18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਵਲੋਂ ਵਿਸ਼ਵਕਰਮਾ ਪੂਜਾ ਦਿਵਸ ਮਨਾਇਆ

ਫਗਵਾੜਾ, 17 ਸਤੰਬਰ (ਹਰਜੋਤ ਸਿੰਘ ਚਾਨਾ)-ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਵਲੋਂ ਸ਼੍ਰੀ ਵਿਸ਼ਵਕਰਮਾ ਪੂਜਾ ਦਿਵਸ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ, ਬੰਗਾ ਰੋਡ, ਫਗਵਾੜਾ ਵਿਖੇ ਮਨਾਇਆ ਗਿਆ | ਇਸ ਦਿਹਾੜੇ ਸਬੰਧੀ ਮੰਦਰ ਕਮੇਟੀ ਦੇ ਪ੍ਰਧਾਨ ਪ੍ਰਦੀਪ ਧੀਮਾਨ ਅਤੇ ਸਮੂਹ ਮੈਂਬਰਾਂ ਵੱਲੋਂ ਸਵੇਰੇ 9 ਵਜੇ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਸਭਾ ਦੇ ਸਮੂਹ ਮੈਂਬਰਾਂ ਨੇ ਮੰਦਰ ਦੇ ਸੰਸਥਾਪਕ ਪੰਡਿਤ ਨੱਥੂ ਰਾਮ ਧੀਮਾਨ ਦੇ ਬੁੱਤ ‘ਤੇ ਫੁੱਲਮਾਲਾਵਾਂ ਭੇਟ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਸਮਾਗਮ ’ਚ ਮੁੱਖ ਮਹਿਮਾਨ ਵਜੋਂ ਰਾਜ ਨਰਾਇਣ ਯਾਦਵ ਸੀਨੀਅਰ ਕਾਰਜਕਰਤਾ, ਭਾਰਤੀ ਮਜ਼ਦੂਰ ਸੰਘ ਨੇ ਸ਼ਿਰਕਤ ਕੀਤੀ | ਇਸ ਦੌਰਾਨ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਣਗਾਨ ਕਰਦੇ ਹੋਏ ਭਜਨ ਪੇਸ਼ ਕੀਤੇ ਗਏ | ਵੱਡੀ ਗਿਣਤੀ ‘ਚ ਪਹੁੰਚੀ ਸੰਗਤ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਸਮੂਹ ਮੈਂਬਰਾਂ ਅਤੇ ਸੰਗਤ ਨੂੰ ਸ਼੍ਰੀ ਵਿਸ਼ਵਕਰਮਾ ਪੂਜਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੀ ਮਹਿਮਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਭਗਵਾਨ ਵਿਸ਼ਵਕਰਮਾ ਜੀ ਵੱਲੋਂ ਦਰਸਾਏ ਮਿਹਨਤ, ਸਿਰਜਣਾ ਅਤੇ ਸੇਵਾ ਮਾਰਗ ‘ਤੇ ਚੱਲਦਿਆਂ ਸਾਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ| ਇਸ ਮੌਕੇ ਸਭਾ ਦੇ ਸਰਪ੍ਰਸਤ ਜਸਪਾਲ ਸਿੰਘ ਲਾਲ, ਵਿਜੇ ਧੀਮਾਨ, ਸੁਰਿੰਦਰ ਪਾਲ ਧੀਮਾਨ, ਗੁਰਨਾਮ ਸਿੰਘ ਜੂਤਲਾ, ਪ੍ਰਸ਼ਾਂਤ ਧੀਮਾਨ, ਪ੍ਰੇਮਦੀਪ ਚੱਗਰ, ਅਸ਼ੋਕ ਧੀਮਾਨ, ਰਵਿੰਦਰ ਸਿੰਘ ਪਨੇਸਰ, ਸੁਖਦੇਵ ਸਿੰਘ ਚੱਗਰ, ਅਮੋਲਕ ਸਿੰਘ ਝੀਤਾ, ਸੁਖਵਿੰਦਰ ਸਿੰਘ ਕੁੰਦੀ, ਮਨੋਜ ਪੁੰਜ, ਸ਼ੁਭਮ ਪੁੰਜ, ਵਿਸ਼ਾਲ ਭੋਗਲ, ਰੀਤਪ੍ਰੀਤ ਪਾਲ ਸਿੰਘ, ਜਤਿਨ ਰੂਪਰਾਏ, ਕੰਚਨ ਸ਼ਰਮਾ, ਬਲਵਿੰਦਰ ਸਿੰਘ ਰਤਨ ਤੋਂ ਇਲਾਵਾ ਸਭਾ ਦੇ ਹੋਰ ਮੈਂਬਰ ਅਤੇ ਸੰਗਤ ਹਾਜ਼ਰ ਸਨ |

ਅਜੀਤ ਡੈਸਕ 18-09-2026

ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਲਈ ਡੀ.ਐੱਸ.ਪੀ. ਔਲਖ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਆਰ.ਸੀ.ਐਫ. ਦੇ ਜਨਰਲ ਮੈਨੇਜਰ, ਹੋਰ ਅਧਿਕਾਰੀ ਤੇ ਕਰਮਚਾਰੀ ਹਵਨ ’ਚ ਸ਼ਾਮਿਲ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।