19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਦੀ ਆਰਥਿਕ ਹਾਲਤ ਵਿਚ ਵੱਡੀ ਤਬਦੀਲੀ ਆਈ-ਚੇਤਨ ਸੂਰੀ ਕਪੂਰਥਲਾ ਨੂੰ ਨਵਾਂ ਰੇਲਵੇ ਸਟੇਸ਼ਨ ਤੇ ਟਰੋਮਾ ਸੈਂਟਰ ਦੇਣ ਲਈ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਕਪੂਰਥਲਾ, 18 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 19-09-2026
ਕਪੂਰਥਲਾ, 18 ਸਤੰਬਰ (ਵਿ.ਪ੍ਰ.)-ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਦੀ ਆਰਥਿਕ ਹਾਲਤ ਵਿਚ ਵੱਡੀ ਤਬਦੀਲੀ ਆਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਤਨ ਸੂਰੀ ਪ੍ਰਧਾਨ ਭਾਜਪਾ ਜ਼ਿਲ੍ਹਾ ਕਪੂਰਥਲਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ‘ਤੇ ਮਹੀਨਾ ਭਰ ਚੱਲਣ ਵਾਲੇ ਸੇਵਾ ਸੰਕਲਪ ਅਭਿਆਨ ਤਹਿਤ ਰੇਲਵੇ ਸਟੇਸ਼ਨ ਕਪੂਰਥਲਾ ‘ਤੇ ਹੋਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਪ੍ਰਧਾਨ ਮੰਤਰੀ ਵਲੋਂ ਰਿਆਸਤੀ ਸ਼ਹਿਰ ਕਪੂਰਥਲਾ ਨੂੰ ਨਵਾਂ ਰੇਲਵੇ ਸਟੇਸ਼ਨ ਤੇ ਟਰੋਮਾ ਕੇਅਰ ਸੈਂਟਰ ਦੇਣ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਦੋਵਾਂ ਥਾਵਾਂ ‘ਤੇ ਆਸ਼ੀਰਵਾਦ ਦੀਵੇ ਜਗ੍ਹਾ ਕੇ ਪ੍ਰਧਾਨ ਮੰਤਰੀ ਦੀ ਲੰਮੀ ਉਮਰ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਜਨਤਕ ਸੇਵਾ ਰਾਹੀਂ ਰਾਸ਼ਟਰ ਨਿਰਮਾਣ ਪ੍ਰਧਾਨ ਮੰਤਰੀ ਦੇ ਜੀਵਨ ਦਾ ਮੁੱਖ ਮੰਤਵ ਰਿਹਾ ਹੈ ਤੇ ਉਨ੍ਹਾਂ ਦੀ ਦੂਰਦਰਸ਼ੀ ਸੋਚ ਤੇ ਮਜ਼ਬੂਤ ਅਗਵਾਈ ਨੇ ਦੇਸ਼ ਨੂੰ ਇਕ ਨਵੀਂ ਤਾਕਤ ਤੇ ਦਿਸ਼ਾ ਦਿੱਤੀ ਹੈ ਤੇ ਸਿੱਟੇ ਵਜੋਂ ਅੱਜ ਦੇਸ਼ 2047 ਦੇ ਵਿਕਸਿਤ ਭਾਰਤ ਦੇ ਟੀਚੇ ਵੱਲ ਤੇਜੀ ਨਾਲ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਸੇਵਾ ਸੰਗਠਨ ਅਭਿਆਨ ਕਿਸੇ ਇਕ ਵਿਅਕਤੀ, ਸੰਗਠਨ ਜਾਂ ਵਿਭਾਗ ਦੀ ਮੁਹਿੰਮ ਨਹੀਂ, ਸਗੋਂ ਇਸ ਦੀ ਸਫ਼ਲਤਾ ਲਈ ਹਰ ਵਿਅਕਤੀ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਧਾ, ਡਾ. ਰਣਬੀਰ ਕੌਸ਼ਲ, ਜਗਦੀਸ਼ ਸ਼ਰਮਾ, ਅਸ਼ੋਕ ਮਾਹਲਾ, ਨਿਰਮਲ ਨਾਹਰ ਤੋਂ ਇਲਾਵਾ ਪਾਰਟੀ ਦੇ ਹੋਰ ਪ੍ਰਮੁੱਖ ਆਗੂ ਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਪਿਛਲੀ ਖ਼ਬਰ ਆਟੋ ਚਾਲਕ ਬਣ ਕੇ ਸੋਨੇ ਦੀਆਂ ਵਾਲੀਆਂ ਖੋਹਣ ਵਾਲੇ 2 ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਤੀਸਰੀ ਜਮਾਤ ਦੀ ਵਿਦਿਆਰਥਣ ਕਿਆਰਾ ਅਰੋੜਾ ਨੇ ਕੈਂਸਰ ਪੀੜਤ ਬੱਚਿਆਂ ਲਈ ਆਪਣੇ ਵਾਲ ਦਾਨ ਕਰਕੇ ਸੇਵਾ ਦੀ ਮਿਸਾਲ ਕੀਤੀ ਕਾਇਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।