19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਸ਼ਾ ਮੁਕਤ ਪੰਜਾਬ ਯਾਤਰਾ ਦਾ 28 ਨੂੰ ਫਗਵਾੜਾ ਪਹੁੰਚਣ ’ਤੇ ਹੋਵੇਗਾ ਨਿੱਘਾ ਸਵਾਗਤ-ਅਰੁਣ ਖੋਸਲਾ

ਫਗਵਾੜਾ, 17 ਸਤੰਬਰ (ਹਰਜੋਤ ਸਿੰਘ ਚਾਨਾ)-ਸਾਬਕਾ ਮੇਅਰ ਅਰੁਣ ਖੋਸਲਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ 28 ਸਤੰਬਰ ਨੂੰ ਫਗਵਾੜਾ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਯਾਤਰਾ 28 ਸਤੰਬਰ ਦੀ ਦੇਰ ਸ਼ਾਮ ਫਗਵਾੜਾ ਪਹੁੰਚੇਗੀ, ਜਿਸ ਉਪਰੰਤ ਫਗਵਾੜਾ ਵਿਖੇ ਰਾਤ ਦੇ ਵਿਸ਼ਰਾਮ ਉਪਰੰਤ 29 ਸਤੰਬਰ ਮੰਗਲਵਾਰ ਨੂੰ ਯਾਤਰਾ ਫਗਵਾੜਾ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੋ ਕੇ ਜਲੰਧਰ ਲਈ ਰਵਾਨਾ ਹੋਵੇਗੀ | ਉਨ੍ਹਾਂ ਕਿਹਾ ਕਿ ਯਾਤਰਾ ਦਾ ਉਦੇਸ਼ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਾ ਤੇ ਨਸ਼ਾ ਮੁਕਤ ਪੰਜਾਬ ਲਈ ਜਨ-ਜਾਗਰੂਕਤਾ ਪੈਦਾ ਕਰਨਾ ਹੈ | ਭਾਜਪਾ ਵਲੋਂ ਸੂਬੇ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਨੂੰ ਕਵਰ ਕਰਨ ਵਾਲੀਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦਾ ਸਮਾਪਨ 30 ਸਤੰਬਰ ਨੂੰ ਜਲੰਧਰ ਵਿਖੇ ਪ੍ਰਸਤਾਵਿਤ ਸਮਾਗਮ ਨਾਲ ਹੋਵੇਗਾ | ਉਨ੍ਹਾਂ ਦੱਸਿਆ ਕਿ 30 ਸਤੰਬਰ, ਦਿਨ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਵਿਖੇ ਨਸ਼ਿਆਂ ਵਿਰੁੱਧ ਆਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ | ਸਮਾਗਮ ‘ਚ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ ‘ਚ ਲੋਕ ਅਤੇ ਭਾਜਪਾ ਵਰਕਰ ਸ਼ਾਮਿਲ ਹੋਣਗੇ | ਖੋਸਲਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਸਮੇਂ ਦੀ ਵੱਡੀ ਲੋੜ ਹੈ |

ਅਜੀਤ ਡੈਸਕ 18-09-2026

ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਸੰਗੋਜਲਾ ਦੀ ਚਾਰਦੀਵਾਰੀ ਦਾ ਕੀਤਾ ਉਦਘਾਟਨ ਅਗਲੀ ਖ਼ਬਰ 20 ਦੀ ਰੈਲੀ ਵਿਰੋਧੀਆਂ ਨੂੰ ਸੋਚਣ ਲਈ ਮਜਬੂਰ ਕਰੇਗੀ- ਕੰਚਨਪ੍ਰੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।