ, ਅਦਾਕਾਰੀ ਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਵਲੋਂ ਦਿੱਤੀਆਂ ਗਈਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਹਰ ਵਿਦਿਆਰਥੀ ਅੰਦਰ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ, ਲੋੜ ਸਿਰਫ਼ ਉਸ ਪ੍ਰਤਿਭਾ ਨੂੰ ਪਹਿਚਾਣ ਤੇ ਉਸ ਨੂੰ ਸਹੀ ਦਿਸ਼ਾ ਦੇਣ ਦੀ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮੁੱਖ ਮੰਤਵ ਕੇਵਲ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨਾ ਨਹੀਂ, ਸਗੋਂ ਉਨ੍ਹਾਂ ਦੀ ਸ਼ਖ਼ਸੀਅਤ ਦੇ ਹਰੇਕ ਪੱਖ ਦਾ ਵਿਕਾਸ ਕਰਨਾ ਹੈ | ਡਾ.

ਅਜੀਤ ਡੈਸਕ 15-09-2026
ਕਪੂਰਥਲਾ, 14 ਸਤੰਬਰ (ਅਮਰਜੀਤ ਕੋਮਲ)-ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ਵਿਸ਼ੇਸ਼ ਟੈਲੇਂਟ ਹੰਟ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਗਾਇਣ, ਲੋਕ ਗੀਤ, ਕਵਿਤਾ, ਭਾਸ਼ਣ, ਗਿੱਧਾ, ਭੰਗੜਾ, ਸੰਗੀਤ, ਅਦਾਕਾਰੀ ਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਵਲੋਂ ਦਿੱਤੀਆਂ ਗਈਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਹਰ ਵਿਦਿਆਰਥੀ ਅੰਦਰ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ, ਲੋੜ ਸਿਰਫ਼ ਉਸ ਪ੍ਰਤਿਭਾ ਨੂੰ ਪਹਿਚਾਣ ਤੇ ਉਸ ਨੂੰ ਸਹੀ ਦਿਸ਼ਾ ਦੇਣ ਦੀ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮੁੱਖ ਮੰਤਵ ਕੇਵਲ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨਾ ਨਹੀਂ, ਸਗੋਂ ਉਨ੍ਹਾਂ ਦੀ ਸ਼ਖ਼ਸੀਅਤ ਦੇ ਹਰੇਕ ਪੱਖ ਦਾ ਵਿਕਾਸ ਕਰਨਾ ਹੈ | ਡਾ. ਢਿੱਲੋਂ ਨੇ ਕਿਹਾ ਕਿ ਸਭਿਆਚਾਰ ਤੇ ਰਚਨਾਤਮਿਕ ਗਤੀਵਿਧੀਆਂ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ, ਅਗਵਾਈ ਦੀ ਭਾਵਨਾ, ਟੀਮ ਵਰਕ ਤੇ ਮੰਚ ਸੰਚਾਲਨ ਵਰਗੇ ਗੁਣ ਪੈਦਾ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਅਜਿਹੇ ਟੈਲੇਂਟ ਹੰਟ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਵੱਡੇ ਮੰਚ ਤੱਕ ਲੈ ਕੇ ਜਾਣ ਲਈ ਮਜ਼ਬੂਤ ਆਧਾਰ ਪ੍ਰਦਾਨ ਕਰਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਰੁਚੀ ਦੇ ਖੇਤਰ ਵਿਚ ਨਿਰੰਤਰ ਮਿਹਨਤ ਕਰਨ ਤੇ ਆਪਣੇ ਹੁਨਰ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਦੇ ਡੀਨ ਸਭਿਆਚਾਰਕ ਮਾਮਲੇ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਟੈਲੇਂਟ ਹੰਟ ਪ੍ਰੋਗਰਾਮ ਦੀ ਸਫ਼ਲਤਾ ਲਈ ਕਾਲਜ ਦੇ ਸਮੂਹ ਅਧਿਆਪਕਾਂ, ਪ੍ਰਬੰਧਕਾਂ ਤੇ ਵਿਦਿਆਰਥੀਆਂ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸਭਿਆਚਾਰਕ, ਸਾਹਿਤਕ, ਖੇਡਾਂ ਤੇ ਹੋਰ ਰਚਨਾਤਮਿਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ | ਡਾ. ਜੌਹਲ ਨੇ ਕਿਹਾ ਕਿ ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ੂ ਆਪਣੀ ਕਲਾ ਤੇ ਹੁਨਰ ਨੂੰ ਪ੍ਰਗਟ ਕਰਨ ਦੇ ਨਾਲ ਨਾਲ ਇਕ ਦੂਜੇ ਤੋਂ ਕੁੱਝ ਸਿੱਖਣ ਦਾ ਮੌਕਾ ਵੀ ਦਿੱਤਾ | ਟੈਲੇਂਟ ਹੰਟ ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਜਸਪ੍ਰੀਤ ਕੌਰ ਨੇ ਬਾਖ਼ੂਬੀ ਨਾਲ ਨਿਭਾਈ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਬਿਜਲੀ ਸੰਕਟ ਨੂੰ ਲੈ ਕੇ ਸ਼ੋ੍ਮਣੀ ਅਕਾਲੀ ਦਲ ਭਲਕੇ ਡਵੀਜ਼ਨ ਪੱਧਰ ’ਤੇ ਧਰਨੇ ਦੇਵੇਗਾ-ਦਲਵਿੰਦਰ ਸਿੰਘ ਸਿੱਧੂ ਅਗਲੀ ਖ਼ਬਰ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਪਾਰਟੀ ’ਚ ਸ਼ਾਮਿਲ ਕਰਕੇ ‘ਆਪ’ ਦੋਗਲੀ ਨੀਤੀ ਦਾ ਸਬੂਤ ਦੇ ਰਹੀ ਹੈ-ਐਚ.ਐਸ. ਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।