17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਸਵੱਛਤਾ ਪੰਦ੍ਹਰਵਾੜਾ ਮਨਾਇਆ

ਕਪੂਰਥਲਾ, 16 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 17-09-2026
ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸਕੂਲ ਦੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਦੀ ਅਗਵਾਈ ਵਿਚ ਸੀ.ਬੀ.ਐਸ.ਈ. ਗਤੀਵਿਧੀ ਤਹਿਤ ਸਵੱਛਤਾ ਪੰਦ੍ਹਰਵਾੜਾ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਫ਼ਾਈ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ | ਕੇ.ਜੀ. ਵਿੰਗ ਦੇ ਵਿਦਿਆਰਥੀਆਂ ਲਈ ਹੈਾਡਵਾਸ਼ ਗਤੀਵਿਧੀ ਕਰਵਾਈ ਗਈ | ਇਸ ਮੌਕੇ ਪ੍ਰਾਇਮਰੀ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੂੰ ਸਫ਼ਾਈ, ਕੂੜੇ ਦੀ ਸਹੀ ਸੰਭਾਲ, ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਤੇ ਸਵੱਛਤਾ ਦੀਆਂ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਸਵੱਛਤਾ ਸਿਰਫ਼ ਇਕ ਮੁਹਿੰਮ ਨਹੀਂ, ਸਗੋਂ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਹੋਣੀ ਚਾਹੀਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਘਰ, ਸਕੂਲ ਤੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਕਿਹਾ |
ਪਿਛਲੀ ਖ਼ਬਰ ਲੋਕ ਆਪਣੇ ਵੋਟਾਂ ਸੰਬੰਧੀ ਜਮ੍ਹਾਂ ਕਰਵਾਏ ਦਾਅਵੇ ਤੇ ਇਤਰਾਜ਼ ਸਰਕਾਰੀ ਵੈੱਬਸਾਈਟ ’ਤੇ ਦੇਖਣ ਅਗਲੀ ਖ਼ਬਰ ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।