19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ ਪਿੰਡ ਖੋਜੇਵਾਲ ਦੇ ਮੰਦਿਰਾਂ ਤੇ ਹੋਰ ਥਾਵਾਂ ’ਤੇ ਆਸ਼ੀਰਵਾਦ ਦੇ ਦੀਵੇ ਜਗਾਏ

ਕਪੂਰਥਲਾ, 18 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 19-09-2026
ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਵਿਚ ਮੰਡਲ ਸਦਰ ਦੇ ਪ੍ਰਧਾਨ ਸਰਬਜੀਤ ਸਿੰਘ ਦਿਉਲ, ਰਾਜ ਕੁਮਾਰ, ਰਾਮ ਸਰੂਪ, ਤੀਰਥ ਰਾਮ, ਹੰਸਪਾਲ, ਹਰਮੇਸ਼ ਲਾਲ, ਮੰਗਲਜੀਤ ਬੂਟਾ ਦੀ ਅਗਵਾਈ ਵਿਚ ਪਿੰਡ ਖੋਜੇਵਾਲ ਦੇ ਮੰਦਿਰਾਂ ਤੇ ਹੋਰ ਜਨਤਕ ਥਾਵਾਂ ‘ਤੇ ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਆਸ਼ੀਰਵਾਦ ਦੇ ਦੀਵੇ ਜਗਾ ਕੇ ਉਨ੍ਹਾਂ ਦੀ ਸਿਹਤਯਾਬੀ ਤੇ ਲੰਮੀ ਉਮਰ ਦੀ ਅਰਦਾਸ ਕੀਤੀ | ਇਸ ਮੌਕੇ ਬੋਲਦਿਆਂ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਮਾਰਗ ਦਰਸ਼ਨ ਤਹਿਤ ਦੇਸ਼ ਵਿਕਾਸ ਤੇ ਤਰੱਕੀ ਦੇ ਰਾਹ ‘ਤੇ ਨਿਰੰਤਰ ਅੱਗੇ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤ ਨੇ ਵਿਸ਼ਵ ਪੱਧਰ ‘ਤੇ ਇਕ ਵੱਖਰੀ ਪਹਿਚਾਣ ਬਣਾਈ ਹੈ ਤੇ ਦੇਸ਼ ਸਵੈ ਨਿਰਭਰਤਾ ਤੇ ਵਿਕਸਿਤ ਭਾਰਤ ਦੇ ਸੰਕਲਪ ਵੱਲ ਤੇਜੀ ਨਾਲ ਅੱਗੇ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਸੇਵਾ ਸੰਕਲਪ ਅਭਿਆਨ ਤਹਿਤ ਜ਼ਿਲ੍ਹੇ ਵਿਚ ਲੋਕ ਭਲਾਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਵਲੋਂ ਸ਼ੁਰੂ ਕੀਤੀ ਸੇਵਾ ਸੰਕਲਪ ਅਭਿਆਨ ਵਿਚ ਸ਼ਮੂਲੀਅਤ ਕਰਨ |
ਪਿਛਲੀ ਖ਼ਬਰ ਖ਼ਾਲਸਾਈ ਜਾਹੋ-ਜਲਾਲ ਨਾਲ ਫਗਵਾੜਾ ਪੁੱਜਾ ਮੀਰੀ ਪੀਰੀ ਖ਼ਾਲਸਾ ਮਾਰਚ ਅਗਲੀ ਖ਼ਬਰ ‘ਮਾਵਾਂ ਧੀਆਂ ਦੀ ਹੱਟੀ’ ਤਹਿਤ ਮੰਡੀ ਲਗਾਈ 38.49 ਗ੍ਰਾਮ ਚਿੱਟਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।