15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਜਲੀ ਸੰਕਟ ਨੂੰ ਲੈ ਕੇ ਸ਼ੋ੍ਮਣੀ ਅਕਾਲੀ ਦਲ ਭਲਕੇ ਡਵੀਜ਼ਨ ਪੱਧਰ ’ਤੇ ਧਰਨੇ ਦੇਵੇਗਾ-ਦਲਵਿੰਦਰ ਸਿੰਘ ਸਿੱਧੂ

ਕਪੂਰਥਲਾ, 14 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 15-09-2026
ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਪੰਜਾਬ ਵਿਚ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਸ਼ੋ੍ਮਣੀ ਅਕਾਲੀ ਦਲ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ 16 ਸਤੰਬਰ ਨੂੰ ਸਵੇਰੇ 11 ਵਜੇ ਤੋਂ ਲੈ ਕੇ 1 ਵਜੇ ਤੱਕ ਵੱਖ-ਵੱਖ ਹਲਕਿਆਂ ਵਿਚ ਡਵੀਜ਼ਨ ਪੱਧਰ ’ਤੇ ਰੋਸ ਧਰਨਾ ਦਿੱਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਵਿੰਦਰ ਸਿੰਘ ਸਿੱਧੂ ਪ੍ਰਧਾਨ ਸ਼ੋ੍ਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਤੇ ਸਰਕਲ ਪ੍ਰਧਾਨਾਂ ਦੀ ਅਗਵਾਈ ਵਿਚ ਕਪੂਰਥਲਾ, ਭੁਲੱਥ, ਫਗਵਾੜਾ ਤੇ ਸੁਲਤਾਨਪੁਰ ਲੋਧੀ ਵਿਚ ਡਵੀਜ਼ਨ ਪੱਧਰ ’ਤੇ ਦਿੱਤੇ ਜਾ ਰਹੇ ਧਰਨਿਆਂ ਵਿਚ ਅਕਾਲੀ ਆਗੂ, ਕਿਸਾਨ ਤੇ ਆਮ ਲੋਕ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਤਾਂ ਜੋ ਪਾਵਰਕਾਮ ਨੂੰ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਸਪਲਾਈ ਦੇਣ ਲਈ ਮਜਬੂਰ ਕੀਤਾ ਜਾ ਸਕੇ |
ਪਿਛਲੀ ਖ਼ਬਰ ਦਲਿਤਾਂ ਨਾਲ ਧੱਕਾ ਨਹੀਂ ਹੋਣ ਦੇਵੇਗੀ ਕਾਂਗਰਸ : ਧਾਲੀਵਾਲ ਅਗਲੀ ਖ਼ਬਰ ਟੈਲੇਂਟ ਹੰਟ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਵੱਡੇ ਮੰਚ ਤੱਕ ਲੈ ਕੇ ਜਾਣ ਲਈ ਮਜ਼ਬੂਤ ਆਧਾਰ ਬਣਦੇ ਹਨ-ਪਿ੍ੰਸੀਪਲ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।