19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅਰਬਨ ਅਸਟੇਟ ਦਾ ਸੈਕੰਡਰੀ ਕੂੜਾ ਪੁਆਇੰਟ ਪੱਕੇ ਤੌਰ ’ਤੇ ਬੰਦ ਤਿੰਨ ਗੱਡੀਆਂ ਘਰ-ਘਰ ਜਾ ਕੇ ਇਕੱਠਾ ਕਰਨਗੀਆਂ ਕੂੜਾ

ਫਗਵਾੜਾ, 18 ਸਤੰਬਰ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਫਗਵਾੜਾ ਦੇ ਅਰਬਨ ਅਸਟੇਟ ਵਿਖੇ ਸੈਕੰਡਰੀ ਕੂੜਾ ਕਲੈਕਸ਼ਨ ਪੁਆਇੰਟ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦਾ ਐਲਾਨ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਤੇ ਹੋਰ ਅਧਿਕਾਰੀ ਹਾਜ਼ਰ ਸਨ | ਡਾ.

ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਨੂੰ ਮੰਗ-ਪੱਤਰ ਸੌਂਪਦੇ ਹੋਏ ਕਾਂਗਰਸੀ ਕੌਂਸਲਰ| ਤਸਵੀਰ: ਚਾਨਾ 19-09-2026
ਫਗਵਾੜਾ, 18 ਸਤੰਬਰ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਫਗਵਾੜਾ ਦੇ ਅਰਬਨ ਅਸਟੇਟ ਵਿਖੇ ਸੈਕੰਡਰੀ ਕੂੜਾ ਕਲੈਕਸ਼ਨ ਪੁਆਇੰਟ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦਾ ਐਲਾਨ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਤੇ ਹੋਰ ਅਧਿਕਾਰੀ ਹਾਜ਼ਰ ਸਨ | ਡਾ. ਚੱਬੇਵਾਲ ਨੇ ਕਿਹਾ ਕਿ ਕੂੜਾ ਪੁਆਇੰਟ ਦੇ ਬੰਦ ਹੋਣ ਨਾਲ ਹੁਣ ਇਸ ਥਾਂ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ | ਵਸਨੀਕਾਂ ਨੂੰ ਸਾਫ਼-ਸੁਥਰਾ ਮਾਹੌਲ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਵੱਲੋਂ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਵਾਲੀਆਂ ਤਿੰਨ ਗੱਡੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਸ ਨਾਲ ਘਰਾਂ ਵਿਚੋਂ ਨਿਕਲਣ ਵਾਲੇ ਕੂੜੇ ਨੂੰ ਨਿਯਮਤ ਤੌਰ ‘ਤੇ ਇਕੱਠਾ ਕਰਕੇ ਢੁਕਵੇਂ ਪ੍ਰਬੰਧ ਰਾਹੀਂ ਨਿਪਟਾਇਆ ਜਾ ਸਕੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ, ਸੈਨੀਟੇਸ਼ਨ ਅਤੇ ਬਿਹਤਰ ਨਾਗਰਿਕ ਸਹੂਲਤਾਂ ਨੂੰ ਪਹਿਲ ਦੇ ਰਹੀ ਹੈ | ਸਾਫ਼ ਸ਼ਹਿਰੀ ਮਾਹੌਲ ਲਈ ਕੂੜੇ ਦਾ ਪ੍ਰਭਾਵਸ਼ਾਲੀ ਸੰਗ੍ਰਹਿ ਅਤੇ ਵਿਗਿਆਨਕ ਪ੍ਰਬੰਧਨ ਜ਼ਰੂਰੀ ਹੈ | ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਘਰੇਲੂ ਕੂੜਾ ਸਿਰਫ਼ ਘਰ-ਘਰ ਆਉਣ ਵਾਲੀਆਂ ਗੱਡੀਆਂ ਨੂੰ ਸੌਂਪਣ ਅਤੇ ਜਨਤਕ ਥਾਵਾਂ ‘ਤੇ ਕੂੜਾ ਸੁੱਟਣ ਤੋਂ ਗੁਰੇਜ਼ ਕਰਨ |
ਪਿਛਲੀ ਖ਼ਬਰ ਚੋਰਾਂ ਦਾ ਕਹਿਰ, ਕਰਿਆਨੇ ਦੀ ਦੁਕਾਨ ਦੇ ਤਾਲੇ ਤੋੜ ਕੇ ਨਕਦੀ ਤੇ ਸਾਮਾਨ ਚੋਰੀ ਅਗਲੀ ਖ਼ਬਰ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤੇ ਚੋਂ ਕਿਸਾਨੀ ਫ਼ਸਲਾਂ ਡੇਅਰੀ ਪਦਾਰਥ ਨੂੰ ਬਾਹਰ ਰੱਖਿਆ ਜਾਵੇ-ਸੁਰਿੰਦਰ ਸਿੰਘ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।