17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਡਾਲਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਨਡਾਲਾ, 16 ਸਤੰਬਰ (ਰਘਬਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ, ਕਾਲਜੀਏਟ ਸਕੂਲ ਵਲੋਂ ਕਾਲਜ ਲਾਇਬ੍ਰੇਰੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਅਵਸਰ ਤੇ ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਉੱਭਰ ਰਹੇ ਸਿੱਖ ਚਿੰਤਕ ਗੁਰਪ੍ਰੀਤ ਸਿੰਘ ਦਰਦੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆਵਾਂ ਵਿਸ਼ੇ ਤੇ ਆਪਣੇ ਵਿਚਾਰ ਪ੍ਰਗਟ ਕੀਤੇ | ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਸੰਕਲਪ ‘ਇੱਕ ਓਮਕਾਰ’ ਸਮਾਨਤਾ, ਸਾਂਝੀਵਾਲਤਾ, ਇਸਤਰੀ ਆਜ਼ਾਦੀ, ਸਦਾਚਾਰਕ ਜੀਵਨ, ਸਮਾਜਿਕ ਮੁੱਲ ਵਿਧਾਨ ਆਦਿ ਵਿਸ਼ਿਆਂ ਨੂੰ ਆਧੁਨਿਕ ਜੀਵਨ ਨਾਲ ਜੋੜ ਕੇ ਇੱਕ ਸਿਹਤਮੰਦ ਜੀਵਨ ਦੇ ਸੰਕਲਪ ਨੂੰ ਸਪਸ਼ਟ ਕੀਤਾ | ਇਸਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਨੂੰ ਵਿਸਥਾਰ ਸਹਿਤ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਵਿਵਹਾਰਿਕ ਜੀਵਨ ਵਿਚ ਅਪਣਾਉਣ ਤੇ ਜ਼ੋਰ ਦਿੱਤਾ | ਇਸ ਅਵਸਰ ਤੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਜਗਬੀਰ ਸਿੰਘ ਭੁੱਲਰ ਨੇ ਆਏ ਹੋਏ ਮੁੱਖ ਵਕਤਾ ਦਾ ਸ਼ਾਬਦਿਕ ਅਭਿਨੰਦਨ ਅਤੇ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਲ ਈ ਤਾਕੀਦ ਕੀਤਾ | ਸਟੇਜ ਦਾ ਸੰਚਾਲਨ ਡਾ. ਰਣਜੀਤ ਕੌਰ ਨੇ ਕੀਤਾ | ਇਸ ਅਵਸਰ ਤੇ ਡਾ.

ਅਜੀਤ ਡੈਸਕ 17-09-2026
ਨਡਾਲਾ, 16 ਸਤੰਬਰ (ਰਘਬਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ, ਕਾਲਜੀਏਟ ਸਕੂਲ ਵਲੋਂ ਕਾਲਜ ਲਾਇਬ੍ਰੇਰੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਅਵਸਰ ਤੇ ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਉੱਭਰ ਰਹੇ ਸਿੱਖ ਚਿੰਤਕ ਗੁਰਪ੍ਰੀਤ ਸਿੰਘ ਦਰਦੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆਵਾਂ ਵਿਸ਼ੇ ਤੇ ਆਪਣੇ ਵਿਚਾਰ ਪ੍ਰਗਟ ਕੀਤੇ | ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਸੰਕਲਪ ‘ਇੱਕ ਓਮਕਾਰ’ ਸਮਾਨਤਾ, ਸਾਂਝੀਵਾਲਤਾ, ਇਸਤਰੀ ਆਜ਼ਾਦੀ, ਸਦਾਚਾਰਕ ਜੀਵਨ, ਸਮਾਜਿਕ ਮੁੱਲ ਵਿਧਾਨ ਆਦਿ ਵਿਸ਼ਿਆਂ ਨੂੰ ਆਧੁਨਿਕ ਜੀਵਨ ਨਾਲ ਜੋੜ ਕੇ ਇੱਕ ਸਿਹਤਮੰਦ ਜੀਵਨ ਦੇ ਸੰਕਲਪ ਨੂੰ ਸਪਸ਼ਟ ਕੀਤਾ | ਇਸਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਨੂੰ ਵਿਸਥਾਰ ਸਹਿਤ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਵਿਵਹਾਰਿਕ ਜੀਵਨ ਵਿਚ ਅਪਣਾਉਣ ਤੇ ਜ਼ੋਰ ਦਿੱਤਾ | ਇਸ ਅਵਸਰ ਤੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਜਗਬੀਰ ਸਿੰਘ ਭੁੱਲਰ ਨੇ ਆਏ ਹੋਏ ਮੁੱਖ ਵਕਤਾ ਦਾ ਸ਼ਾਬਦਿਕ ਅਭਿਨੰਦਨ ਅਤੇ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਲ ਈ ਤਾਕੀਦ ਕੀਤਾ | ਸਟੇਜ ਦਾ ਸੰਚਾਲਨ ਡਾ. ਰਣਜੀਤ ਕੌਰ ਨੇ ਕੀਤਾ | ਇਸ ਅਵਸਰ ਤੇ ਡਾ. ਨਵਪ੍ਰੀਤ ਕੌਰ, ਡਾ. ਨਵਨੀਤ ਸਿੰਘ, ਪ੍ਰੋ. ਸਰਬਜੀਤ ਸਿੰਘ ਕੋਆਰਡੀਨੇਟਰ ਕਾਲਜੀਏਟ ਸਕੂਲ, ਪ੍ਰੋ. ਹਰਜੀਤ ਸਿੰਘ, ਪ੍ਰੋ. ਰਮਨਦੀਪ ਕੌਰ, ਪ੍ਰੋ. ਜਸਵਿੰਦਰ ਕੌਰ, ਪ੍ਰੋ. ਕਮਲਜੀਤ, ਲੈਕਚਰਾਰ ਬਲਜਿੰਦਰ ਕੌਰ, ਲੈਕਚਰਾਰ ਪ੍ਰਭਜੋਤ ਕੌਰ, ਲੈਕਚਰਾਰ ਮਨਪ੍ਰੀਤ ਕੌਰ ਦਫ਼ਤਰ ਨਿਗਰਾਨ ਸੁਖਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰਾਨ ਹਾਜ਼ਰ ਸਨ
ਪਿਛਲੀ ਖ਼ਬਰ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ’ਤੇ ਧੜੱਲੇ ਨਾਲ ਹੋ ਰਹੀਆਂ ਨਾਜਾਇਜ਼ ਉਸਾਰੀਆਂ , ਪੁੱਡਾ ਵਿਭਾਗ ਕੁੰਭਕਰਨ ਦੀ ਨੀਂਦ ਸੁੱਤ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।